AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸਾਬਕਾ CM ਬੇਅੰਤ ਸਿੰਘ ਦੇ ਕਾਤਲ ਤਾਰਾ ਨੂੰ ਮਿਲੀ ਪੈਰੋਲ, 3 ਦਸੰਬਰ ਨੂੰ 2 ਘੰਟੇ ਲਈ ਭਤੀਜੀ ਦੇ ਵਿਆਹ ‘ਤੇ ਆਵੇਗਾ ਬਾਹਰ

ਤਾਰਾ ਦੇ ਵਕੀਲ ਨੇ ਕੋਰਟ ਨੂੰ ਅਪੀਲ ਕੀਤੀ ਸੀ ਕਿ 3 ਦਸੰਬਰ ਨੂੰ ਉਸ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦਿੱਤੀ ਜਾਵੇ। ਪਰ ਵਿਚਾਰ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ 2 ਘੰਟੇ ਲਈ ਪੈਰੋਲ ਦੇ ਦਿੱਤੀ।ਪੰਜਾਬ ਪੁਲਿਸ ਦੀ ਸੁਰੱਖਿਆ ਤਾਰਾ ਨੇੜੇ ਹਰ ਸਮੇਂ ਤਾਇਨਾਤ ਰਹੇਗੀ। ਠੀਕ ਦੋ ਘੰਟੇ ਬਾਅਦ ਉਸ ਨੂੰ ਦੁਬਾਰਾ ਜੇਲ੍ਹ ਆਉਣਾ ਪਵੇਗਾ।

ਸਾਬਕਾ CM ਬੇਅੰਤ ਸਿੰਘ ਦੇ ਕਾਤਲ ਤਾਰਾ ਨੂੰ ਮਿਲੀ ਪੈਰੋਲ, 3 ਦਸੰਬਰ ਨੂੰ 2 ਘੰਟੇ ਲਈ ਭਤੀਜੀ ਦੇ ਵਿਆਹ 'ਤੇ ਆਵੇਗਾ ਬਾਹਰ
ਪੰਜਾਬ ਹਰਿਆਣਾ ਹਾਈਕੋਰਟ
tv9-punjabi
| Updated On: 29 Nov 2023 15:28 PM IST
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (Beant Singh) ਕਤਲ ਕੇਸ ਦੇ ਮੁੱਖ ਮੁਲਜ਼ਮ ਜਗਤਾਰ ਸਿੰਘ ਤਾਰਾ ਨੂੰ ਦੋ ਘੰਟੇ ਦੀ ਪੈਰੋਲ ਦਿੱਤੀ ਹੈ। ਇਹ ਪੈਰੋਲ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਤਾਰਾ ਨੂੰ ਆਪਣੀ ਭਤੀਜੀ ਦੇ ਵਿਆਹ ਲਈ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ ‘ਚ ਮੌਤ ਹੋ ਗਈ ਸੀ ਪਰ ਉਸ ਸਮੇਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿੱਤੀ ਹੈ। 20/21 ਜਨਵਰੀ 2004 ਦੀ ਅੱਧੀ ਰਾਤ ਨੂੰ ਬੁੜੈਲ ਜੇਲ੍ਹ ਦੀ ਬੈਰਕ ਨੰਬਰ 7 ਵਿੱਚ ਬੰਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭੌਰਾ ਅਤੇ ਜਗਤਾਰ ਸਿੰਘ ਤਾਰਾ ਸਮੇਤ ਉਨ੍ਹਾਂ ਦੇ ਰਸੋਈਏ ਅਤੇ ਦੇਵ ਸਿੰਘ ਦੇਵੀ ਕਤਲ ਕੇਸ ਵਿੱਚ ਸ਼ਾਮਲ ਸੁਰੰਗ ਪੁੱਟ ਕੇ ਜੇਲ੍ਹ ਵਿੱਚੋਂ ਫਰਾਰ ਹੋ ਗਏ ਸਨ। ਆਰੋਪੀ ਨੇ ਟਾਇਲਟ ਸੀਟ ਨੂੰ ਉਖਾੜ ਕੇ ਬੈਰਕ ਦੇ ਅੰਦਰ 94 ਫੁੱਟ ਲੰਬੀ ਸੁਰੰਗ ਪੁੱਟੀ ਸੀ। ਇਸ ਸੁਰੰਗ ਵਿੱਚ ਇੱਕ ਸਮੇਂ ਵਿੱਚ ਸਿਰਫ਼ ਇੱਕ ਵਿਅਕਤੀ ਹੀ ਜਾ ਸਕਦਾ ਸੀ। ਸੁਰੰਗ ਪੁੱਟਦੇ ਸਮੇਂ ਇਧਰ-ਉਧਰ ਮਿੱਟੀ ਨੂੰ ਡਿੱਗਣ ਤੋਂ ਰੋਕਣ ਲਈ ਦੋਸ਼ੀ ਇਸ ‘ਤੇ ਨਾਲੋ-ਨਾਲ ਮਿੱਟੀ ਪਾ ਦਿੰਦੇ ਸਨ। ਬੁੜੈਲ ਜੇਲ੍ਹ ਦੀ ਕੰਧ ਤੱਕ ਸੁਰੰਗ ਪੁੱਟੀ ਗਈ ਸੀ, ਜਿਸ ਤੱਕ ਪਹੁੰਚਣ ਤੋਂ ਬਾਅਦ ਮੁਲਜ਼ਮ ਕੰਧ ਟੱਪ ਕੇ ਫਰਾਰ ਹੋ ਗਿਆ।

Follow Us
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...