ਹੁਣ ਕਤਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦੋਹਾ ਪੁਲਿਸ ਵੱਲੋਂ 2 ਕਾਪੀਆਂ ਜ਼ਬਤ; SGPC ਨੇ ਵਿਦੇਸ਼ ਮੰਤਰੀ ਨੂੰ ਲਿੱਖੀ ਚਿੱਠੀ | beadbi of sri guru granth in Qatar doha police seized two Swaroop sgpc wrote letter to foreign minister s Jaishankar detail in punjabi Punjabi news - TV9 Punjabi

ਹੁਣ ਕਤਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦੋਹਾ ਪੁਲਿਸ ਵੱਲੋਂ 2 ਸਰੂਪ ਜ਼ਬਤ; SGPC ਨੇ ਵਿਦੇਸ਼ ਮੰਤਰੀ ਨੂੰ ਲਿੱਖੀ ਚਿੱਠੀ

Updated On: 

22 Aug 2024 18:38 PM

Beadbi in Qatar: ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਅਤੇ ਦੋਹਾ ਸਥਿਤ ਭਾਰਤ ਦੇ ਰਾਜਦੂਤ ਵਿਪੁਲ ਨੂੰ ਪੱਤਰ ਲਿਖ ਕੇ ਸਿੱਖ ਰੀਤੀ-ਰਿਵਾਜ਼ਾਂ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਇਕੱਤਰ ਕਰਨ ਦੀ ਅਪੀਲ ਕੀਤੀ ਹੈ ਕਿ ਸਿੱਖ ਧਰਮ ਦੀ ਮਰਿਆਦਾ ਅਨੁਸਾਰ ਤੁਰੰਤ ਇਨ੍ਹਾਂ ਪਾਵਨ ਸਰੂਪਾਂ ਨੂੰ ਸਤਕਾਰ ਸਮੇਤ ਨੇੜਲੇ ਗੁਰਦੁਆਰਾ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਜਾਵੇ।

ਹੁਣ ਕਤਰ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦੋਹਾ ਪੁਲਿਸ ਵੱਲੋਂ 2 ਸਰੂਪ ਜ਼ਬਤ; SGPC ਨੇ ਵਿਦੇਸ਼ ਮੰਤਰੀ ਨੂੰ ਲਿੱਖੀ ਚਿੱਠੀ

ਹਰਜਿੰਦਰ ਸਿੰਘ ਧਾਮੀ, ਐਸਜੀਪੀਸੀ ਪ੍ਰਧਾਨ

Follow Us On

ਕਤਰ ਦੀ ਰਾਜਧਾਨੀ ਦੋਹਾ ‘ਚ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਪਾਵਨ ਸਰੂਪਾਂ ਨੂੰ ਕਬਜ਼ੇ ‘ਚ ਲੈ ਲਿਆ ਹੈ। ਜਿਸ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਭਾਰਤੀ ਰਾਜਦੂਤ ਨੂੰ ਬੇਨਤੀ ਕੀਤੀ ਹੈ ਕਿ ਦੋਵੇਂ ਸਰੂਪਾਂ ਨੂੰ ਨੇੜਲੇ ਗੁਰਦੁਆਰਾ ਸਾਹਿਬ ਵਿੱਚ ਸਤਿਕਾਰ ਸਹਿਤ ਸੁਸ਼ੋਭਿਤ ਕੀਤਾ ਜਾਵੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਸਿੱਖ ਕੌਮ ਲਈ ਸਰਵਉੱਚ ਹੈ। ਪੁਲਿਸ ਵੱਲੋਂ ਗੁਰੂ ਸਾਹਿਬ ਦੀ ਪਾਵਨ ਸਰੂਪ ਨੂੰ ਰੱਖਣਾ ਬਹੁਤ ਵੱਡਾ ਅਪਮਾਨ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਹ ਮਾਮਲਾ ਹਾਲ ਹੀ ਵਿੱਚ ਬਰਤਾਨਵੀ ਸਿੱਖ ਸੰਸਥਾ ਭਾਈ ਘਨ੍ਹਈਆ ਹਿਊਮੈਨਟੇਰੀਅਨ ਏਡ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਜਿਨ੍ਹਾਂ ਨੇ ਇਸ ਮਾਮਲੇ ਨੂੰ ਅੱਗੇ ਲਿਜਾਣ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਜਾਰੀ ਕੀਤੇ ਸਨ।

ਵਿਦੇਸ਼ ਮੰਤਰੀ ਅਤੇ ਭਾਰਤੀ ਰਾਜਦੂਤ ਨੂੰ ਲਿੱਖੀ ਚਿੱਠੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਅਤੇ ਦੋਹਾ, ਕਤਰ ਵਿੱਚ ਭਾਰਤੀ ਰਾਜਦੂਤ ਨੂੰ ਵੀ ਪੱਤਰ ਲਿਖਿਆ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਮਾਮਲੇ ਦੇ ਸਬੰਧ ਵਿੱਚ ਭਾਈ ਘਨ੍ਹਈਆ ਹਿਊਮੈਨਟੇਰੀਅਨ ਏਡ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਦਸੰਬਰ 2023 ਵਿੱਚ ਕਤਰ ਵਿੱਚ ਦੋਹਾ ਪੁਲਿਸ ਵੱਲੋਂ ਇੱਕ ਸਿੱਖ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਰਿਹਾਅ ਕਰ ਦਿੱਤਾ ਗਿਆ ਸੀ।

ਵਕਾਰ ਥਾਣੇ ਵਿੱਚ ਰੱਖੇ ਹਨ ਪਾਵਨ ਸਰੂਪ

ਐਸਜੀਪੀਸੀ ਪ੍ਰਧਾਨ ਨੇ ਦੱਸਿਆ ਕਿ ਗ੍ਰਿਫ਼ਤਾਰ ਸਿੱਖ ਕੋਲੋਂ ਸ੍ਰੀ ਗੁਰੂ ਗ੍ਰੰਥ ਦੇ ਦੋ ਪਾਵਨ ਸਰੂਪ ਮਿਲੇ ਸਨ। ਜਿਸ ਨੂੰ ਸਥਾਨਕ ਪੁਲਿਸ ਪ੍ਰਸ਼ਾਸਨ ਵੱਲੋਂ ਥਾਣੇ ‘ਚ ਰੱਖਿਆ ਗਿਆ ਹੈ। ਇਹ ਸਵਰੂਪ ਵਕਾਰ ਥਾਣੇ ਵਿੱਚ ਰੱਖੇ ਗਏ ਹਨ।

ਇਹ ਗੁਰੂ ਸਾਹਿਬ ਦਾ ਬਹੁਤ ਵੱਡਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਦੋਹਾ ਵਿੱਚ ਗ੍ਰਿਫਤਾਰ ਕੀਤਾ ਗਿਆ ਸਿੱਖ ਬਿਰਕਤ ਅਲ-ਅਵਾਮੇਰ ਵਿੱਚ ਆਪਣੀ ਜਾਇਦਾਦ ਦੀ ਹੱਦ ਵਿੱਚ ਬਣੇ ਗੁਰਦੁਆਰਾ ਸਾਹਿਬ ਵਿੱਚ ਨਿਜੀ ਤੌਰ ਤੇ ਗੁਰੂ ਸਾਹਿਬ ਦੀ ਪੂਜਾ ਕਰਦਾ ਸੀ। ਰੋਜ਼ਾਨਾ ਦੇ ਨਿਯਮਾਂ ਅਨੁਸਾਰ ਸਥਾਨਕ ਸਿੱਖਾਂ ਨਾਲ ਮੇਲਜੋਲ ਰੱਖਦਾ ਸੀ। ਪਰ ਕਤਰ ਸਰਕਾਰ ਦੀ ਗੈਰ-ਜ਼ਿੰਮੇਵਾਰੀ ਕਾਰਨ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

Exit mobile version