ਭਗਵੰਤ ਮਾਨ ਸਰਕਾਰ ਨੇ ਕੇਂਦਰ ਤੋਂ ਮੰਗੀ ‘MSP’, ਦੇਖੋ ਕੀ-ਕੀ ਭੇਜੀਆਂ ਤਜਵੀਜ਼ਾਂ
ਭਗਵੰਤ ਮਾਨ ਸਰਕਾਰ ਨੇ ਅਗਲੇ ਸਾਉਣੀ ਸੀਜਨ ਲਈ ਫ਼ਸਲਾਂ ਦੀ MSP ਨੂੰ ਲੈਕੇ ਕੇਂਦਰ ਸਰਕਾਰ ਨੂੰ ਆਪਣੀ ਤਜ਼ਵੀਜ ਭੇਜੀ ਹੈ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ 7 ਫ਼ਸਲਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਵੀ MSP ਨੂੰ ਲੈਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚਾ ਵੀ MSP ਲਈ ਕਾਨੂੰਨ ਦੀ ਮੰਗ ਕਰ ਰਿਹਾ ਹੈ।
CM ਭਗਵੰਤ ਮਾਨ
ਕਿਸਾਨਾਂ ਵੱਲੋਂ ਲਗਾਤਾਰ ਫ਼ਸਲਾਂ ਦੀ ਖ਼ਰੀਦ ਤੇ ਲਗਾਤਾਰ ਘੱਟੋ ਘੱਟ ਸਮਰਥਨ ਮੁੱਲ (MSP) ਦੇਣ ਦੀ ਮੰਗ ਲਗਾਤਾਰ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਪਰ ਹੁਣ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਫ਼ਸਲਾਂ ਲਈ MSP ਦੀ ਮੰਗ ਕੀਤੀ ਹੈ। ਮੁੱਖਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਸਾਉਣੀ ਫ਼ਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਤੈਅ ਕਰਨ ਲਈ ਤਜ਼ਵੀਜ ਭੇਜੀ ਹੈ।
ਮੁੱਖਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਫ਼ਸਲਾਂ ਤੇ ਆਉਣ ਵਾਲੀ ਲਾਗਤ ਨੂੰ ਦੇਖਦਿਆਂ ਕਿਸਾਨਾਂ ਨੂੰ ਯੋਗ MSP ਦੇਣ ਚਾਹੀਦੀ ਹੈ ਤਾਂ ਜੋ ਕਿਸਾਨਾਂ ਖੁਸ਼ੀ ਨਾਲ ਆਪਣਾ ਕਿੱਤਾ ਕਰ ਸਕਣ। ਸਰਕਾਰ ਵੱਲੋਂ ਜੋ ਤਜਵੀਜ਼ ਭੇਜੀ ਗਈ ਹੈ ਉਸ ਵਿੱਚ ਝੋਨਾ, ਮੱਕੀ, ਕਪਾਹ, ਮੂੰਗ, ਮਾਂਹ, ਅਰਹਰ ਅਤੇ ਮੂੰਗਫ਼ਲੀ ਦੀ ਫ਼ਸਲ ਸ਼ਾਮਿਲ ਹੈ।


