AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਹਿਬਲ ਕਲਾਂ ਗੋਲੀ ਕਾਂਡ: SIT ਅੱਗੇ ਪੇਸ਼ ਹੋਏ ਵਿਜੇ ਸਾਂਪਲਾ, ਸੈਂਕੜੇ ਸਮਰਥਕਾਂ ਨੇ ਲਗਾਏ ਨਾਅਰੇ

ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਚ ਵੀਰਵਾਰ ਨੂੰ SIT ਦੇ ਸਾਹਮਣੇ ਪੇਸ਼ ਹੋਏ। SIT ਨੇ ਉਨ੍ਹਾਂ ਨੂੰ ਪਹਿਲਾਂ 27 ਅਗਸਤ ਅਤੇ ਫਿਰ 2 ਸਤੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ, ਪਰ ਰੁਝੇਵਿਆਂ ਕਰਕੇ ਉਨ੍ਹਾਂ ਨੇ ਉਸ ਦਿਨ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ।

ਬਹਿਬਲ ਕਲਾਂ ਗੋਲੀ ਕਾਂਡ: SIT ਅੱਗੇ ਪੇਸ਼ ਹੋਏ ਵਿਜੇ ਸਾਂਪਲਾ, ਸੈਂਕੜੇ ਸਮਰਥਕਾਂ ਨੇ ਲਗਾਏ ਨਾਅਰੇ
ਵਿਜੇ ਸਾਂਪਲਾ ਦੀ ਪੁਰਾਣੀ ਤਸਵੀਰ
tv9-punjabi
| Published: 03 Sep 2026 17:42 PM IST
Share

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵੀਰਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਦੇ ਸਾਹਮਣੇ ਪੇਸ਼ ਹੋਏ। SIT ਵੱਲੋਂ ਉਨ੍ਹਾਂ ਨੂੰ ਪੁੱਛਗਿੱਛ ਲਈ ਪਹਿਲਾਂ 27 ਅਗਸਤ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ 2 ਸਤੰਬਰ ਦੀ ਤਾਰੀਖ ਦਿੱਤੀ ਗਈ ਸੀ। ਹਾਲਾਂਕਿ, ਆਪਣੇ ਰੁਝੇਵਿਆਂ ਦਾ ਹਵਾਲਾ ਦਿੰਦਿਆਂ ਸਾਂਪਲਾ ਨੇ ਨਿਰਧਾਰਤ ਤਾਰੀਖਾਂ ਤੇ ਪੇਸ਼ ਹੋਣ ਤੋਂ ਅਸਮਰੱਥਾ ਜਤਾਈ ਸੀ।

ਵੀਰਵਾਰ ਨੂੰ ਜਦੋਂ ਵਿਜੇ ਸਾਂਪਲਾ SIT ਦੇ ਦਫ਼ਤਰ ਪਹੁੰਚੇ ਤਾਂ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਸਮਰਥਕ ਵੀ ਮੌਜੂਦ ਸਨ। ਸੈਂਕੜੇ ਸਮਰਥਕ ਦਫ਼ਤਰ ਦੇ ਬਾਹਰ ਇਕੱਠੇ ਹੋਏ ਅਤੇ ਉਨ੍ਹਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਇਸ ਕਾਰਨ SIT ਦਫ਼ਤਰ ਦੇ ਬਾਹਰ ਕੁਝ ਸਮੇਂ ਲਈ ਸਿਆਸੀ ਮਾਹੌਲ ਵੀ ਗਰਮ ਨਜ਼ਰ ਆਇਆ। ਸਮਰਥਕਾਂ ਵੱਲੋਂ ਸਾਂਪਲਾ ਦੇ ਹੱਕ ਵਿੱਚ ਆਪਣਾ ਸਮਰਥਨ ਜਤਾਇਆ ਗਿਆ।

SIT ਵੱਲੋਂ ਸਾਂਪਲਾ ਤੋਂ ਬਹਿਬਲ ਕਲਾਂ ਗੋਲੀ ਕਾਂਡ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਸਵਾਲ ਕੀਤੇ ਜਾਣ ਦੀ ਸੰਭਾਵਨਾ ਹੈ। ਜਾਂਚ ਟੀਮ ਵੱਲੋਂ ਮਾਮਲੇ ਨਾਲ ਜੁੜੀਆਂ ਘਟਨਾਵਾਂ, ਉਸ ਸਮੇਂ ਦੀ ਸਥਿਤੀ ਅਤੇ ਸੰਭਾਵਿਤ ਜਾਣਕਾਰੀਆਂ ਸਬੰਧੀ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ। ਹਾਲਾਂਕਿ, ਪੁੱਛਗਿੱਛ ਦੌਰਾਨ ਕੀ ਕੁਝ ਸਾਹਮਣੇ ਆਇਆ। ਇਸ ਬਾਰੇ ਅਧਿਕਾਰਤ ਤੌਰ ਤੇ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ।

AI ਦੇ ਯੁੱਗ ਵਿੱਚ ਕੁਝ ਵੀ ਸੰਭਵ ਹੈ- ਸਾਂਪਲਾ

SIT ਦਫ਼ਤਰ ਪਹੁੰਚਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਵੀ ਸਾਂਪਲਾ ਨੇ ਮਾਮਲੇ ਨੂੰ ਲੈ ਕੇ ਆਪਣਾ ਪੱਖ ਰੱਖਿਆ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦੌਰ AI ਦਾ ਹੈ ਅਤੇ AI ਦੇ ਯੁੱਗ ਵਿੱਚ ਕੁਝ ਵੀ ਸੰਭਵ ਹੈ। ਉਨ੍ਹਾਂ ਦੇ ਇਸ ਬਿਆਨ ਨੇ ਮਾਮਲੇ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ।

ਬਹਿਬਲ ਕਲਾਂ ਗੋਲੀ ਕਾਂਡ ਪੰਜਾਬ ਦੀ ਸਿਆਸਤ ਵਿੱਚ ਲੰਮੇ ਸਮੇਂ ਤੋਂ ਇੱਕ ਸੰਵੇਦਨਸ਼ੀਲ ਅਤੇ ਚਰਚਿਤ ਮੁੱਦਾ ਰਿਹਾ ਹੈ। ਇਸ ਮਾਮਲੇ ਦੀ ਜਾਂਚ ਅਤੇ ਇਸ ਨਾਲ ਜੁੜੀ ਕਾਨੂੰਨੀ ਕਾਰਵਾਈ ਤੇ ਸਿਆਸੀ ਪਾਰਟੀਆਂ ਅਤੇ ਆਮ ਲੋਕਾਂ ਦੀ ਵੀ ਨਜ਼ਰ ਰਹੀ ਹੈ। ਹੁਣ ਵਿਜੇ ਸਾਂਪਲਾ ਦੀ SIT ਸਾਹਮਣੇ ਪੇਸ਼ੀ ਤੋਂ ਬਾਅਦ ਜਾਂਚ ਕਿਸ ਦਿਸ਼ਾ ਵਿੱਚ ਅੱਗੇ ਵਧਦੀ ਹੈ ਅਤੇ ਪੁੱਛਗਿੱਛ ਦੌਰਾਨ ਕੀ ਤੱਥ ਸਾਹਮਣੇ ਆਉਂਦੇ ਹਨ, ਇਹ ਆਉਣ ਵਾਲੇ ਸਮੇਂ ਵਿੱਚ ਮਹੱਤਵਪੂਰਨ ਰਹੇਗਾ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...