ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਮੌਕੇ ਸ਼ਾਹਕੋਟ ਪਹੁੰਚੇ ਸੀਐਮ ਮਾਨ, ਗਿਣਵਾਈਆਂ ਸਰਕਾਰ ਦੀਆਂ ਪ੍ਰਾਪਤੀਆਂ
CM Bhagwant Maan in Jalandhar: CM ਭਗਵੰਤ ਮਾਨ ਨੇ ਅੱਜ ਜਲੰਧਰ ਵਿਖੇ ਨਿਰਮਲ ਕੁਟੀਆ ਵਿੱਚ ਪ੍ਰਬੰਧਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ।ਇਸ ਮੌਕੇ ਸੰਤ ਸੀਚੇਵਾਲ ਨੇ ਦੱਸਿਆ ਕਿ ਇਸ ਇਕੱਠ ਵਿੱਚ ਦੇਸ਼-ਵਿਦੇਸ਼ ਤੋਂ ਵਿਦਵਾਨ ਸੰਤ, ਨਿਹੰਗ ਸਮੂਹ ਅਤੇ ਧਾਰਮਿਕ ਅਤੇ ਰਾਜਨੀਤਿਕ ਖੇਤਰ ਦੇ ਲੋਕ ਸ਼ਾਮਲ ਹੋਏ ਹਨ। ਇਸ ਮੌਕੇ ਸੀਐਮ ਮਾਨ ਨੇ ਆਪਣੀ ਸਰਕਾਰ ਦੀਆਂ ਕਈ ਪ੍ਰਾਪਤੀਆਂ ਗਿਣਵਾਈਆਂ ਤੇ ਸੰਤ ਸੀਚੇਵਾਲ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਰੱਜ ਕੇ ਸ਼ੰਲਾਘਾ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਸ਼ਾਹਕੋਟ ਦੇ ਨਿਰਮਲ ਕੁਟੀਆ ਸੀਚੇਵਾਲ ਪਹੁੰਚੇ। ਉਨ੍ਹਾਂ ਨੇ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਮੌਕੇ ਆਯੋਜਿਤ ਧਾਰਮਿਕ ਇਕੱਠ ਵਿੱਚ ਹਿੱਸਾ ਲਿਆ ਅਤੇ ਗੁਰਦੁਆਰੇ ਵਿੱਚ ਮੱਥਾ ਟੇਕਿਆ। ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਸ਼ਾਹਕੋਟ ਦੇ ਨਿਰਮਲ ਕੁਟੀਆ ਸੀਚੇਵਾਲ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਸੀਐਮ ਮਾਨ ਨੇ ਸੰਤ ਸੀਚੇਵਾਲ ਦੇ ਕੰਮਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਉਹ ਦੁਨੀਆਵੀਂ ਲਾਲਚਾਂ ਤੋਂ ਦੂਰ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਲੋਕ ਭਲਾਈ ਵਿੱਚ ਸਮਰਪਿਤ ਕਰ ਦਿੱਤਾ ਹੈ।
ਸੀਐਮ ਭਗਵੰਤ ਮਾਨ ਨੇ ਸੰਤ ਸੀਚੇਵਾਲ ਦੀ ਤਾਰੀਫ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਹੁਣ ਕਈ ਕਈ ਗੰਦੀਆਂ ਨਦੀ ਨਾਲਿਆਂ ਨੂੰ ਸਾਫ ਕਰਵਾਇਆ ਹੈ। ਹੁਣ ਉਨ੍ਹਾਂ ਨੂੰ ਲੁਧਿਆਣਾ ਦੇ ਬੁੱਢੇ ਨਾਲੇ ਦੀ ਸਫਾਈ ਦੀ ਜਿੰਮੇਦਾਰੀ ਸੌਂਪੀ ਗਈ ਹੈ। ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਬਹਤ ਛੇਤੀ ਹੀ ਗੰਦੇ ਨਾਲੇ ਦੇ ਨਾਲ ਮਸ਼ਹੂਰ ਹੋ ਚੁੱਕੇ ਇਸ ਨਾਲੇ ਵਿੱਚ ਸਾਫ ਅਤੇ ਸਵੱਛ ਪਾਣੀ ਵਹਿਣਾ ਸ਼ੁਰੂ ਹੋ ਜਾਵੇਗਾ।
CM @BhagwantMann ਨੇ ਪਿੰਡ ਸੀਚੇਵਾਲ (ਜ਼ਿਲ੍ਹਾ ਜਲੰਧਰ) ਵਿਖੇ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਨੂੰ ਸਮਰਪਿਤ ਸਮਾਗਮ ‘ਚ ਸ਼ਿਰਕਤ ਕੀਤੀ। ਇਸ ਮੌਕੇ ਉਹ ਨਿਰਮਲ ਕੁਟੀਆ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਚੜ੍ਹਦੀਕਲਾ ਵਾਸਤੇ ਅਰਦਾਸ ਕੀਤੀ।
ਮਾਨ ਸਰਕਾਰ ਵੱਲੋਂ ਵੱਖੋ-ਵੱਖ ਖੇਤਰਾਂ ‘ਚ ਕੀਤੇ ਕੰਮਾਂ ਦੀ ਸਮਾਗਮ ਵਿੱਚ ਪਹੁੰਚੇ ਸੰਤਾਂ pic.twitter.com/XNyrDEQ1q1 — AAP Punjab (@AAPPunjab) May 28, 2026
ਹਾਕੀ ਸਟੇਡੀਅਮ’ ਵਿਖੇ ਨਵੇਂ ਐਸਟ੍ਰੋਟਰਫ ਦਾ ਉਦਘਾਟਨ
CM ਭਗਵੰਤ ਮਾਨ ਨੇ ਅੱਜ ਜਲੰਧਰ ਵਿਖੇ ਪਹੁੰਚ ਕੇ ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨਾਲ ‘ਸੰਤ ਅਵਤਾਰ ਸਿੰਘ ਯਾਦਗਾਰੀ ਹਾਕੀ ਸਟੇਡੀਅਮ’ ਵਿਖੇ ਨਵੇਂ ਐਸਟ੍ਰੋਟਰਫ ਦਾ ਉਦਘਾਟਨ ਕੀਤਾ। ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਹੋਣ ਜਾ ਰਹੀ 6 ਦੇਸ਼ਾਂ ਦੀ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਖ਼ੁਦ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨੇ ਪ੍ਰਬੰਧਕਾਂ ਤੋਂ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਲਈ ਅਤੇ ਮੌਕੇ ‘ਤੇ ਹਾਜ਼ਰ ਅਧਿਕਾਰੀਆਂ ਨੂੰ ਜਰੂਰੀ ਨਿਰਦੇਸ਼ ਵੀ ਦਿੱਤੇ।
ਇਹ ਵੀ ਪੜ੍ਹੋ
Burlton Park ਜਲੰਧਰ ਵਿਖੇ ਪਹੁੰਚੇ CM @BhagwantMann !
CM ਭਗਵੰਤ ਮਾਨ ਨੇ ਅੱਜ ਜਲੰਧਰ ਵਿਖੇ ਪਹੁੰਚ ਕੇ, ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਹੋਣ ਜਾ ਰਹੀ 6 ਦੇਸ਼ਾਂ ਦੀ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਖ਼ੁਦ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨੇ ਪ੍ਰਬੰਧਕਾਂ ਤੋਂ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਲਈ ਅਤੇ ਮੌਕੇ ‘ਤੇ ਹਾਜ਼ਰ pic.twitter.com/Bt7BP3ATtK — AAP Punjab (@AAPPunjab) May 28, 2026
ਨਿਸ਼ਕਾਮ ਸੇਵਾ ਨੂੰ ਮੇਰਾ ਦਿਲੋਂ ਸਿਜਦਾ – ਸੀਐਮ ਮਾਨ
ਸੀਐਮ ਮਾਨ ਨੇ ਆਪਣੀ ਇਸ ਫੇਰੀ ਦੀ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੰਦਿਆਂ ਕਿਹਾ ਅੱਜ ਪਿੰਡ ਸੀਚੇਵਾਲ ਵਿਖੇ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਮੌਕੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਸੰਤ ਜੀ ਵੱਲੋਂ ਵਾਤਾਵਰਨ ਸੰਭਾਲ ਲਈ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਨੂੰ ਮੇਰਾ ਦਿਲੋਂ ਸਿਜਦਾ। ਉਨ੍ਹਾਂ ਲਿੱਖਿਆ ਕਿ ਪੰਜਾਬੀਆਂ ਨੂੰ ਸੁਰੱਖਿਅਤ ਤੇ ਖੁਸ਼ਹਾਲ ਜੀਵਨ ਦੇਣ ਅਤੇ ਮੁੜ ‘ਰੰਗਲਾ ਪੰਜਾਬ’ ਸਿਰਜਣ ਲਈ ‘ਤੁਹਾਡੀ ਸਰਕਾਰ’ ਪੂਰੀ ਤਰ੍ਹਾਂ ਵਚਨਬੱਧ ਹੈ।
ਸੰਤ ਅਵਤਾਰ ਸਿੰਘ ਜੀ ਦੀ 38ਵੀਂ ਸਾਲਾਨਾ ਬਰਸੀ ਸਮਾਗਮ ਦੌਰਾਨ ਪਿੰਡ ਸੀਚੇਵਾਲ, ਜਲੰਧਰ ਤੋਂ LIVE ——— संत अवतार सिंह जी की 38वीं सालाना बरसी समागम के दौरान गांव सीचेवाल, जालंधर से LIVE https://t.co/mnLCsBgrgY
— Bhagwant Mann (@BhagwantMann) May 28, 2026
ਸੰਤ ਅਵਤਾਰ ਸਿੰਘ ਜੀ ਦੀਆਂ ਸਿੱਖਿਆਵਾਂ ਸਾਡੇ ਨਾਲ- ਸੰਤ ਸੀਚੇਵਾਲ
ਇਸ ਦੌਰਾਨ, ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ 38 ਸਾਲ ਪਹਿਲਾਂ ਸੰਤ ਅਵਤਾਰ ਸਿੰਘ ਜੀ ਨੇ ਆਪਣਾ ਨਸ਼ਵਰ ਸਰੀਰ ਛੱਡ ਦਿੱਤਾ ਸੀ। ਇਹ ਇਕੱਠ ਹਰ ਸਾਲ ਉਨ੍ਹਾਂ ਦੀ ਪਵਿੱਤਰ ਯਾਦ ਵਿੱਚ ਹੁੰਦਾ ਹੈ। ਸੰਤ ਸੀਚੇਵਾਲ ਨੇ ਭਾਵੁਕ ਹੋ ਕੇ ਕਿਹਾ ਕਿ ਜਦੋਂ ਸੰਤ ਅਵਤਾਰ ਸਿੰਘ ਜੀ 1981 ਵਿੱਚ ਸੀਚੇਵਾਲ ਆਏ ਸਨ, ਤਾਂ ਉਹ ਖੁਦ ਕਾਲਜ ਵਿੱਚ ਪੜ੍ਹ ਰਹੇ ਸਨ। ਉਸ ਸਮੇਂ ਦੌਰਾਨ, ਮਹਾਂਪੁਰਖਾਂ ਨੇ ਉਨ੍ਹਾਂ ਨੂੰ ਗੁਰਬਾਣੀ ਦੇ ਮਾਰਗ ਤੋਂ ਜਾਣੂ ਕਰਵਾਇਆ। ਅੱਜ, ਪਿੰਡਾਂ ਵਿੱਚ ਸੀਵਰੇਜ ਸਿਸਟਮ, ਪਵਿੱਤਰ ਕਾਲੀ ਵੇਈਂ ਅਤੇ ਬੁੱਢਾ ਦਰਿਆ ਦੀ ਸਫਾਈ ਅਤੇ ਹੜ੍ਹ ਰਾਹਤ ਕਾਰਜਾਂ ਵਿੱਚ ਪਾਏ ਗਏ ਯੋਗਦਾਨ ਸਮੇਤ ਕੀਤੇ ਜਾ ਰਹੇ ਲੋਕ ਸੇਵਾ ਕਾਰਜ, ਸਭ ਸੰਤ ਅਵਤਾਰ ਸਿੰਘ ਜੀ ਦੀਆਂ ਸਿੱਖਿਆਵਾਂ ਅਤੇ ਪ੍ਰੇਰਨਾ ਦਾ ਨਤੀਜਾ ਹਨ।
ਗੈਰ-ਕਾਨੂੰਨੀ ਮਾਈਨਿੰਗ ਅਤੇ ਓਵਰਲੋਡ ਵਾਹਨਾਂ ਨੇ ਚਿੰਤਾ
ਖੇਤਰ ਦੇ ਵਿਕਾਸ ਬਾਰੇ ਗੱਲ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਨੇ ਸਤਲੁਜ ਦਰਿਆ ਦੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਕੋਲ ਕੁਝ ਮਹੱਤਵਪੂਰਨ ਮੁੱਦੇ ਉਠਾਏ ਹਨ। ਇਸ ਮੰਗ ਦਾ ਨੋਟਿਸ ਲੈਂਦਿਆਂ, ਸਰਕਾਰ ਨੇ 38 ਕਿਲੋਮੀਟਰ ਸੜਕ ਲਈ ਟੈਂਡਰ ਜਾਰੀ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਜਲਦੀ ਹੀ ਇਸ ਸੜਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਗੇ।
ਸੜਕਾਂ ਦੀ ਵਿਗੜਦੀ ਹਾਲਤ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਸੰਤ ਸੀਚੇਵਾਲ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ, ਡੀ-ਸਿਲਟਿੰਗ (ਦਰਿਆਵਾਂ ਤੋਂ ਮਿੱਟੀ ਹਟਾਉਣ) ਅਤੇ ਭਾਰੀ ਪੱਥਰਾਂ ਨੂੰ ਢੋਹਣ ਵਾਲੇ ਓਵਰਲੋਡ ਵਾਹਨਾਂ ਕਾਰਨ ਸੜਕਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਇਹ ਭਾਰੀ ਵਾਹਨ ਪੰਜਾਬ ਮੰਡੀ ਬੋਰਡ ਨੂੰ ਕਾਫ਼ੀ ਵਿੱਤੀ ਨੁਕਸਾਨ ਪਹੁੰਚਾ ਰਹੇ ਹਨ, ਜਿਸ ਨੂੰ ਰੋਕਣਾ ਬਹੁਤ ਜ਼ਰੂਰੀ ਹੈ।
