ਰਹੀਮਪੁਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ, ਮਨੁੱਖਤਾ ਦੀ ਸੇਵਾ ਦਾ ਦਿੱਤਾ ਸੰਦੇਸ਼

Updated On: 

11 Oct 2026 13:01 PM IST

ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਸੱਚ, ਨੇਕੀ, ਨੈਤਿਕਤਾ ਤੇ ਮਨੁੱਖਤਾ ਦੇ ਸਤਿਕਾਰ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਉਨੀਆਂ ਹੀ ਸਾਰਥਕ ਹਨ, ਜਿੰਨੀਆਂ ਪਹਿਲਾਂ ਸਨ।

ਰਹੀਮਪੁਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ, ਮਨੁੱਖਤਾ ਦੀ ਸੇਵਾ ਦਾ ਦਿੱਤਾ ਸੰਦੇਸ਼

ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੇ ਮੋਹਿੰਦਰ ਭਗਤ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਪਤਨੀ ਡਾ. ਗੁਰਪ੍ਰੀਤ ਕੌਰ ਮਾਨ, ਵਿਧਾਇਕ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ ਤੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਆਸ਼ੀਰਵਾਦ ਲਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ: ਡਾ. ਗੁਰਪ੍ਰੀਤ ਕੌਰ ਮਾਨ

ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਸੱਚ, ਨੇਕੀ, ਨੈਤਿਕਤਾ ਤੇ ਮਨੁੱਖਤਾ ਦੇ ਸਤਿਕਾਰ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਉਨੀਆਂ ਹੀ ਸਾਰਥਕ ਹਨ, ਜਿੰਨੀਆਂ ਪਹਿਲਾਂ ਸਨ।

ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਪਵਿੱਤਰ ਰਾਮਾਇਣ ਦੀ ਰਚਨਾ ਕਰਕੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਗਵਾਨ ਵਾਲਮੀਕਿ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ‘ਚ ਅਪਣਾ ਕੇ ਸਮਾਜ ‘ਚ ਪਿਆਰ, ਸਾਂਝ ਤੇ ਸਦਭਾਵਨਾ ਨੂੰ ਮਜ਼ਬੂਤ ਕਰਨ।

ਡਾ. ਮਾਨ ਨੇ ਕਿਹਾ ਕਿ ਮਹਾਨ ਗੁਰੂਆਂ, ਸੰਤਾਂ ਤੇ ਮਹਾਂਪੁਰਖਾਂ ਨੇ ਹਮੇਸ਼ਾ ਮਨੁੱਖਤਾ ਦੀ ਭਲਾਈ ਦਾ ਰਾਹ ਦਿਖਾਇਆ ਹੈ। ਇਸੇ ਸੋਚ ਅਨੁਸਾਰ ਪੰਜਾਬ ਸਰਕਾਰ ਹਰ ਵਰਗ ਦੀ ਤਰੱਕੀ ਤੇ ਬਿਹਤਰੀ ਲਈ ਬਿਨਾਂ ਕਿਸੇ ਭੇਦਭਾਵ ਦੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੇ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਉਨ੍ਹਾਂ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ।

“ਹਰ ਧਰਮ ਦਾ ਸਤਿਕਾਰ ਕਰਦੀ ਹੈ ਪੰਜਾਬ ਸਰਕਾਰ”

ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ। ਉਨ੍ਹਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਸਥਿਤ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਸੁੰਦਰੀਕਰਨ ਲਈ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ।

ਬਰਾਬਰੀ ਤੇ ਭਾਈਚਾਰੇ ਦਾ ਸੰਦੇਸ਼ ਅਪਣਾਉਣ ਦਾ ਸੱਦਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੇ ਮੋਹਿੰਦਰ ਭਗਤ ਨੇ ਆਪਣੇ ਸੰਬੋਧਨਾਂ ‘ਚ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮਾਜ ਵਿੱਚ ਬਰਾਬਰੀ, ਭਾਈਚਾਰੇ ਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਸੰਗਤ ਨੂੰ ਇਨ੍ਹਾਂ ਸਿੱਖਿਆਵਾਂ ਉੱਤੇ ਚੱਲਦਿਆਂ ਮਨੁੱਖਤਾ ਦੀ ਸੇਵਾ ਤੇ ਸਮਾਜ ਦੀ ਬਿਹਤਰੀ ਲਈ ਯਤਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਲੋਕਾਂ ਨੂੰ ਆਪਣੀ ਅਮੀਰ ਵਿਰਾਸਤ ਤੇ ਸੱਭਿਆਚਾਰ ਨਾਲ ਜੋੜਦੇ ਹਨ। ਖ਼ਾਸ ਤੌਰ ‘ਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਤੇ ਧਾਰਮਿਕ ਵਿਰਸੇ ਬਾਰੇ ਜਾਣੂ ਕਰਵਾਉਣ ‘ਚ ਇਨ੍ਹਾਂ ਸਮਾਗਮਾਂ ਦੀ ਅਹਿਮ ਭੂਮਿਕਾ ਹੈ।

ਇਸ ਮੌਕੇ ਵਿਧਾਇਕ ਇੰਦਰਜੀਤ ਕੌਰ ਮਾਨ, ਵਿਧਾਇਕ ਬਲਕਾਰ ਸਿੰਘ ਤੇ ਸਲਾਹਕਾਰ ਦੀਪਕ ਬਾਲੀ ਨੇ ਵੀ ਸੰਬੋਧਨ ਕਰਦਿਆਂ ਆਦਰਸ਼ ਸਮਾਜ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਅਪਣਾਉਣ ਦੀ ਅਪੀਲ ਕੀਤੀ।

ਸੰਤ ਪ੍ਰਗਟ ਨਾਥ ਜੀ ਨੇ ਸੰਗਤ ਨੂੰ ਦਿੱਤੀ ਵਧਾਈ

ਸੰਤ ਪ੍ਰਗਟ ਨਾਥ ਜੀ ਨੇ ਸੰਗਤ ਨੂੰ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ‘ਚ ਅਪਣਾਉਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ ਹਨ, ਜੋ ਸੱਚ ਦੇ ਮਾਰਗ ‘ਤੇ ਚੱਲਣ, ਹਰ ਮਨੁੱਖ ਦਾ ਸਤਿਕਾਰ ਕਰਨ ਤੇ ਸਮਾਜ ਦੀ ਭਲਾਈ ਲਈ ਕੰਮ ਕਰਨ ਦਾ ਸੰਦੇਸ਼ ਦਿੰਦੀਆਂ ਹਨ।

ਸਮਾਗਮ ‘ਚ ਵੱਖ-ਵੱਖ ਸੰਤ-ਮਹਾਂਪੁਰਖਾਂ, ਧਾਰਮਿਕ, ਸਮਾਜਿਕ ਤੇ ਸਿਆਸੀ ਸ਼ਖ਼ਸੀਅਤਾਂ ਤੋਂ ਇਲਾਵਾ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਮੰਗਲ ਸਿੰਘ ਬਾਸੀ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਰਸ਼ਨ ਸਿੰਘ ਟਾਹਲੀ, ਵਾਈਸ ਚੇਅਰਮੈਨ ਪਵਨ ਹੰਸ, ਆਮ ਆਦਮੀ ਪਾਰਟੀ ਦੀ ਆਗੂ ਰਾਜਵਿੰਦਰ ਕੌਰ ਥਿਆੜਾ ਤੇ ਵੱਡੀ ਗਿਣਤੀ ‘ਚ ਸ਼ਰਧਾਲੂ ਮੌਜੂਦ ਸਨ।

Loading...
Unable to load recommendations.
Follow Us
Related Stories
ਦਿੱਲੀ ਪੁਲਿਸ ਦੀ ਕਾਰਵਾਈ ‘ਤੇ ਧਾਲੀਵਾਲ ਨੇ ਚੁੱਕੇ ਸਵਾਲ, ਜਥੇਦਾਰ ਨੂੰ ਦਖ਼ਲ ਦੀ ਅਪੀਲ ਤੇ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਸਾਫ਼-ਸੁਥਰੀ ਰਾਜਨੀਤੀ ਦਾ ਦਿੱਤਾ ਸੁਨੇਹਾ
ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਨਾਲ ਬਦਲਿਆ ਮੌਸਮ, ਦਿਨੇ ਛਾਇਆ ਹਨੇਰਾ; ਝੋਨੇ ਦੀ ਫ਼ਸਲ ਨੂੰ ਨੁਕਸਾਨ ਦਾ ਖ਼ਦਸ਼ਾ
ਸ੍ਰੀ ਬੰਗਲਾ ਸਾਹਿਬ ਗੁਰਦੁਆਰੇ ‘ਚ ਦਿੱਲੀ ਪੁਲਿਸ ਦੇ ਦਾਖ਼ਲ ਹੋਣ ‘ਤੇ ਵਿਵਾਦ, CM ਮਾਨ ਨੇ ਚੁੱਕੇ ਸਵਾਲ; ਦਿੱਲੀ ਪੁਲਿਸ ਨੇ ਦਿੱਤੀ ਸਫ਼ਾਈ
ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ‘ਚ ਸ਼ਾਰਦੀਆ ਨਰਾਤਿਆਂ ਨਾਲ ਵਿਸ਼ਵ ਪ੍ਰਸਿੱਧ ‘ਲੰਗੂਰ ਮੇਲਾ’ ਸ਼ੁਰੂ, ਸ਼ਰਧਾਲੂਆਂ ਦੀ ਉਮੜੀ ਭਾਰੀ ਭੀੜ
ਲੁਧਿਆਣਾ ਈਸਟ ਦੀ ਵੋਟਰ ਲਿਸਟ ‘ਚ ਸ਼ਹੀਦ ਭਗਤ ਸਿੰਘ ਦੀ ਤਸਵੀਰ, ਸੂਚੀ ‘ਚ ਕਈ ਗੜਬੜੀਆਂ ਦਾ ਦਾਅਵਾ