ਸਾਬਕਾ CM ਬੇਅੰਤ ਸਿੰਘ ਦੇ ਕਾਤਲ ਤਾਰਾ ਨੂੰ ਮਿਲੀ ਪੈਰੋਲ, 3 ਦਸੰਬਰ ਨੂੰ 2 ਘੰਟੇ ਲਈ ਭਤੀਜੀ ਦੇ ਵਿਆਹ ‘ਤੇ ਆਵੇਗਾ ਬਾਹਰ

Updated On: 

29 Nov 2023 15:28 PM

ਤਾਰਾ ਦੇ ਵਕੀਲ ਨੇ ਕੋਰਟ ਨੂੰ ਅਪੀਲ ਕੀਤੀ ਸੀ ਕਿ 3 ਦਸੰਬਰ ਨੂੰ ਉਸ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦਿੱਤੀ ਜਾਵੇ। ਪਰ ਵਿਚਾਰ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ 2 ਘੰਟੇ ਲਈ ਪੈਰੋਲ ਦੇ ਦਿੱਤੀ।ਪੰਜਾਬ ਪੁਲਿਸ ਦੀ ਸੁਰੱਖਿਆ ਤਾਰਾ ਨੇੜੇ ਹਰ ਸਮੇਂ ਤਾਇਨਾਤ ਰਹੇਗੀ। ਠੀਕ ਦੋ ਘੰਟੇ ਬਾਅਦ ਉਸ ਨੂੰ ਦੁਬਾਰਾ ਜੇਲ੍ਹ ਆਉਣਾ ਪਵੇਗਾ।

ਸਾਬਕਾ CM ਬੇਅੰਤ ਸਿੰਘ ਦੇ ਕਾਤਲ ਤਾਰਾ ਨੂੰ ਮਿਲੀ ਪੈਰੋਲ, 3 ਦਸੰਬਰ ਨੂੰ 2 ਘੰਟੇ ਲਈ ਭਤੀਜੀ ਦੇ ਵਿਆਹ ਤੇ ਆਵੇਗਾ ਬਾਹਰ

ਪੰਜਾਬ ਹਰਿਆਣਾ ਹਾਈਕੋਰਟ

Follow Us On

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (Beant Singh) ਕਤਲ ਕੇਸ ਦੇ ਮੁੱਖ ਮੁਲਜ਼ਮ ਜਗਤਾਰ ਸਿੰਘ ਤਾਰਾ ਨੂੰ ਦੋ ਘੰਟੇ ਦੀ ਪੈਰੋਲ ਦਿੱਤੀ ਹੈ। ਇਹ ਪੈਰੋਲ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਤਾਰਾ ਨੂੰ ਆਪਣੀ ਭਤੀਜੀ ਦੇ ਵਿਆਹ ਲਈ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ ‘ਚ ਮੌਤ ਹੋ ਗਈ ਸੀ ਪਰ ਉਸ ਸਮੇਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿੱਤੀ ਹੈ।

20/21 ਜਨਵਰੀ 2004 ਦੀ ਅੱਧੀ ਰਾਤ ਨੂੰ ਬੁੜੈਲ ਜੇਲ੍ਹ ਦੀ ਬੈਰਕ ਨੰਬਰ 7 ਵਿੱਚ ਬੰਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭੌਰਾ ਅਤੇ ਜਗਤਾਰ ਸਿੰਘ ਤਾਰਾ ਸਮੇਤ ਉਨ੍ਹਾਂ ਦੇ ਰਸੋਈਏ ਅਤੇ ਦੇਵ ਸਿੰਘ ਦੇਵੀ ਕਤਲ ਕੇਸ ਵਿੱਚ ਸ਼ਾਮਲ ਸੁਰੰਗ ਪੁੱਟ ਕੇ ਜੇਲ੍ਹ ਵਿੱਚੋਂ ਫਰਾਰ ਹੋ ਗਏ ਸਨ।

ਆਰੋਪੀ ਨੇ ਟਾਇਲਟ ਸੀਟ ਨੂੰ ਉਖਾੜ ਕੇ ਬੈਰਕ ਦੇ ਅੰਦਰ 94 ਫੁੱਟ ਲੰਬੀ ਸੁਰੰਗ ਪੁੱਟੀ ਸੀ। ਇਸ ਸੁਰੰਗ ਵਿੱਚ ਇੱਕ ਸਮੇਂ ਵਿੱਚ ਸਿਰਫ਼ ਇੱਕ ਵਿਅਕਤੀ ਹੀ ਜਾ ਸਕਦਾ ਸੀ। ਸੁਰੰਗ ਪੁੱਟਦੇ ਸਮੇਂ ਇਧਰ-ਉਧਰ ਮਿੱਟੀ ਨੂੰ ਡਿੱਗਣ ਤੋਂ ਰੋਕਣ ਲਈ ਦੋਸ਼ੀ ਇਸ ‘ਤੇ ਨਾਲੋ-ਨਾਲ ਮਿੱਟੀ ਪਾ ਦਿੰਦੇ ਸਨ। ਬੁੜੈਲ ਜੇਲ੍ਹ ਦੀ ਕੰਧ ਤੱਕ ਸੁਰੰਗ ਪੁੱਟੀ ਗਈ ਸੀ, ਜਿਸ ਤੱਕ ਪਹੁੰਚਣ ਤੋਂ ਬਾਅਦ ਮੁਲਜ਼ਮ ਕੰਧ ਟੱਪ ਕੇ ਫਰਾਰ ਹੋ ਗਿਆ।