AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮਾਨ ਸਰਕਾਰ ਨੇ ਲਾਂਚ ਕੀਤਾ ਮਿਸ਼ਨ ਕਲੀਨ ਪੰਜਾਬ, ਅਧਿਕਾਰੀ ਰੋਜ਼ਾਨਾ ਕਰਨਗੇ ਸਫ਼ਾਈ ਮੁਹਿੰਮ ਦੀ ਨਿਗਰਾਨੀ

ਮੁਹਿੰਮ ਦੀ ਨਿਗਰਾਨੀ ਲਈ ਹੈੱਡ ਆਫ਼ਿਸ 'ਚ ਵਾਰ ਰੂਮ ਸਥਾਪਤ ਕੀਤਾ ਗਿਆ ਹੈ। ਸਾਰੇ ਨਗਰ ਨਿਗਮ ਕਮਿਸ਼ਨਰਾਂ, ਸੰਯੁਕਤ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰਾਂ ਤੇ ਹੋਰ ਅਧਿਕਾਰੀਆਂ ਨੂੰ ਨਿਯਮਿਤ ਤੌਰ 'ਤੇ ਫੀਲਡ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸ਼ਹਿਰਾਂ ਨੂੰ ਉਨ੍ਹਾਂ ਦੇ ਸਫਾਈ ਪ੍ਰਦਰਸ਼ਨ ਦੇ ਆਧਾਰ 'ਤੇ ਹਰ ਹਫ਼ਤੇ ਰੈਕਿੰਗ ਦਿੱਤੀ ਜਾਵੇਗੀ।

ਮਾਨ ਸਰਕਾਰ ਨੇ ਲਾਂਚ ਕੀਤਾ ਮਿਸ਼ਨ ਕਲੀਨ ਪੰਜਾਬ, ਅਧਿਕਾਰੀ ਰੋਜ਼ਾਨਾ ਕਰਨਗੇ ਸਫ਼ਾਈ ਮੁਹਿੰਮ ਦੀ ਨਿਗਰਾਨੀ
ਮਾਨ ਸਰਕਾਰ ਦਾ ਮਿਸ਼ਨ ਕਲੀਨ ਪੰਜਾਬ, ਅਧਿਕਾਰੀ ਰੋਜ਼ਾਨਾ ਕਰਨਗੇ ਸਫ਼ਾਈ ਦੀ ਨਿਗਰਾਨੀ
tv9-punjabi
| Updated On: 08 Jun 2026 15:04 PM IST
Share

ਪੰਜਾਬ ‘ਚ ਭਗਵੰਤ ਮਾਨ ਸਰਕਾਰ ਨੇ ਸੂਬੇ ਭਰ ‘ਚ ਸਫ਼ਾਈ ਨੂੰ ਬਿਹਤਰ ਬਣਾਉਣ ਲਈ “ਮਿਸ਼ਨ ਕਲਿਨ ਪੰਜਾਬ” ਸ਼ੁਰੂ ਕੀਤਾ ਹੈ। ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਮੰਤਰੀ ਤੇ ਸੀਨੀਅਰ ਅਧਿਕਾਰੀ ਸ਼ਹਿਰਾਂ ਤੇ ਕਸਬਿਆਂ ‘ਚ ਸਫ਼ਾਈ ਦੀ ਨਿਗਰਾਨੀ ਤੇ ਸਫ਼ਾਈ ਯਕੀਨੀ ਬਣਾਉਣ ਲਈ ਹਰ ਸਵੇਰੇ ਇੱਕ ਘੰਟਾ ਗ੍ਰਾਊਂਡ ਉਤਰਨਗੇ।

ਮੁਹਿੰਮ ਦੀ ਨਿਗਰਾਨੀ ਲਈ ਹੈੱਡ ਆਫ਼ਿਸ ‘ਚ ਵਾਰ ਰੂਮ ਸਥਾਪਤ ਕੀਤਾ ਗਿਆ ਹੈ। ਸਾਰੇ ਨਗਰ ਨਿਗਮ ਕਮਿਸ਼ਨਰਾਂ, ਸੰਯੁਕਤ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰਾਂ ਤੇ ਹੋਰ ਅਧਿਕਾਰੀਆਂ ਨੂੰ ਨਿਯਮਿਤ ਤੌਰ ‘ਤੇ ਫੀਲਡ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸ਼ਹਿਰਾਂ ਨੂੰ ਉਨ੍ਹਾਂ ਦੇ ਸਫਾਈ ਪ੍ਰਦਰਸ਼ਨ ਦੇ ਆਧਾਰ ‘ਤੇ ਹਰ ਹਫ਼ਤੇ ਰੈਕਿੰਗ ਦਿੱਤੀ ਜਾਵੇਗੀ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਰਾਜ ਭਰ ਦੇ ਨਗਰ ਨਿਗਮ ਕਮਿਸ਼ਨਰਾਂ ਤੇ ਕਾਰਜਕਾਰੀ ਅਧਿਕਾਰੀਆਂ ਦੀ ਹਾਜ਼ਰੀ ਦੀ ਜਾਂਚ ਕੀਤੀ। ਮੁਹਿੰਮ ਦੀ ਜ਼ਮੀਨੀ ਹਕੀਕਤ ਦੀ ਪੁਸ਼ਟੀ ਕਰਨ ਲਈ, ਉਨ੍ਹਾਂ ਨੇ ਕਈ ਅਧਿਕਾਰੀਆਂ ਨੂੰ ਵੀਸੀ ਦੌਰਾਨ ਆਪਣੇ ਲਾਈਵ ਲੋਕੇਸ਼ਨ ਦੇ ਵੇਰਵੇ ਸਾਂਝੇ ਕਰਨ ਲਈ ਕਿਹਾ।

ਕਾਨਫਰੰਸਿੰਗ ਦੌਰਾਨ, ਲੁਧਿਆਣਾ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਬੱਸ ਸਟੈਂਡ ਦੇ ਨੇੜੇ ਸਫਾਈ ਪ੍ਰਬੰਧਾਂ ਦਾ ਨਿਰੀਖਣ ਕਰਦੇ ਪਾਏ ਗਏ। ਉਨ੍ਹਾਂ ਮੰਤਰੀ ਨੂੰ ਦੱਸਿਆ ਕਿ ਲੁਧਿਆਣਾ ਦੇ ਚਾਰੇ ਜ਼ੋਨਾਂ ਦੇ ਜ਼ੋਨਲ ਕਮਿਸ਼ਨਰ ਵੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਨਿਰੀਖਣ ਕਰ ਰਹੇ ਹਨ। ਮੰਤਰੀ ਬੈਂਸ ਨੇ ਕਿਹਾ ਕਿ ਅਧਿਕਾਰੀਆਂ ਦੀ ਫੀਲਡ ਹਾਜ਼ਰੀ ਦੀ ਜਾਂਚ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਉਹ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਸੀਨੀਅਰ ਅਧਿਕਾਰੀ ਮੌਜੂਦਗੀ ਤੇ ਪ੍ਰਦਰਸ਼ਨ ਦੀ ਪੁਸ਼ਟੀ ਕਰਨ ਲਈ ਫੀਲਡ ਦੌਰੇ ਵੀ ਕਰਨਗੇ।

ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ, ਲੁਧਿਆਣਾ ਨਗਰ ਨਿਗਮ ਨੇ ਸ਼ਹਿਰ ਨੂੰ 10 ਕਿਲੋਮੀਟਰ ਦੇ ਹਿੱਸਿਆਂ ਵਿੱਚ ਵੰਡਿਆ ਹੈ, ਹਰੇਕ ਹਿੱਸੇ ‘ਚ ਇੱਕ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਅਧਿਕਾਰੀ ਸੜਕ ਕਿਨਾਰੇ ਮਲਬਾ ਹਟਾਉਣ, ਸੀਵਰੇਜ ਦਿੱਕਤਾਂ ਨੂੰ ਹੱਲ ਕਰਨ ਤੇ ਉਨ੍ਹਾਂ ਦੇ ਨਿਰਧਾਰਤ ਖੇਤਰਾਂ ‘ਚ ਸੜਕਾਂ ਅਤੇ ਖਾਲੀ ਪਲਾਟਾਂ ਦੀ ਪੂਰੀ ਸਫਾਈ ਨੂੰ ਯਕੀਨੀ ਬਣਾਉਣ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ।

ਸਫਾਈ ਮੁਹਿੰਮ ਦੇ ਨਾਲ-ਨਾਲ, ਨਗਰ ਨਿਗਮ ਆਉਣ ਵਾਲੇ ਮਾਨਸੂਨ ਸੀਜ਼ਨ ਦੀਆਂ ਤਿਆਰੀਆਂ ‘ਤੇ ਵੀ ਧਿਆਨ ਕੇਂਦਰਿਤ ਕਰ ਰਿਹਾ ਹੈ। ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਕਿਹਾ ਕਿ ਬਾਰਿਸ਼ ਦੌਰਾਨ ਪਾਣੀ ਭਰਨ ਤੇ ਸੀਵਰੇਜ ਦੀਆਂ ਸਮੱਸਿਆਵਾਂ ਨੂੰ ਰੋਕਣ ਲਈ ਪਹਿਲਾਂ ਤੋਂ ਪ੍ਰਬੰਧ ਕੀਤੇ ਜਾ ਰਹੇ ਹਨ। ਬੁੱਢਾ ਦਰਿਆ ਦੇ ਆਲੇ-ਦੁਆਲੇ ਨੀਵੇਂ ਇਲਾਕਿਆਂ ਅਤੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਅਧਿਕਾਰੀਆਂ ਨੂੰ ਮਾਨਸੂਨ ਤੋਂ ਪਹਿਲਾਂ ਡ੍ਰੇਨੇਜ ਤੇ ਸੀਵਰ ਲਾਈਨਾਂ ਦੀ ਸਫ਼ਾਈ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਕਮਿਸ਼ਨਰ ਨੇ ਚੇਤਾਵਨੀ ਦਿੱਤੀ ਕਿ ਕਿਸੇ ਵੀ ਪੱਧਰ ‘ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਚਾਨਕ ਨਿਰੀਖਣ ਕੀਤੇ ਜਾ ਸਕਦੇ ਹਨ ਤੇ ਜੇਕਰ ਅਧਿਕਾਰੀਆਂ ਨੂੰ ਉਨ੍ਹਾਂ ਦੇ ਨਿਰਧਾਰਤ ਖੇਤਰਾਂ ‘ਚ ਸਫ਼ਾਈ ਵਿੱਚ ਕੋਈ ਕੁਤਾਹੀ ਜਿਵੇਂ ਕਿ ਕੂੜਾ ਇਕੱਠਾ ਹੋਣਾ ਜਾਂ ਸੀਵਰੇਜ ‘ਚ ਰੁਕਾਵਟ ਪਾਈ ਜਾਂਦੀ ਹੈ ਤਾਂ ਉਨ੍ਹਾਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੁਧਿਆਣਾ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੁੱਲ੍ਹੀਆਂ ਥਾਵਾਂ, ਸੜਕਾਂ ਦੇ ਕਿਨਾਰੇ ਤੇ ਖਾਲੀ ਪਲਾਟਾਂ ਵਿੱਚ ਕੂੜਾ ਨਾ ਸੁੱਟ ਕੇ ਮੁਹਿੰਮ ਦਾ ਸਮਰਥਨ ਕਰਨ।

Follow Us
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...
ਬਰਾਬਰ ਨੰਬਰ ਆਉਣ ਦੇ ਬਾਅਦ ਵੀ ਦੂਜੇ ਨੰਬਰ 'ਤੇ ਆਈ ਕੁੜੀ ਦਾ ਸੀਐਮ ਨੂੰ ਸਿੱਧਾ ਸਵਾਲ, ਮੁੱਖ ਮੰਤਰੀ ਨੇ ਮਿੰਟਾਂ 'ਚ ਕੱਢਿਆ ਹੱਲ
ਬਰਾਬਰ ਨੰਬਰ ਆਉਣ ਦੇ ਬਾਅਦ ਵੀ ਦੂਜੇ ਨੰਬਰ 'ਤੇ ਆਈ ਕੁੜੀ ਦਾ ਸੀਐਮ ਨੂੰ ਸਿੱਧਾ ਸਵਾਲ, ਮੁੱਖ ਮੰਤਰੀ ਨੇ ਮਿੰਟਾਂ 'ਚ ਕੱਢਿਆ ਹੱਲ...
Mohali Office Murder: ਮੋਹਾਲੀ: ਦੇ ਆਫਿਸ 'ਚ ਕੁੜੀ ਦਾ ਚਾਕੂ ਮਾਰ ਕੇ ਕਤਲ, ਲੜਕੇ ਨੇ ਵੀ ਰੇਤਿਆ ਗਲਾ, ਹਾਲਤ ਨਾਜ਼ੁਕ
Mohali Office Murder: ਮੋਹਾਲੀ: ਦੇ ਆਫਿਸ 'ਚ ਕੁੜੀ ਦਾ ਚਾਕੂ ਮਾਰ ਕੇ ਕਤਲ, ਲੜਕੇ ਨੇ ਵੀ ਰੇਤਿਆ ਗਲਾ, ਹਾਲਤ ਨਾਜ਼ੁਕ...
ਭਾਰਤ ਅਲ ਨੀਨੋ ਦਾ ਖ਼ਤਰਾ, ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ
ਭਾਰਤ ਅਲ ਨੀਨੋ ਦਾ ਖ਼ਤਰਾ,  ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ...
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ...
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ...
"ਛਾਲ ਮਾਰੋ, ਛਾਲ ਮਾਰੋ!"... ਦਿੱਲੀ ਮਾਲਵੀਆ ਨਗਰ ਅੱਗ ਹਾਦਸੇ ਦਾ ਦਿਲ ਦਹਿਲਾ ਦੇਣ ਵਾਲਾ ਵੀਡੀਓ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ...
ਕੇਵਲ ਢਿੱਲੋਂ ਨੇ ਪੰਜਾਬ BJP ਪ੍ਰਧਾਨ ਦਾ ਸਾਂਭਿਆ ਅਹੁਦਾ, ਬਿੱਟੂ ਨੇ ਕਾਂਗਰਸ ਨੂੰ ਲਪੇਟਿਆ
ਕੇਵਲ ਢਿੱਲੋਂ ਨੇ ਪੰਜਾਬ BJP ਪ੍ਰਧਾਨ ਦਾ ਸਾਂਭਿਆ ਅਹੁਦਾ, ਬਿੱਟੂ ਨੇ ਕਾਂਗਰਸ ਨੂੰ ਲਪੇਟਿਆ...