Farmers Protest Jobs: ਕਿਸਾਨ ਅੰਦੋਲਨ 'ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਖੇਤੀ ਮਹਿਕਮੇ ‘ਚ ਮਿਲੀਆਂ ਨੌਕਰੀਆਂ | bhagwant mann govt Farmers Protest delhi borders know full in punjabi Punjabi news - TV9 Punjabi

Farmers Protest Jobs: ਕਿਸਾਨ ਅੰਦੋਲਨ ‘ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਖੇਤੀ ਮਹਿਕਮੇ ਚ ਮਿਲੀਆਂ ਨੌਕਰੀਆਂ

Updated On: 

20 Sep 2024 16:10 PM

Farmers Protest Jobs: ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਕਰੀਬ 378 ਦਿਨਾਂ ਤੋਂ ਸੰਘਰਸ਼ ਕੀਤਾ ਸੀ। ਇਹ ਅੰਦੋਲਨ ਨਵੰਬਰ 2020 ਤੋਂ ਦਸੰਬਰ 2021 ਤੱਕ ਚੱਲਿਆ। ਇਸ ਦੌਰਾਨ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਵੱਡੇ ਪੱਧਰ 'ਤੇ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਤੋਂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।

Farmers Protest Jobs: ਕਿਸਾਨ ਅੰਦੋਲਨ ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਖੇਤੀ ਮਹਿਕਮੇ ਚ ਮਿਲੀਆਂ ਨੌਕਰੀਆਂ

Farmers Protest Jobs: ਕਿਸਾਨ ਅੰਦੋਲਨ 'ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਖੇਤੀ ਮਹਿਕਮੇ ‘ਚ ਮਿਲੀਆਂ ਨੌਕਰੀਆਂ

Follow Us On

Farmers Protest Jobs: ਪੰਜਾਬ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 30 ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਹਨ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਲੋਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਭਰਤੀ ਕੀਤੇ ਗਏ ਸਾਰੇ ਲੋਕ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਸੇਵਾਵਾਂ ਨਿਭਾਉਣਗੇ। ਇਹ ਜਾਣਕਾਰੀ ਸੂਬਾ ਸਰਕਾਰ ਨੇ ਦਿੱਤੀ ਹੈ।

ਦਿੱਲੀ ਸਰਹੱਦ ‘ਤੇ 378 ਦਿਨਾਂ ਤੱਕ ਚਲਿਆ ਸੰਘਰਸ਼

ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਕਰੀਬ 378 ਦਿਨਾਂ ਤੋਂ ਸੰਘਰਸ਼ ਕੀਤਾ ਸੀ। ਇਹ ਅੰਦੋਲਨ ਨਵੰਬਰ 2020 ਤੋਂ ਦਸੰਬਰ 2021 ਤੱਕ ਚੱਲਿਆ। ਇਸ ਦੌਰਾਨ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਤੋਂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।

ਅੰਦੋਲਨ ਦੌਰਾਨ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਕਈ ਦੌਰ ਦੀ ਗੱਲਬਾਤ ਹੋਈ, ਪਰ ਕੋਈ ਨਤੀਜਾ ਨਹੀਂ ਨਿਕਲਿਆ। ਆਖਰਕਾਰ ਸਰਕਾਰ ਨੇ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਅਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਸੰਸਦ ਵਿੱਚ ਇੱਕ ਬਿੱਲ ਪਾਸ ਕੀਤਾ ਗਿਆ। ਇਸ ਦੌਰਾਨ 700 ਤੋਂ ਵੱਧ ਕਿਸਾਨਾਂ ਦੀ ਜਾਨ ਚਲੀ ਗਈ। ਇਹ ਕਿਸਾਨ ਪੰਜਾਬ ਸਮੇਤ ਕਈ ਥਾਵਾਂ ਦੇ ਵਸਨੀਕ ਸਨ।

ਹੁਣ ਤੱਕ 44 ਹਜ਼ਾਰ ਨੂੰ ਨੌਕਰੀਆਂ ਦਿੱਤੀਆਂ ਹਨ- ਖੁੱਡੀਆ

ਹੁਣ ਤੱਕ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ 44,974 ਲੋਕਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਮੰਤਰੀ ਨੇ ਕਿਹਾ ਕਿ ਇਹ ਭਰਤੀ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 25 ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਿੱਚ ਕਲਰਕ ਅਤੇ ਪੰਜ ਨੂੰ ਸੇਵਾਦਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਪਸ਼ੂ ਪਾਲਣ ਵਿਭਾਗ ਵਿੱਚ ਦੋ ਵੈਟਰਨਰੀ ਇੰਸਪੈਕਟਰ ਅਤੇ ਚਾਰ ਕਲਰਕ ਹਨ, ਜਿਨ੍ਹਾਂ ਵਿੱਚੋਂ ਤਿੰਨ ਨੂੰ ਤਰਸ ਦੇ ਆਧਾਰ ਤੇ ਨੌਕਰੀ ਦਿੱਤੀ ਗਈ ਹੈ। ਡੇਅਰੀ ਵਿਕਾਸ ਵਿਭਾਗ ਵਿੱਚ ਦੋ ਸਟੈਨੋਗ੍ਰਾਫਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ।

ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦੇਣ ਸਮੇਂ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਕੁਲਦੀਪ ਸਿੰਘ ਅਤੇ ਸਮੇਤ ਕਈ ਹੋਰ ਅਧਿਕਾਰੀ ਵੀ ਮੌਜੂਦ ਰਹੇ।

Exit mobile version