AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ PAU ‘ਚ ਅੱਜ ਜਸ਼ਨ-ਏ-ਇਨਕਲਾਬ, ਮੁੱਖ ਮੰਤਰੀ ਲੈਣਗੇ ਹਿੱਸਾ, ਟ੍ਰੈਫ਼ਿਕ ਐਡਵਾਈਜ਼ਰੀ ਜਾਰੀ

ਸਮਾਗਮ ਦਾ ਮੁੱਖ ਆਕਰਸ਼ਣ ਇਸ ਦਾ ਸਟੇਜ ਹੈ, ਜਿਸ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਘਰ ਦੀ ਤਰਜ਼ 'ਤੇ ਤਿਆਰ ਕੀਤਾ ਗਿਆ ਹੈ। ਸਮਾਗਮ ਨੂੰ ਲੈ ਕੇ PAU ਗਰਾਊਂਡ 'ਚ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਨੌਜਵਾਨਾਂ ਨੂੰ ਖਾਸ ਅਪੀਲ ਕੀਤੀ ਗਈ ਹੈ ਕਿ ਉਹ ਬਸੰਤੀ ਰੰਗ ਦੇ ਕੱਪੜੇ ਪਹਿਨ ਕੇ ਸਮਾਗਮ 'ਚ ਪਹੁੰਚਣ।

ਲੁਧਿਆਣਾ PAU 'ਚ ਅੱਜ ਜਸ਼ਨ-ਏ-ਇਨਕਲਾਬ, ਮੁੱਖ ਮੰਤਰੀ ਲੈਣਗੇ ਹਿੱਸਾ, ਟ੍ਰੈਫ਼ਿਕ ਐਡਵਾਈਜ਼ਰੀ ਜਾਰੀ
tv9-punjabi
| Updated On: 28 Sep 2026 15:25 PM IST
Share

ਲੁਧਿਆਣਾ ਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਦੇ ਗਰਾਊਂਡ ‘ਚ ਅੱਜ ਜਸ਼ਨ-ਏ-ਇਨਕਲਾਬ ਸਮਾਗਮ ਦਾ ਵੱਡਾ ਆਯੋਜਨ ਕੀਤਾ ਜਾ ਰਿਹਾ ਹੈ। ਦੁਪਹਿਰ 3 ਵਜੇ ਤੋਂ ਸ਼ੁਰੂ ਹੋਣ ਵਾਲੇ ਇਸ ਸਮਾਗਮ ‘ਚ ਪੰਜਾਬ ਦੇ ਮੁੱਖ ਮੰਤਰੀ, ਮੰਤਰੀ ਤੇ ਵਿਧਾਇਕ ਸ਼ਾਮਲ ਹੋਣਗੇ। ਇਸ ਸਮਾਗਮ ‘ਚ ਪੰਜਾਬ ਭਰ ਤੋਂ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਪ੍ਰਬੰਧਕਾਂ ਮੁਤਾਬਕ ਸਮਾਗਮ ‘ਚ ਇੱਕ ਲੱਖ ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਭਗਤ ਸਿੰਘ ਦੇ ਘਰ ਦੀ ਤਰਜ਼ ‘ਤੇ ਤਿਆਰ ਕੀਤਾ ਸਟੇਜ

ਸਮਾਗਮ ਦਾ ਮੁੱਖ ਆਕਰਸ਼ਣ ਇਸ ਦਾ ਸਟੇਜ ਹੈ, ਜਿਸ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਘਰ ਦੀ ਤਰਜ਼ ‘ਤੇ ਤਿਆਰ ਕੀਤਾ ਗਿਆ ਹੈ। ਸਮਾਗਮ ਨੂੰ ਲੈ ਕੇ PAU ਗਰਾਊਂਡ ‘ਚ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਨੌਜਵਾਨਾਂ ਨੂੰ ਖਾਸ ਅਪੀਲ ਕੀਤੀ ਗਈ ਹੈ ਕਿ ਉਹ ਬਸੰਤੀ ਰੰਗ ਦੇ ਕੱਪੜੇ ਪਹਿਨ ਕੇ ਸਮਾਗਮ ‘ਚ ਪਹੁੰਚਣ। ਇਸ ਤਹਿਤ ਪੀਲਾ ਕੁੜਤਾ-ਪਜਾਮਾ ਤੇ ਬਸੰਤੀ ਪੱਗ ਪਹਿਨਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਸਮਾਗਮ ਵਾਲੀ ਥਾਂ ‘ਤੇ ਬਸੰਤੀ ਰੰਗ ਦੀ ਝਲਕ ਨਜ਼ਰ ਆਵੇ।

ਪੰਜਾਬੀ ਗਾਇਕ ਵੀ ਕਰਨਗੇ ਪੇਸ਼ਕਾਰੀ

ਜਸ਼ਨ-ਏ-ਇਨਕਲਾਬ ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਜਾਵੇਗਾ। ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਤੇ ਕੁਲਵਿੰਦਰ ਬਿੱਲਾ ਤੋਂ ਇਲਾਵਾ ਬਸੰਤ ਕੌਰ ਤੇ ਪਰੀ ਪੰਧੇਰ ਵੱਲੋਂ ਵੀ ਵਿਸ਼ੇਸ਼ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ।

ਸਮਾਗਮ ਨੂੰ ਲੈ ਕੇ ਟ੍ਰੈਫਿਕ ਐਡਵਾਇਜ਼ਰੀ ਜਾਰੀ

ਵੱਡੀ ਗਿਣਤੀ ‘ਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਵੱਲੋਂ ਟ੍ਰੈਫਿਕ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਭਾਈ ਵਾਲਾ ਚੌਕ ਤੋਂ ਸਾਊਥ ਸਿਟੀ ਤੱਕ ਨੋ-ਵਹੀਕਲ ਜ਼ੋਨ ਬਣਾਇਆ ਗਿਆ ਹੈ। ਇਸ ਰੂਟ ‘ਤੇ ਸਿਰਫ਼ ਸਮਾਗਮ ‘ਚ ਜਾਣ ਵਾਲੇ ਵਾਹਨਾਂ ਨੂੰ ਹੀ ਦਾਖਲਾ ਦਿੱਤਾ ਜਾਵੇਗਾ। ਸਾਊਥ ਸਿਟੀ ਰੋਡ, ਵੇਰਕਾ ਚੌਕ, ਟੈਗੋਰ ਨਗਰ, ਮਲਹਾਰ ਰੋਡ, ਸੱਗੂ ਚੌਕ ਤੇ PAU ਗੇਟ ਨੰਬਰ-5 ਵੱਲ ਆਮ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਰਹੇਗੀ।

ਵੱਖ-ਵੱਖ ਪਾਸਾਂ ਲਈ ਵੱਖਰੇ ਗੇਟ

ਆਮ ਪਾਸ ਧਾਰਕਾਂ ਲਈ ਗੇਟ ਨੰਬਰ 1, 2 ਅਤੇ 5 ਤੋਂ ਦਾਖਲੇ ਦੀ ਵਿਵਸਥਾ ਕੀਤੀ ਗਈ ਹੈ। ਪਿੰਕ, ਵ੍ਹਾਈਟ, ਐਕਵਾ, ਗ੍ਰੇ ਤੇ ਵਾਇਲੇਟ ਪਾਸ ਧਾਰਕ ਗੇਟ ਨੰਬਰ 4 ਰਾਹੀਂ ਦਾਖਲ ਹੋਣਗੇ। ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਮੰਤਰੀਆਂ ਲਈ ਗੇਟ ਨੰਬਰ 7 ਤੋਂ ਦਾਖਲੇ ਦੀ ਵਿਵਸਥਾ ਕੀਤੀ ਗਈ ਹੈ। ਗੇਟ ਨੰਬਰ 8 ਤੋਂ ਦਾਖਲਾ ਪੂਰੀ ਤਰ੍ਹਾਂ ਬੰਦ ਰਹੇਗਾ।

ਸਮਾਗਮ ‘ਚ ਆਉਣ ਵਾਲੇ ਵਾਹਨਾਂ ਲਈ ਕੁੱਲ 14 ਪਾਰਕਿੰਗ ਸਥਾਨ ਬਣਾਏ ਗਏ ਹਨ। ਇਨ੍ਹਾਂ ‘ਚ ਐਸਸੀਡੀ ਕਾਲਜ ‘ਚ ਕਰੀਬ 1,500 ਵਾਹਨਾਂ ਤੇ ਕਿਸਾਨ ਮੇਲਾ ਗਰਾਊਂਡ ‘ਚ ਲਗਭਗ 1,000 ਵਾਹਨਾਂ ਦੀ ਪਾਰਕਿੰਗ ਦੀ ਵਿਵਸਥਾ ਸ਼ਾਮਲ ਹੈ। ਇਸ ਤੋਂ ਇਲਾਵਾ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਸਮੇਤ ਹੋਰ ਥਾਵਾਂ ‘ਤੇ ਵੀ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ।

ਭਾਰੀ ਵਾਹਨਾਂ ਲਈ ਬਦਲਵਾਂ ਰੂਟ

ਭਾਰੀ ਵਾਹਨਾਂ ਦੀ ਆਵਾਜਾਈ ਨੂੰ ਸ਼ਹਿਰ ਤੋਂ ਬਾਹਰਲੇ ਰੂਟਾਂ ਵੱਲ ਡਾਇਵਰਟ ਕੀਤਾ ਗਿਆ ਹੈ। ਇਨ੍ਹਾਂ ਨੂੰ ਲਾਡੋਵਾਲ, ਜਲੰਧਰ ਬਾਈਪਾਸ, ਸ਼ਿਵਪੁਰੀ, ਬਸਤੀ ਜੋਧੇਵਾਲ, ਸਮਰਾਲਾ ਚੌਕ ਅਤੇ ਸ਼ੇਰਪੁਰ ਚੌਕ ਰਾਹੀਂ ਲੰਘਾਇਆ ਜਾਵੇਗਾ। ਐਮਰਜੈਂਸੀ ਸੇਵਾਵਾਂ ਲਈ ਵੱਖਰਾ ਫ੍ਰੀ-ਕੌਰੀਡੋਰ ਵੀ ਰਾਖਵਾਂ ਰੱਖਿਆ ਗਿਆ ਹੈ, ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ‘ਚ ਐਂਬੂਲੈਂਸ ਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਆਵਾਜਾਈ ‘ਚ ਰੁਕਾਵਟ ਨਾ ਆਵੇ।

Follow Us
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...