ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਨੂੰ ਦਿੱਤੀ ਪ੍ਰਵਾਨਗੀ | bhagwant mann approved construction link roads in punjab know full in punjabi Punjabi news - TV9 Punjabi

Punjab News: ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਨੂੰ ਦਿੱਤੀ ਪ੍ਰਵਾਨਗੀ

Updated On: 

16 Oct 2024 08:05 AM

Bhagwant Mann: ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਭਰ ਵਿੱਚ ਇਨ੍ਹਾਂ ਪੇਂਡੂ ਲਿੰਕ ਸੜਕਾਂ ਨੂੰ ਚੌੜਾ, ਮਜ਼ਬੂਤ ​​ਅਤੇ ਅਪਗ੍ਰੇਡ ਕਰਕੇ ਸੜਕੀ ਢਾਂਚੇ ਨੂੰ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਇਸ ਸੜਕੀ ਨੈੱਟਵਰਕ ਦੀ ਮਹੱਤਤਾ ਨੂੰ ਦੇਖਦੇ ਹੋਏ ਇਹ ਅਹਿਮ ਫੈਸਲਾ ਲਿਆ ਗਿਆ ਹੈ।

Punjab News: ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਨੂੰ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਨੇ 13400 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਨੂੰ ਦਿੱਤੀ ਪ੍ਰਵਾਨਗੀ

Follow Us On

CM Bhagwant Mann: ਸੂਬੇ ਦੇ ਲੋਕਾਂ ਦੀ ਸਹੂਲਤ ਲਈ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲਿੰਕ ਸੜਕਾਂ ਲੋਕਾਂ ਨੂੰ ਵਸਤਾਂ ਅਤੇ ਸੇਵਾਵਾਂ ਦੀ ਨਿਰਵਿਘਨ ਸਪਲਾਈ ਦੇ ਨਾਲ-ਨਾਲ ਉਨ੍ਹਾਂ ਦੀ ਆਵਾਜਾਈ ਲਈ ਬਹੁਤ ਸਹਾਈ ਹੋਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਗੀਆਂ ਅਤੇ ਪੇਂਡੂ ਵਸਨੀਕਾਂ ਲਈ ਬਹੁਤ ਲਾਹੇਵੰਦ ਸਿੱਧ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਸੜਕਾਂ ਦੇ ਨਿਰਮਾਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ 6 ਸਾਲ ਬੀਤ ਜਾਣ ਤੋਂ ਬਾਅਦ ਵੀ ਇਨ੍ਹਾਂ ‘ਚੋਂ ਕਈ ਸੜਕਾਂ ਨੂੰ ਅਣਗੌਲਿਆ ਕੀਤਾ ਗਿਆ ਹੈ।

ਪਹਿਲ ਦੇ ਅਧਾਰ ਤੇ ਬਣਾਈਆਂ ਜਾਣ ਸੜਕਾਂ- ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਪਹਿਲ ਦੇ ਆਧਾਰ ‘ਤੇ ਕ੍ਰਮਵਾਰ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਪੂਰਾ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋੜ ਅਤੇ ਪਹਿਲ ਦੇ ਆਧਾਰ ‘ਤੇ ਇਨ੍ਹਾਂ ਸੜਕਾਂ ਦੀ ਉਸਾਰੀ ਲਈ ਜ਼ਮੀਨੀ ਪੱਧਰ ਦਾ ਸਰਵੇ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਸੜਕਾਂ ਦੀ ਉਸਾਰੀ ਲਈ ਇਕ-ਇਕ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਭਰ ਵਿੱਚ ਇਨ੍ਹਾਂ ਪੇਂਡੂ ਲਿੰਕ ਸੜਕਾਂ ਨੂੰ ਚੌੜਾ, ਮਜ਼ਬੂਤ ​​ਅਤੇ ਅਪਗ੍ਰੇਡ ਕਰਕੇ ਸੜਕੀ ਢਾਂਚੇ ਨੂੰ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਇਸ ਸੜਕੀ ਨੈੱਟਵਰਕ ਦੀ ਮਹੱਤਤਾ ਨੂੰ ਦੇਖਦੇ ਹੋਏ ਇਹ ਅਹਿਮ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੇ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਇਸ ਪ੍ਰੋਜੈਕਟ ਦੀ ਅਲਾਟਮੈਂਟ ਕਰਦੇ ਸਮੇਂ ਇਸਦੀ ਉੱਚ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਅਲਾਟ ਕੀਤੇ ਇੱਕ-ਇੱਕ ਪੈਸੇ ਦੀ ਸਹੀ ਵਰਤੋਂ ਕਰਨ ਲਈ ਵੀ ਕਿਹਾ ਹੈ।

ਸੜਕਾਂ ਦੇ ਨਿਰਮਾਣ ਵਿੱਚ AI ਦੀ ਵਰਤੋਂ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਪੇਂਡੂ ਸੜਕਾਂ ਦੇ ਨਿਰਮਾਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨੀਕ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਪੇਂਡੂ ਸੜਕਾਂ ‘ਤੇ ਉੱਚ ਗੁਣਵੱਤਾ ਵਾਲੇ ਕੰਮਾਂ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਮੌਜੂਦਾ ਸਰੋਤਾਂ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਕਨੀਕ ਲੋਕਾਂ ਦੇ ਪੈਸੇ ਦੀ ਬੱਚਤ ਕਰੇਗੀ ਅਤੇ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਵੀ ਕ੍ਰਾਂਤੀ ਲਿਆਵੇਗੀ।

Exit mobile version