ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅਯੁੱਧਿਆ ਲਈ ਰਵਾਨਾ, ਰਾਮਲਲਾ ਦੇ ਕਰਨਗੇ ਦਰਸ਼ਨ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਅਯੁੱਧਿਆ ਜਾਣਗੇ। ਜਿੱਥੇ ਉਹ ਨਵੇਂ ਬਣੇ ਰਾਮ ਮੰਦਰ ਦੇ ਦਰਸ਼ਨ ਕਰਨਗੇ। ਇਸ ਮੌਕੇ ਉਹਨਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਉਹਨਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਰਹੇਗੀ। ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਦੇ ਪਰਿਵਾਰਿਕ ਮੈਂਬਰ ਵੀ ਅੱਜ ਅਯੁੱਧਿਆ ਜਾਣਗੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਅਯੁੱਧਿਆ ਲਈ ਰਵਾਨਾ ਹੋ ਚੁੱਕੇ ਹਨ। ਜਿੱਥੇ ਉਹ ਨਵੇਂ ਬਣੇ ਰਾਮ ਮੰਦਰ ਵਿੱਚ ਰਾਮਲਲਾ ਦੇ ਦਰਸ਼ਨ ਕਰਨਗੇ। ਇਸ ਮੌਕੇ ਉਹਨਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਉਹਨਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਰਹੇਗੀ। ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਦੇ ਪਰਿਵਾਰਿਕ ਮੈਂਬਰ ਵੀ ਅੱਜ ਅਯੁੱਧਿਆ ਜਾ ਰਹੇ ਹਨ।
ਦੱਸ ਦਈਏ ਕਿ ਅਯੁੱਧਿਆ ਦੇ ਨਵੇਂ ਬਣੇ ਮੰਦਿਰ ਵਿੱਚ 22 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥੋਂ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਗਈ ਸੀ। ਰਾਮ ਮੰਦਰ ਨੂੰ ਆਮ ਜਨਤਾ ਲਈ ਖੋਲ੍ਹਣ ਤੋਂ ਬਾਅਦ ਦੇਸ਼ ਭਰ ਤੋਂ ਲੱਖਾਂ ਸ਼ਰਧਾਲੂ ਅਯੁੱਧਿਆ ਦੇ ਦਰਸ਼ਨ ਕਰ ਰਹੇ ਹਨ। ਪਾਰਟੀ ਲਾਈਨਾਂ ਨੂੰ ਤੋੜ ਕੇ ਆਗੂ ਵੀ ਰਾਮਨਗਰੀ ਦਾ ਦੌਰਾ ਕਰ ਰਹੇ ਹਨ।
ਰਾਮ ਲੱਲਾ ਦੇ ਦਰਸ਼ਨਾਂ ਲਈ ਅਯੁੱਧਿਆ ਪਹੁੰਚ ਰਹੇ ਸਾਰੇ ਵਿਧਾਇਕ
ਅੱਜ ਸਵੇਰੇ ਉੱਤਰ ਪ੍ਰਦੇਸ਼ ਦੇ ਸਾਰੇ ਭਾਜਪਾ ਵਿਧਾਇਕ ਰਾਮ ਲੱਲਾ ਦੇ ਦਰਸ਼ਨ ਕਰਨ ਲਈ ਅਯੁੱਧਿਆ ਦੇ ਸ਼੍ਰੀ ਰਾਮ ਜਨਮ ਭੂਮੀ ਮੰਦਰ ਕੰਪਲੈਕਸ ਪੁੱਜੇ। ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਮੌਜੂਦ ਸਨ। ਭਾਜਪਾ ਤੋਂ ਇਲਾਵਾ ਕਾਂਗਰਸ, ਬਹੁਜਨ ਸਮਾਜ ਪਾਰਟੀ, ਸ਼ਪਾ ਅਤੇ ਰਾਸ਼ਟਰੀ ਲੋਕ ਦਲ ਸਮੇਤ ਹੋਰ ਪਾਰਟੀਆਂ ਦੇ ਵਿਧਾਇਕ ਬੱਸਾਂ ਰਾਹੀਂ ਅਯੁੱਧਿਆ ਪੁੱਜੇ।
ਸਮਾਜਵਾਦੀ ਪਾਰਟੀ ਦੇ ਵਿਧਾਇਕ ਅਤੇ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਨੇ ਇਸ ਯਾਤਰਾ ‘ਚ ਹਿੱਸਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਉਹ ਆਪਣੇ ਵਿਧਾਇਕਾਂ ਅਤੇ ਪਰਿਵਾਰ ਨਾਲ ਅਯੁੱਧਿਆ ਜਾਣਗੇ ਅਤੇ ਰਾਮਲਲਾ ਦੇ ਦਰਸ਼ਨ ਕਰਨਗੇ। ਯੂਪੀ ਦੇ ਉਪ ਮੁੱਖ ਮੰਤਰੀਆਂ ਕੇਸ਼ਵ ਪ੍ਰਸਾਦ ਮੌਰਿਆ ਅਤੇ ਬ੍ਰਜੇਸ਼ ਪਾਠਕ ਨੇ ਯਾਤਰਾ ਤੋਂ ਦੂਰ ਰਹਿਣ ਲਈ ਸਮਾਜਵਾਦੀ ਪਾਰਟੀ ਅਤੇ ਅਖਿਲੇਸ਼ ਯਾਦਵ ਦੀ ਆਲੋਚਨਾ ਕੀਤੀ ਅਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਇਹ ਫੈਸਲਾ ਆਪਣੀ ‘ਘੱਟ ਗਿਣਤੀ ਤੁਸ਼ਟੀਕਰਨ ਦੀ ਰਾਜਨੀਤੀ’ ਕਾਰਨ ਲਿਆ ਹੈ। ਕੇਸ਼ਵ ਪ੍ਰਸਾਦ ਮੌਰਿਆ ਨੇ ਨਿਊਜ਼ ਏਜੰਸੀ ਪੀਟੀਆਈ ਨੂੰ ਦੱਸਿਆ – ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਦੋਵੇਂ ਸਦਨਾਂ ਦੇ ਮੈਂਬਰ ਅਯੁੱਧਿਆ ਲਈ ਰਵਾਨਾ ਹੋ ਗਏ ਹਨ।