Bhagwant Mann Health Update: CM ਦੀ ਸਿਹਤ ਵਿੱਚ ਸੁਧਾਰ, ਖ਼ਜਾਨਾ ਮੰਤਰੀ ਨੇ ਕੀਤਾ ਹਸਪਤਾਲ ‘ਚ ਮੁਲਾਕਾਤ | bhagwant mann cm punjab health update harpal cheema and congress mla pargat singh meet know full in punjabi Punjabi news - TV9 Punjabi

Bhagwant Mann Health Update: CM ਦੀ ਸਿਹਤ ਵਿੱਚ ਸੁਧਾਰ, ਖ਼ਜਾਨਾ ਮੰਤਰੀ ਨੇ ਕੀਤਾ ਹਸਪਤਾਲ ਚ ਮੁਲਾਕਾਤ

Updated On: 

29 Sep 2024 14:32 PM

Bhagwant Mann Health Update: ਪਰਗਟ ਸਿੰਘ ਨੇ ਕਿਹਾ ਕਿ ਉਮੀਦ ਹੈ ਕਿ ਉਹਨਾਂ ਨੂੰ ਇਕ-ਦੋ ਦਿਨਾਂ ਵਿਚ ਛੁੱਟੀ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਮੈਂ ਆਮ ਆਦਮੀ ਪਾਰਟੀ ਅਤੇ ਸਰਕਾਰ ਦਾ ਵਿਰੋਧ ਕਰਦਾ ਰਿਹਾ ਹਾਂ। ਪਰ ਮੁੱਖ ਮੰਤਰੀ ਪੂਰੇ ਸੂਬੇ ਦਾ ਮੁਖੀ ਹੈ। ਅਜਿਹੀ ਸਥਿਤੀ ਵਿੱਚ ਉਨ੍ਹਾਂ ਦਾ ਹਾਲ-ਚਾਲ ਪੁੱਛਣਾ ਸਾਡੀ ਜ਼ਿੰਮੇਵਾਰੀ ਹੈ। ਇਸ ਨਾਲ ਉਨ੍ਹਾਂ ਦਾ ਮਨੋਬਲ ਮਜ਼ਬੂਤ ​​ਹੋਵੇਗਾ।

Bhagwant Mann Health Update:  CM ਦੀ ਸਿਹਤ ਵਿੱਚ ਸੁਧਾਰ, ਖ਼ਜਾਨਾ ਮੰਤਰੀ ਨੇ ਕੀਤਾ ਹਸਪਤਾਲ ਚ ਮੁਲਾਕਾਤ

ਹਸਪਤਾਲ ਵਿੱਚ ਜ਼ੇਰੇ ਇਲਾਜ਼ ਮੁੱਖ ਮੰਤਰੀ ਭਗਵੰਤ ਮਾਨ

Follow Us On

Bhagwant Mann Health Update: ਮੁੱਖ ਮੰਤਰੀ ਭਗਵੰਤ ਮਾਨ 3 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਹਨ। ਹੁਣ ਖ਼ਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਉਨ੍ਹਾਂ ਨੂੰ ਮਿਲਣ ਪੁੱਜੇ ਹਨ। ਇਸ ਤੋਂ ਪਹਿਲਾਂ ਸਵੇਰੇ ਕਾਂਗਰਸੀ ਆਗੂ ਪਰਗਟ ਸਿੰਘ ਉਨ੍ਹਾਂ ਨੂੰ ਮਿਲਣ ਹਸਪਤਾਲ ਪੁੱਜੇ ਸਨ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ ‘ਚ ਹੁਣ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ।

ਪਰਗਟ ਸਿੰਘ ਨੇ ਕਿਹਾ ਕਿ ਉਮੀਦ ਹੈ ਕਿ ਉਹਨਾਂ ਨੂੰ ਇਕ-ਦੋ ਦਿਨਾਂ ਵਿਚ ਛੁੱਟੀ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਮੈਂ ਆਮ ਆਦਮੀ ਪਾਰਟੀ ਅਤੇ ਸਰਕਾਰ ਦਾ ਵਿਰੋਧ ਕਰਦਾ ਰਿਹਾ ਹਾਂ। ਪਰ ਮੁੱਖ ਮੰਤਰੀ ਪੂਰੇ ਸੂਬੇ ਦਾ ਮੁਖੀ ਹੈ। ਅਜਿਹੀ ਸਥਿਤੀ ਵਿੱਚ ਉਨ੍ਹਾਂ ਦਾ ਹਾਲ-ਚਾਲ ਪੁੱਛਣਾ ਸਾਡੀ ਜ਼ਿੰਮੇਵਾਰੀ ਹੈ। ਇਸ ਨਾਲ ਉਨ੍ਹਾਂ ਦਾ ਮਨੋਬਲ ਮਜ਼ਬੂਤ ​​ਹੋਵੇਗਾ।

ਇਸ ਤੋਂ ਪਹਿਲਾਂ ਹਸਪਤਾਲ ਵੱਲੋਂ ਜਾਰੀ ਬੁਲੇਟਿਨ ਵਿੱਚ ਕਿਹਾ ਗਿਆ ਸੀ ਕਿ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਹਾਲਾਂਕਿ ਉਹ ਅਜੇ ਵੀ ਡਾਕਟਰਾਂ ਦੀ ਨਿਗਰਾਨੀ ‘ਚ ਹਨ। ਪਾਰਟੀ ਦੇ ਰਾਸ਼ਟਰੀ ਸੰਗਠਨ ਸਕੱਤਰ ਡਾਕਟਰ ਸੰਦੀਪ ਪਾਠਕ ਨੇ ਸ਼ਨੀਵਾਰ ਸ਼ਾਮ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ।

ਮੀਡੀਆ ਬੁਲੇਟਿਨ ‘ਚ ਦਿੱਤੀ ਗਈ ਇਹ ਜਾਣਕਾਰੀ

ਜਾਣਕਾਰੀ ਮੁਤਾਬਕ 50 ਸਾਲਾ CM ਭਗਵੰਤ ਮਾਨ ਨੂੰ ਬੁੱਧਵਾਰ ਅਤੇ ਵੀਰਵਾਰ ਦੀ ਰਾਤ ਨੂੰ ਇੱਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਸ਼ਨੀਵਾਰ ਨੂੰ ਜਾਰੀ ਮੀਡੀਆ ਬੁਲੇਟਿਨ ‘ਚ ਦੱਸਿਆ ਗਿਆ ਕਿ ਪਲਮਨਰੀ ਆਰਟਰੀ ‘ਚ ਬਲੱਡ ਪ੍ਰੈਸ਼ਰ ਵਧਣ ਦੀ ਸਮੱਸਿਆ ਹੁਣ ਹੱਲ ਹੋ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਖੂਨ ਦੀ ਜਾਂਚ ਦੀ ਰਿਪੋਰਟ ਵਿੱਚ ਲੈਪਟੋਸਪਾਇਰੋਸਿਸ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਐਂਟਰੀ ਬਾਇਓਟਿਕਸ ‘ਤੇ ਰੱਖਿਆ ਗਿਆ ਹੈ।

ਹਰਿਆਣਾ ਚੋਣਾਂ ਤੇ ਅਸਰ

ਹਰਿਆਣਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਦੇ CM ਭਗਵੰਤ ਮਾਨ ਦੇ ਹਸਪਤਾਲ ਵਿੱਚ ਭਰਤੀ ਹੋਣ ਕਾਰਨ ਪਾਰਟੀ ਦੀ ਚੋਣ ਮੁਹਿੰਮ ਪ੍ਰਭਾਵਿਤ ਹੋਈ ਹੈ। ਕਿਉਂਕਿ ਉਹ ਪਾਰਟੀ ਦੇ ਸਟਾਰ ਪ੍ਰਚਾਰਕਾਂ ਵਿੱਚੋਂ ਹਨ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਲਗਾਤਾਰ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਹ ਖੁਦ 21 ਤਰੀਕ ਤੱਕ ਹਰਿਆਣਾ ਦੀਆਂ ਚੋਣਾਂ ਵਿੱਚ ਲੱਗੇ ਹੋਏ ਸਨ। ਇਸ ਦੇ ਨਾਲ ਹੀ ਹੁਣ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਚੋਣ ਪ੍ਰਚਾਰ ਦੀ ਕਮਾਨ ਸੰਭਾਲ ਰਹੇ ਹਨ।

Exit mobile version