ਜਿੱਤ ਤੋਂ ਬਾਅਦ ਉਮੀਦਵਾਰਾਂ CM ਨੇ ਦਿੱਤੀ ਵਧਾਈ, ਕਿਹਾ- ਹਰ ਵਾਅਦੇ ਨੂੰ ਕਰਾਂਗੇ ਪੂਰਾ

Updated On: 

23 Nov 2024 14:13 PM

Bhagwant Mann: ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। AAP ਨੇ 4 ਵਿਧਾਨ ਸਭਾ ਸੀਟਾਂ ਵਿੱਚੋਂ 3 ਸੀਟਾਂ ਤੇ ਜਿੱਤ ਹਾਸਿਲ ਕੀਤੀ ਹੈ। ਪਾਰਟੀ ਨੇ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿੱਚ ਚੰਗਾ ਪ੍ਰਦਰਸ਼ਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ।

ਜਿੱਤ ਤੋਂ ਬਾਅਦ ਉਮੀਦਵਾਰਾਂ CM ਨੇ ਦਿੱਤੀ ਵਧਾਈ, ਕਿਹਾ- ਹਰ ਵਾਅਦੇ ਨੂੰ ਕਰਾਂਗੇ ਪੂਰਾ

ਮੁੱਖ ਮੰਤਰੀ ਭਗਵੰਤ ਮਾਨ.

Follow Us On

20 ਨਵੰਬਰ ਨੂੰ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜ਼ੇ ਹੁਣ ਸਾਹਮਣੇ ਆ ਚੁੱਕੇ ਹਨ। ਆਮ ਆਦਮੀ ਪਾਰਟੀ ਨੇ ਚੰਗਾ ਪ੍ਰਦਰਸ਼ਨ ਕਰਦੇ ਹੋਏ 4 ਵਿੱਚ 3 ਵਿਧਾਨ ਸਭਾ ਸੀਟਾਂ ਉੱਪਰ ਜਿੱਤ ਹਾਸਲ ਕੀਤੀ ਹੈ। ਡੇਰਾ ਬਾਬਾ ਨਾਨਕ ਵਿੱਚ ਗੁਰਦੀਪ ਸਿੰਘ ਰੰਧਾਵਾ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੂੰ ਹਰਾ ਦਿੱਤਾ ਹੈ। ਓਧਰ ਚੱਬੇਵਾਲ ਵਿੱਚ ਸਾਂਸਦ ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਇਸ਼ਾਂਕ ਚੱਬੇਵਾਲ ਨੇ ਵੱਡੇ ਬਹੁਮਤ ਨਾਲ ਜਿੱਤ ਹਾਸਿਲ ਕੀਤੀ ਹੈ।

ਰਾਜਾ ਵੜਿੰਗ ਦੇ ‘ਕਿਲ੍ਹੇ’ ਗਿੱਦੜਬਾਹਾ ਵਿੱਚ ਵੀ ਆਮ ਆਦਮੀ ਪਾਰਟੀ ਸੇਂਧ ਲਗਾਉਣ ਵਿੱਚ ਕਾਮਯਾਬ ਹੋਈ ਹੈ। ਗਿੱਦੜਬਾਹਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਕਰੀਬ 15 ਹਜ਼ਾਰ ਵੋਟਾਂ ਦੇ ਫਰਕ ਨਾਲ ਹਰਾਇਆ।

ਮੁੱਖ ਮੰਤਰੀ ਨੇ ਦਿੱਤੀ ਵਧਾਈ

ਜ਼ਿਮਨੀ ਚੋਣਾਂ ਵਿੱਚ ਮਿਲੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਇਮਾਨਦਾਰੀ ਨਾਲ ਲੋਕਾਂ ਲਈ ਕੰਮ ਕੀਤਾ ਹੈ। ਉਹਨਾਂ ਨੇ ਭਰੋਸਾ ਦਵਾਇਆ ਕਿ ਜੋ ਉਹਨਾਂ ਵੱਲੋਂ ਵੱਖ ਵੱਖ ਹਲਕੇ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਹਨ। ਉਹਨਾਂ ਨੂੰ ਪੂਰਾ ਕੀਤਾ ਜਾਵੇਗਾ।

ਕੇਜਰੀਵਾਲ ਨੇ ਵੀ ਦਿੱਤੀ ਵਧਾਈ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਜ਼ਿਮਨੀ ਚੋਣਾਂ ਵਿੱਚ ਮਿਲੀ ਜਿੱਤ ਤੋਂ ਬਾਅਦ ਉਮੀਦਵਾਰਾਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਹਨਾਂ ਦੀ ਸਰਕਾਰ ਤੇ ਭਰੋਸਾ ਜਤਾਇਆ ਹੈ।

Exit mobile version