AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲੋਂ ਅਹਿਮ ਪੁੱਛਗਿੱਛ ਕਰੇਗੀ। ਇਸ ਪੜਤਾਲ ਦੇ ਸਿਲਸਿਲੇ ਵਿੱਚ ਉਨ੍ਹਾਂ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਐੱਸਆਈਟੀ ਹੈੱਡਕੁਆਰਟਰ ਵਿਖੇ ਨਿੱਜੀ ਤੌਰ 'ਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।

ਬਹਿਬਲ ਕਲਾਂ ਮਾਮਲੇ 'ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ 'ਚ ਹੋਵੇਗੀ ਅਹਿਮ ਪੁੱਛ-ਗਿਛ
tv9-punjabi
| Updated On: 11 Sep 2026 10:50 AM IST
Share

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲੋਂ ਅਹਿਮ ਪੁੱਛਗਿੱਛ ਕਰੇਗੀ। ਇਸ ਪੜਤਾਲ ਦੇ ਸਿਲਸਿਲੇ ਵਿੱਚ ਉਨ੍ਹਾਂ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਐੱਸਆਈਟੀ ਹੈੱਡਕੁਆਰਟਰ ਵਿਖੇ ਨਿੱਜੀ ਤੌਰ ‘ਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਬੀਤੇ ਤਿੰਨ ਮਹੀਨਿਆਂ ਦੇ ਅੰਦਰ ਇਹ ਦੂਜਾ ਮੌਕਾ ਹੈ ਜਦੋਂ ਸੁਖਬੀਰ ਸਿੰਘ ਬਾਦਲ ਨੂੰ ਜਾਂਚ ਟੀਮ ਅੱਗੇ ਪੇਸ਼ ਹੋਣਾ ਪੈ ਰਿਹਾ ਹੈ। ਇਸ ਤੋਂ ਪਹਿਲਾਂ ਵੀ ਉਹ ਐੱਸਆਈਟੀ ਸਾਹਮਣੇ ਪੇਸ਼ ਹੋ ਕੇ ਆਪਣੇ ਬਿਆਨ ਕਲਮਬੰਦ ਕਰਵਾ ਚੁੱਕੇ ਹਨ।

ਜ਼ਿਕਰਯੋਗ ਹੈ ਕਿ 14 ਅਕਤੂਬਰ 2015 ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਖ਼ਿਲਾਫ਼ ਸ਼ਾਂਤਮਈ ਧਰਨਾ ਦੇ ਰਹੇ ਸਿੱਖ ਸ਼ਰਧਾਲੂਆਂ ਉੱਤੇ ਪੁਲਿਸ ਵੱਲੋਂ ਗੋਲੀਬਾਰੀ ਕੀਤੀ ਗਈ ਸੀ। ਇਸ ਖ਼ੂਨੀ ਕਾਂਡ ਦੌਰਾਨ ਦੋ ਪ੍ਰਦਰਸ਼ਨਕਾਰੀ ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੋਤ ਹੋ ਗਈ ਸੀ। ਉਸ ਦੌਰਾਨ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਗੱਠਜੋੜ ਸਰਕਾਰ ਕਾਰਜਸ਼ੀਲ ਸੀ। ਸਵਰਗੀ ਪ੍ਰਕਾਸ਼ ਸਿੰਘ ਬਾਦਲ ਸੂਬੇ ਦੇ ਮੁੱਖ ਮੰਤਰੀ ਸਨ, ਜਦਕਿ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਹੋਣ ਦੇ ਨਾਲ-ਨਾਲ ਗ੍ਰਹਿ ਵਿਭਾਗ ਦੇ ਮੁਖੀ ਵੀ ਸਨ।

ਕਈ ਕਮਿਸ਼ਨਾਂ ਅਤੇ ਵਿਸ਼ੇਸ਼ ਜਾਂਚ ਟੀਮਾਂ ਵੱਲੋਂ ਕੀਤੀ ਜਾ ਚੁੱਕੀ ਹੈ ਪੜਤਾਲ

ਇਸ ਸੰਵੇਦਨਸ਼ੀਲ ਮਾਮਲੇ ਦੀ ਤਹਿ ਤੱਕ ਜਾਣ ਲਈ ਸਮੇਂ-ਸਮੇਂ ‘ਤੇ ਵੱਖ-ਵੱਖ ਜਾਂਚ ਕਮਿਸ਼ਨ ਅਤੇ ਕਈ ਵਿਸ਼ੇਸ਼ ਜਾਂਚ ਟੀਮਾਂ (ਐੱਸਆਈਟੀ) ਬਣਾਈਆਂ ਗਈਆਂ। ਇਹਨਾਂ ਵਿੱਚ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਅਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਸਭ ਤੋਂ ਪ੍ਰਮੁੱਖ ਰਹੀ ਹੈ। ਲੰਬੀ ਪੜਤਾਲ ਦੌਰਾਨ ਸੂਬੇ ਦੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸੁਖਬੀਰ ਸਿੰਘ ਬਾਦਲ ਸਮੇਤ ਪੁਲਿਸ ਦੇ ਕਈ ਉੱਚ ਅਧਿਕਾਰੀ ਅਤੇ ਸਿਆਸੀ ਹਸਤੀਆਂ ਜਾਂਚ ਦੇ ਘੇਰੇ ਵਿੱਚ ਆ ਚੁੱਕੀਆਂ ਹਨ।

ਸਾਲ 2026 ਵਿੱਚ ਮੁੜ ਤੇਜ਼ ਹੋਈ ਪੜਤਾਲ ਦੀ ਰਫ਼ਤਾਰ

ਆਈਜੀ ਹਰਜੀਤ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਨਵੀਂ ਐੱਸਆਈਟੀ ਨੇ ਸਾਲ 2026 ਦੌਰਾਨ ਇਸ ਪੂਰੇ ਘਟਨਾਕ੍ਰਮ ਦੀ ਜਾਂਚ ਵਿੱਚ ਤੇਜ਼ੀ ਲਿਆਂਦੀ ਹੈ। ਇਸੇ ਲੜੀ ਤਹਿਤ ਬੀਤੇ ਜੂਨ ਮਹੀਨੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐੱਸਆਈਟੀ ਸਾਹਮਣੇ ਆਪਣੇ ਬਿਆਨ ਦਰਜ ਕਰਵਾਏ ਸਨ। ਇਸ ਤੋਂ ਬਾਅਦ ਜੁਲਾਈ ਵਿੱਚ ਜਾਂਚ ਟੀਮ ਨੇ ਜ਼ਮੀਨੀ ਪੜਤਾਲ ਲਈ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਹਿਬਲ ਕਲਾਂ ਦੇ ਘਟਨਾ ਸਥਾਨਾਂ ਦਾ ਵਿਸ਼ੇਸ਼ ਦੌਰਾ ਕੀਤਾ ਸੀ।

ਇਸੇ ਜਾਂਚ ਦੇ ਹਿੱਸੇ ਵਜੋਂ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਵੀ 3 ਸਤੰਬਰ ਨੂੰ ਐੱਸਆਈਟੀ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖ ਚੁੱਕੇ ਹਨ। ਹੁਣ 11 ਸਤੰਬਰ ਨੂੰ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਵਾਸਤੇ ਚੰਡੀਗੜ੍ਹ ਸੱਦਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਸਬੰਧ ਵਿੱਚ ਸੁਖਬੀਰ ਬਾਦਲ ਨੂੰ ਜਾਰੀ ਕੀਤਾ ਗਿਆ ਇਹ ਪੰਜਵਾਂ ਸੰਮਨ ਹੈ। ਦੂਜੇ ਪਾਸੇ, ਅਦਾਲਤ ਵਿੱਚ ਵੀ ਕੇਸ ਦੀ ਪ੍ਰਗਤੀ ਰਿਪੋਰਟ ‘ਤੇ ਨਿਰੰਤਰ ਸੁਣਵਾਈ ਚੱਲ ਰਹੀ ਹੈ ਅਤੇ ਜਾਂਚ ਟੀਮ ਵੱਲੋਂ ਜਲਦ ਹੀ ਇੱਕ ਸੰਭਾਵੀ ਪੂਰਕ ਚਾਰਜਸ਼ੀਟ ਅਦਾਲਤ ਵਿੱਚ ਦਾਇਰ ਕੀਤੇ ਜਾਣ ਦੇ ਆਸਾਰ ਹਨ।

Follow Us
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?...
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ...