ਇਨਵੈਸਟ ਪੰਜਾਬ ‘ਚ ਵੱਡਾ ਨਿਵੇਸ਼ ਆਉਣ ਦੀ ਉਮੀਦ : ਮੁੱਖ ਮੰਤਰੀ

Updated On: 

13 Feb 2023 18:22 PM

ਪੰਜਾਬ ਵਿੱਚ ਆਉਣ ਵਾਲੇ ਸਮੇਂ ਬਿਜਲੀ ਚੋਰੀ ਰੋਕਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਵੇਂ ਬਿਜਲੀ ਬਿੱਲ 2020 ਮੁਤਾਬਕ ਬਿਜਲੀ ਬੋਰਡ ਦਾ ਨਿੱਜੀਕਰਨ ਹੋ ਰਿਹਾ ਹੈ।

ਇਨਵੈਸਟ ਪੰਜਾਬ ਚ ਵੱਡਾ ਨਿਵੇਸ਼ ਆਉਣ ਦੀ ਉਮੀਦ : ਮੁੱਖ ਮੰਤਰੀ
Follow Us On

ਪਟਿਆਲਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਅਦਾਰਿਆਂ ਵੱਲ ਖੜ੍ਹੇ ਬਿਜਲੀ ਦੇ ਬਿੱਲਾਂ ਨੂੰ ਭਰਨ ਦੇ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਚ ਨਿਵੇਸ਼ ਲਿਆਉਣ ਲਈ ਭਰਪੂਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਨਾਲ ਹੀ ਉਨ੍ਹਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਚ ਸੁਧਾਰ ਹੋਣ ਦਾ ਵੀ ਦਾਅਵਾ ਕੀਤਾ।

‘ਬਿਜਲੀ ਦੇ ਕੱਟਾਂ ਤੋਂ ਮਿਲੀ ਰਾਹਤ’

ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਥੇ ਬਿਜਲੀ ਬੋਰਡ ਦੇ ਇੰਜਨੀਅਰ ਨਾਲ ਗੱਲਬਾਤ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਅਦਾਰਿਆਂ ਉਤੇ ਸੋਲਰ ਪੈਨਲ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਿਜਲੀ ਦੇ ਕੱਟਾਂ ਤੋਂ ਰਹਿਤ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੇ ਸਮੇਂ ਬਿਜਲੀ ਚੋਰੀ ਰੋਕਣ ਲਈ ਜਾਗਰੂਕ ਮੁਹਿੰਮ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਵੇਂ ਬਿਜਲੀ ਬਿੱਲ 2020 ਮੁਤਾਬਕ ਬਿਜਲੀ ਬੋਰਡ ਦਾ ਨਿੱਜੀਕਰਨ ਹੋ ਰਿਹਾ ਹੈ।

‘ਬਿਜਲੀ ਦਾ ਨਿੱਜੀਕਰਨ ਨਹੀਂ ਹੋਣ ਦੇਵਾਂਗੇ’

ਉਨ੍ਹਾਂ ਕਿਹਾ ਕਿ ਅਸੀਂ ਬਿਜਲੀ ਦਾ ਨਿੱਜੀਕਰਨ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਲਈ ਬਿਜਲੀ ਬੋਰਡ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਇੱਕ ਹੀ ਬੰਦੇ ਨੂੰ ਫਾਇਦੇ ਦੇਣ ਲਈ ਲੱਗੇ ਹੋਏ ਹਨ, ਇਸ ਦਾ ਅਸੀਂ ਸਖਤ ਵਿਰੋਧ ਕਰਾਂਗੇ। ਉਨ੍ਹਾਂ ਕਿਹਾ ਕਿ ਇਸ ਦਾ ਸਖਤ ਵਿਰੋਧ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸਰਕਾਰਾਂ ਦਾ ਕੰਮ ਹੁੰਦਾ ਸਹੂਲਤਾਂ ਦੇਣਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੇ ਸਮੇਂ ਵਿੱਚ ਪੱਕੇ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਅਸੀਂ ਕੱਚੇ ਸ਼ਬਦ ਨੂੰ ਮਿਟਾਉਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਸਾਰੇ ਕੰਮ ਪੰਜਾਬ ਦੇ ਹੱਕ ਵਿੱਚ ਹੋ ਰਹੇ ਹਨ।

‘ਇਨਵੈਸਟ ਪੰਜਾਬ ‘ਚ ਵੱਡਾ ਨਿਵੇਸ਼ ਆਉਣ ਦੀ ਉਮੀਦ’

ਮੁੱਖ ਮੰਤਰੀ ਨੇ ਦੱਸਿਆ ਕਿ 23 ਅਤੇ 24 ਫਰਵਰੀ ਨੂੰ ਮੋਹਾਲੀ ਚ ਇੰਨਵੈਸਟਮੈਂਟ ਸੱਮਿਟ ਹੋਣ ਜਾ ਰਹੀ ਹੈ। ਉਨ੍ਹਾਂ ਦੀ ਉਮੀਦ ਹੈ ਕਿ ਬੀਤੇ ਦੱਸ ਮਹੀਨਿਆਂ ਚ ਜਿਨ੍ਹਾਂ ਨਿਵੇਸ਼ ਆਇਆ ਹੈ, ਉਸਨੂੰ ਦੁਗਣਾ ਕਰਨ ‘ਚ ਸਫਲਤਾ ਮਿਲੇਗੀ।। ਉਨ੍ਹਾਂ ਕਿਹਾ ਕਿ ਬੰਗਲੁਰੂ, ਚੈਨਈ, ਹੈਦਰਾਬਾਦ ਅਤੇ ਮੁੰਬਈ ਜਾ ਕੇ ਉਨ੍ਹਾਂ ਨੇ ਖੁਦ ਕਾਰੋਬਾਰੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਚ ਨਿਵੇਸ਼ ਕਰਨ। ਉਨ੍ਹਾਂ ਦੀ ਸਰਕਾਰ ਹਰ ਤਰ੍ਹਾਂ ਨਾਲ ਸਹਿਯੋਗ ਦੇਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਚ ਚ ਪੰਜਾਬ ਚ 40 ਹਜਾਰ ਕਰੋੜ ਦਾ ਨਿਵੇਸ਼ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ ਪਹਿਲਾਂ ਉਦਯੋਗ ਆਉਂਦੇ ਸਨ ਤਾਂ ਉਦੋਂ ਇਕ ਪਰਿਵਾਰ ਨਾਲ ਐਮਓਯੂ ਕਰਨਾ ਪੈਂਦਾ ਸੀ, ਹੁਣ ਉਹ ਪੰਜਾਬ ਦੇ ਲੋਕਾਂ ਨਾਲ ਐਮਓਯੂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਨਿਵੇਸ਼ ਲਿਆਉਣ ਲਈ ਭਰਪੂਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

‘ਕਾਨੂੰਨ ਵਿਵਸਥਾ ‘ਚ ਤੇਜੀ ਨਾਲ ਹੋ ਰਿਹਾ ਸੁਧਾਰ ‘

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਚ ਤੇਜੀ ਨਾਲ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੀ ਸਰਕਾਰ ਨੇ ਲਾਲ ਫੀਤਾਸ਼ਾਹੀ ਨੂੰ ਖਤਮ ਕਰਕੇ ਸਿੰਗਲ ਵਿੰਡੋ ਸਿਸਟਮ ਬਣਾਇਆ ਹੈ, ਜਿਸ ਨਾਲ ਨਿਵੇਸ਼ਕਾਂ ਚ ਨਵਾਂ ਭਰੋਸਾ ਪੈਦਾ ਹੋਇਆ ਹੈ। ਉਨ੍ਹਾਂ ਦੀ ਪਿਛਲੀਆਂ ਸਰਕਾਰਾਂ ਨੂੰ ਸਿੱਧੇ ਹੱਥੀ ਲੈਂਦਿਆਂ ਕਿਹਾ ਕਿ ਪਹਿਲਾਂ ਸਾਰੇ ਕਾਰੋਬਾਰ ਇੱਕੋ ਹੀ ਪਰਿਵਾਰ ਦੇ ਨਾਂ ਤੇ ਚੱਲਦੇ ਸਨ, ਪਰ ਹੁਣ ਪੰਜਾਬ ਚ ਸਾਰਿਆਂ ਨੂੰ ਬਰਾਬਰੀ ਦਾ ਦਰਜਾ ਦਿੱਤਾ ਜਾ ਰਿਹਾ ਹੈ।