AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬਹਿਬਲ ਕਲਾਂ ਗੋਲੀਕਾਂਡ: SIT ਅੱਗੇ ਪੇਸ਼ ਹੋਏ ਵਿਜੇ ਸਾਂਪਲਾ, ਪਰ ਬਿਆਨ ਦੇਣ ਤੋਂ ਇਨਕਾਰ; ਕੀਤੀ ਇਹ ਮੰਗ

ਸਾਂਪਲਾ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਐਸਆਈਟੀ ਨੂੰ ਕਿਹਾ ਕਿ ਇਹ ਰਿਪੋਰਟ ਤੁਹਾਡੇ ਵੱਲੋਂ ਜਨਰੇਟਡ ਹੈ, ਜਦਕਿ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਕਿ ਮਾਮਲੇ ਸਬੰਧੀ ਕਿਸੇ ਦਸਤਾਵੇਜ਼ 'ਤੇ ਉਨ੍ਹਾਂ ਦੇ ਦਸਤਖ਼ਤ ਹੋਣ, ਉਸ ਦੀ ਕੋਈ ਕਾਪੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਐਸਆਈਟੀ ਕੋਲੋਂ ਕੋਈ ਕਾਪੀ ਨਹੀਂ ਸੀ, ਪਰ ਇਸ ਦੇ ਬਾਵਜੂਦ ਮੈਨੂੰ ਪੇਸ਼ ਹੋਣ ਲਈ ਕਿਹਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਐਸਆਈਟੀ ਨੇ ਜਲਦੀ ਹੀ ਕਾਪੀ ਦੇਣ ਦੀ ਗੱਲ ਕਹੀ ਹੈ।

ਬਹਿਬਲ ਕਲਾਂ ਗੋਲੀਕਾਂਡ: SIT ਅੱਗੇ ਪੇਸ਼ ਹੋਏ ਵਿਜੇ ਸਾਂਪਲਾ, ਪਰ ਬਿਆਨ ਦੇਣ ਤੋਂ ਇਨਕਾਰ; ਕੀਤੀ ਇਹ ਮੰਗ
ਬਹਿਬਲ ਕਲਾਂ ਗੋਲੀਕਾਂਡ: SIT ਅੱਗੇ ਪੇਸ਼ ਹੋਏ ਵਿਜੇ ਸਾਂਪਲਾ
davinder-kumar-jalandhar
| Updated On: 23 Jun 2026 15:03 PM IST
Share

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਐਸਆਈਟੀ (ਸਪੈਸ਼ਲ ਇਨਵੈਸਟੀਗੇਸ਼ਨ ਟੀਮ) ਅੱਗੇ ਪੇਸ਼ ਹੋਏ। ਹਾਲਾਂਕਿ, ਉਨ੍ਹਾਂ ਨੇ ਇਸ ਦੌਰਾਨ ਐਸਆਈਟੀ ਅੱਗੇ ਕੋਈ ਵੀ ਬਿਆਨ ਨਹੀਂ ਦਿੱਤਾ। ਸਾਂਪਲਾ ਐਸਆਈਟੀ ਸਾਹਮਣੇ ਅੱਜ ਜਲੰਧਰ ਦੇ ਪੀਏਪੀ ਕੰਪਲੈਕਸ ‘ਚ ਪੇਸ਼ ਹੋਏ ਸਨ। ਪੇਸ਼ੀ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਮੰਗ ਕੀਤੀ ਕਿ ਪਹਿਲਾਂ ਉਨ੍ਹਾਂ ਨੂੰ ਕਿਸ ਵਿਸ਼ੇ ਨੂੰ ਲੈ ਕੇ ਬੁਲਾਇਆ ਗਿਆ ਹੈ, ਇਸ ਦੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਇਸ ਦੌਰਾਨ ਐਸਆਈਟੀ ਨੇ ਆਪਣੇ ਵੱਲੋਂ ਇੱਕ ਜਨਰੇਟਡ ਬਿਆਨ ਤੇ ਜਨਰੇਟਡ ਰਿਪੋਰਟ ਦਿੱਤੀ।

ਸਾਂਪਲਾ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਐਸਆਈਟੀ ਨੂੰ ਕਿਹਾ ਕਿ ਇਹ ਰਿਪੋਰਟ ਤੁਹਾਡੇ ਵੱਲੋਂ ਜਨਰੇਟਡ ਹੈ, ਜਦਕਿ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਕਿ ਮਾਮਲੇ ਸਬੰਧੀ ਕਿਸੇ ਦਸਤਾਵੇਜ਼ ‘ਤੇ ਉਨ੍ਹਾਂ ਦੇ ਦਸਤਖ਼ਤ ਹੋਣ, ਉਸ ਦੀ ਕੋਈ ਕਾਪੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਐਸਆਈਟੀ ਕੋਲੋਂ ਕੋਈ ਕਾਪੀ ਨਹੀਂ ਸੀ, ਪਰ ਇਸ ਦੇ ਬਾਵਜੂਦ ਮੈਨੂੰ ਪੇਸ਼ ਹੋਣ ਲਈ ਕਿਹਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਐਸਆਈਟੀ ਨੇ ਜਲਦੀ ਹੀ ਕਾਪੀ ਦੇਣ ਦੀ ਗੱਲ ਕਹੀ ਹੈ। ਸਾਂਪਲਾ ਨੇ ਕਿਹਾ ਕਿ ਉਹ ਕਾਪੀ ਦੇ ਆਧਾਰ ‘ਤੇ, ਦਸਤਾਵੇਜ਼ ਦੇਖ ਕੇ ਹੀ ਉਹ ਬਿਆਨ ਦੇਣਗੇ।

ਐਸਆਈਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ, ਸਾਂਪਲਾ ਨੇ ਕਿਹਾ ਕਿ ਕਮੇਟੀ ਨੇ ਉਨ੍ਹਾਂ ਨੂੰ 2018 ‘ਚ ਰਾਜਪਾਲ ਨੂੰ ਸੌਂਪੇ ਗਏ ਇੱਕ ਮੰਗ ਪੱਤਰ ਦੇ ਸਬੰਧ ‘ਚ ਤਲਬ ਕੀਤਾ ਸੀ। ਸਾਂਪਲਾ ਨੇ ਦੱਸਿਆ ਕਿ ਉਹ ਉਸ ਸਮੇਂ ਪੰਜਾਬ ਪਾਰਟੀ ਦੇ ਪ੍ਰਧਾਨ ਨਹੀਂ ਸਨ, ਹਾਲਾਂਕਿ ਅਕਾਲੀ-ਭਾਜਪਾ ਗੱਠਜੋੜ ਦੌਰਾਨ ਇੱਕ ਸਾਂਝਾ ਮੰਗ ਪੱਤਰ ਸੌਂਪਿਆ ਗਿਆ ਸੀ। ਉਨ੍ਹਾਂ ਐਸਆਈਟੀ ਨੂੰ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਮੰਗ ਪੱਤਰ ਦੀ ਇੱਕ ਕਾਪੀ ਦੀ ਲੋੜ ਹੈ, ਇਸ ਦੀ ਸਮੀਖਿਆ ਕਰਨ ਤੋਂ ਬਾਅਦ ਹੀ ਉਹ ਇਸ ਮਾਮਲੇ ਬਾਰੇ ਜਵਾਬ ਦੇ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਜਲਦੀ ਹੀ ਮੀਡੀਆ ਨਾਲ ਵੀ ਕਾਪੀ ਸਾਂਝੀ ਕਰਨਗੇ। ਉਨ੍ਹਾਂ ਇਲਜ਼ਾਮ ਲਗਾਇਆ ਕਿ ਸੰਮਨ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਸੀ। ਸਾਂਪਲਾ ਨੇ ਕਿਹਾ ਕਿ ਜਦੋਂ ਵੀ ਉਹ ਕਾਪੀ ਦੇਣ ਤੋਂ ਬਾਅਦ ਉਨ੍ਹਾਂ ਨੂੰ ਦੁਬਾਰਾ ਬੁਲਾਉਣਗੇ ਤਾਂ ਉਹ ਕਮੇਟੀ ਨਾਲ ਪੂਰਾ ਸਹਿਯੋਗ ਕਰਨਗੇ।

ਸਾਂਪਲਾ ਨੇ ਕਿਹਾ ਕਿ ਨਾ ਤਾਂ ਉਹ 2015 ‘ਚ ਪ੍ਰਧਾਨ ਸਨ ਤੇ ਨਾ ਹੀ ਨਵੰਬਰ 2018 ‘ਚ ਪ੍ਰਧਾਨ ਸਨ। ਉਨ੍ਹਾਂ ਨੇ ਕਿਹਾ ਕਿ ਉਹ 2 ਸਾਲ ਲਈ, ਅਪ੍ਰੈਲ 2016 ਤੋਂ ਅਪ੍ਰੈਲ 2018 ‘ਚ ਪ੍ਰਧਾਨ ਸਨ। ਹਾਲਾਂਕਿ, ਉਨ੍ਹਾਂ ਨੇ ਕਿਹਾ ਕਿ ਉਹ ਮੈਮੋਰੈਂਡਮ ਦਾ ਹਿੱਸਾ ਹੋ ਸਕਦੇ ਸਨ। ਉਨ੍ਹਾਂ ਨੇ ਕਿਹਾ ਕਿ ਇਸੇ ਲਈ ਉਨ੍ਹਾਂ ਵੱਲੋਂ ਐਸਆਈਟੀ ਤੋਂ ਮੰਗ ਕੀਤੀ ਗਈ ਕਿ ਪਹਿਲਾਂ ਉਹ ਉਸ ਦੀ ਕਾਪੀ ਦਿਖਾਉਣ ਤੇ ਫਿਰ ਹੀ ਉਹ ਬਿਆਨ ਦਰਜ ਕਰਵਾਉਣਗੇ।

Follow Us
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...