ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ
ਬਲਵੰਤ ਸਿੰਘ ਰਾਜੋਆਣਾ ਦੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ ਆਪਣੇ ਮਰਸੀ ਪਟੀਸ਼ਨ (ਰਹਿਮ ਦੀ ਅਪੀਲ) 'ਤੇ ਜਲਦੀ ਫੈਸਲਾ ਲੈਣ ਲਈ ਕਿਹਾ ਗਿਆ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ ਆਪਣੀ ਮਰਸੀ ਪਟੀਸ਼ਨ (ਰਹਿਮ ਦੀ ਅਪੀਲ) ‘ਤੇ ਜਲਦੀ ਫੈਸਲਾ ਲੈਣ ਦੀ ਮੰਗ ਕੀਤੀ ਹੈ।
ਰਾਜੋਆਣਾ ਨੇ ਚਿੱਠੀ ‘ਚ ਜ਼ਿਕਰ ਕੀਤਾ ਹੈ ਕਿ ਉਹ ਪਿਛਲੇ 31 ਸਾਲਾਂ ਤੋਂ ਜੇਲ੍ਹ ‘ਚ ਹਨ ਤੇ 20 ਸਾਲਾਂ ਤੋਂ ਫਾਂਸੀ ਦੀ ਸਜ਼ਾ ਦੀ ਚੱਕੀ ‘ਚ ਬੈਠੇ ਹਨ ਤੇ ਆਪਣੇ ਆਉਣ ਵਾਲੇ ਫੈਸਲੇ ਦਾ ਇੰਤਜ਼ਾਰ ਕਰ ਰਹੇ ਹਨ। ਫਾਂਸੀ ਦੀ ਸਜ਼ਾ ਨਾਲ ਸਬੰਧਤ ਅਪੀਲ ਪਿਛਲੇ 15 ਸਾਲਾਂ ਤੋਂ ਤੁਹਾਡੀ ਸਰਕਾਰ ਕੋਲ ਵਿਚਾਰ ਅਧੀਨ ਹੈ।
ਰਾਜੋਆਣਾ ਨੇ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨੇ 2019 ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼-ਪੂਰਬ ‘ਤੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਪਰ ਉਹ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ ਹੈ। ਦੇਸ਼ ਦੀ ਸੁਪਰੀਮ ਕੋਰਟ ਪਿਛਲੇ 6 ਸਾਲਾਂ ਤੋਂ ਸਰਕਾਰ ਤੋਂ ਅਪੀਲ ‘ਤੇ ਫੈਸਲਾ ਲੈਣ ਲਈ ਹੁਕਮ ਜਾਰੀ ਕਰ ਰਹੀ ਹੈ, ਪਰ ਫਿਰ ਵੀ ਇਸ ਅਪੀਲ ‘ਤੇ ਫੈਸਲਾ ਨਹੀਂ ਲਿਆ ਜਾ ਰਿਹਾ।
ਰਾਜੋਆਣਾ ਨੇ ਚਿੱਠੀ ‘ਚ ਪੀਐਮ ਮੋਦੀ ਨੂੰ ਸੰਬੋਧਨ ਕਰਦੇ ਹੋਏ ਲਿਖਿਆ ਹੈ ਕਿ ਤੁਸੀਂ 2023 ‘ਚ ਸੁਪਰੀਮ ਕੋਰਟ ‘ਚ ਇੱਕ ਹਲਫ਼ਨਾਮਨ ਦਾਇਰ ਕਰਕੇ ਇਹ ਵੀ ਕਿਹਾ ਸੀ ਕਿ ਫੈਸਲਾ ਕਰਨ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ।
ਰਾਜੋਆਣਾ ਨੇ ਸਵਾਲ ਕੀਤਾ ਹੈ ਕਿ ਜਿਹੜਾ ਇਨਸਾਨ ਤੁਹਾਡੀ ਹਿਰਾਸਤ ‘ਚ ਹੈ ਜਿਸ ਦੀ ਪਲ-ਪਲ ਦੀ ਜਾਣਕਾਰੀ ਤੁਹਾਡੇ ਕੋਲ ਹੈ, ਫਿਰ ਵੀ ਕਿਹਾ ਜਾ ਰਿਹਾ ਹੈ ਕਿ ਫੈਸਲਾ ਕਰਨ ਨਾਲ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਜਾਵੇਗਾ। ਕੀ ਪ੍ਰਮਾਣੂ ਸ਼ਕਤੀ ਦੇਸ਼ ਦੀ ਸੁਰੱਖਿਆ ਇੰਨੀ ਕਮਜ਼ੋਰ ਹੈ ਕਿ ਇੱਕ ਫੈਸਲੇ ਨਾਲ ਖ਼ਤਰੇ ‘ਚ ਪੈ ਜਾਵੇਗੀ। ਉਨ੍ਹਾਂ ਲਿਖਿਆ ਕਿ ਮੈਂ ਇੱਕ ਆਮ ਇਨਸਾਨ ਹਾਂ ਜਿਸ ਦੇ ਅੱਗੇ ਪਿੱਛੇ ਕੋਈ ਨਹੀਂ ਹੈ ਤੇ ਉਸ ਤੋਂ ਸੁਰੱਖਿਆ ਨੂੰ ਕਿਸ ਤਰੀਕੇ ਦਾ ਖ਼ਤਰਾ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ 15 ਸਾਲਾਂ ਤੋਂ ਅਪੀਲ ਤੁਹਾਡੇ ਫੈਸਲੇ ਦੀ ਉਡੀਕ ਕਰ ਰਹੀ ਹੈ। ਇਸ ‘ਤੇ ਜੋ ਵੀ ਫੈਸਲਾ ਲੈਣਾ ਚਾਹੁੰਦੇ ਹੋ, ਉਹ ਜਲਦੀ ਲਿਆ ਜਾਵੇ।
ਇਹ ਵੀ ਪੜ੍ਹੋ
ਦੱਸ ਦੇਈਏ ਕਿ ਰਾਜੋਆਣਾ ਨੇ ਕਈ ਪੰਨਿਆਂ ਦੀ ਇਸ ਚਿੱਠੀ ‘ਚ ਹੋਰ ਵੀ ਕਈ ਘਟਨਾਵਾਂ ਤੇ ਆਪਣੇ ਕੇਸ ਸਬੰਧ ‘ਚ ਹੋਰ ਵੀ ਬਹੁਤ ਕੁਝ ਚੀਜ਼ਾ ਦਾ ਜ਼ਿਕਰ ਕੀਤਾ ਹੈ।
