AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

CM ਮਾਨ ਨੇ ਫਿਰੋਜ਼ਪੁਰ ਫੀਡਰ ਨਹਿਰ ਦਾ ਕੀਤਾ ਉਦਘਾਟਨ, ਮਿਲੇਗਾ 2600 ਕਿਊਸਿਕ ਵਾਧੂ ਪਾਣੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੱਖੂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਲਗਭਗ 185 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤੀ ਗਈ ਫਿਰੋਜ਼ਪੁਰ ਫੀਡਰ ਨਹਿਰ ਦਾ ਉਦਘਾਟਨ ਕਰਕੇ ਜਨਤਾ ਨੂੰ ਸਮਰਪਿਤ ਕੀਤਾ। ਇਸ ਤੋਂ ਬਾਅਦ ਮੱਖੂ ਦੀ ਅਨਾਜ ਮੰਡੀ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰਾਂ 'ਤੇ ਰਗੜੇ ਲਾਏ।

CM ਮਾਨ ਨੇ ਫਿਰੋਜ਼ਪੁਰ ਫੀਡਰ ਨਹਿਰ ਦਾ ਕੀਤਾ ਉਦਘਾਟਨ, ਮਿਲੇਗਾ 2600 ਕਿਊਸਿਕ ਵਾਧੂ ਪਾਣੀ
Image Credit: @AAPPunjab
sunny-chopra-ferozepur
| Updated On: 27 Feb 2026 10:51 AM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੱਖੂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਲਗਭਗ 185 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤੀ ਗਈ ਫਿਰੋਜ਼ਪੁਰ ਫੀਡਰ ਨਹਿਰ ਦਾ ਉਦਘਾਟਨ ਕਰਕੇ ਜਨਤਾ ਨੂੰ ਸਮਰਪਿਤ ਕੀਤਾ। ਇਸ ਤੋਂ ਬਾਅਦ ਮੱਖੂ ਦੀ ਅਨਾਜ ਮੰਡੀ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ‘ਤੇ ਰਗੜੇ ਲਾਏ। ਇਸ ਮੌਕੇ ਉਨ੍ਹਾਂ ਦੇ ਨਾਲ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਮੌਜੂਦ ਸਨ।

ਫਿਰੋਜ਼ਪੁਰ, ਫਰੀਦਕੋਟ ਅਤੇ ਫਾਜ਼ਿਲਕਾ ਨੂੰ ਵੱਡਾ ਤੋਹਫ਼ਾ

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 74 ਸਾਲਾਂ ਤੋਂ ਕਿਸੇ ਵੀ ਸਰਕਾਰ ਨੇ ਇਸ ਨਹਿਰ ਦੀ ਸਾਰ ਨਹੀਂ ਲਈ ਸੀ। ਹੁਣ ਇਸ ਦੇ ਨਵੀਨੀਕਰਨ ਨਾਲ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਨਹਿਰ ਵਿੱਚ ਨਵੀਂ ਲਾਈਨਿੰਗ ਅਤੇ ਰੀਚਾਰਜ ਪੁਆਇੰਟ ਬਣਾਏ ਗਏ ਹਨ, ਜਿਸ ਨਾਲ ਹੁਣ ਇਸ ਵਿੱਚ 2600 ਕਿਊਸਿਕ ਵਾਧੂ ਪਾਣੀ ਆਵੇਗਾ, ਜੋ ਖੇਤੀਬਾੜੀ ਲਈ ਵਰਦਾਨ ਸਾਬਤ ਹੋਵੇਗਾ।

ਗੈਂਗਸਟਰਵਾਦ ਨੂੰ ਲੈ ਕੇ ਸੁਖਬੀਰ ਬਾਦਲ ‘ਤੇ ਚੁਟਕੀ

ਸੁਖਬੀਰ ਸਿੰਘ ਬਾਦਲ ਵੱਲੋਂ ਗੈਂਗਸਟਰਾਂ ਬਾਰੇ ਦਿੱਤੇ ਗਏ ਬਿਆਨ ‘ਤੇ ਮੁੱਖ ਮੰਤਰੀ ਨੇ ਤਿੱਖੀ ਚੁਟਕੀ ਲਈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਵਿੱਚ ਗੈਂਗਸਟਰ ਕੌਣ ਲੈ ਕੇ ਆਇਆ ਸੀ? ਸੁਖਬੀਰ ਬਾਦਲ ਵੱਲੋਂ ਗੈਂਗਸਟਰਾਂ ਨੂੰ ਅੱਤਵਾਦੀ ਐਲਾਨਣ ਵਾਲੀ ਗੱਲ ‘ਤੇ ਮਾਨ ਨੇ ਕਿਹਾ, “ਜੇਕਰ ਸੁਖਬੀਰ ਬਾਦਲ ਅਜਿਹਾ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਇਹ ਕੰਮ ਆਪਣੇ ਘਰ ਤੋਂ ਹੀ ਸ਼ੁਰੂ ਕਰਨਾ ਪਵੇਗਾ।”

ਬੀਬੀਆਂ ਲਈ 1000 ਰੁਪਏ ਦਾ ਤੋਹਫ਼ਾ

ਔਰਤਾਂ ਨੂੰ 1000 ਰੁਪਏ ਦੇਣ ਦੇ ਵਾਅਦੇ ਬਾਰੇ ਪੁੱਛੇ ਗਏ ਸਵਾਲ ‘ਤੇ ਮੁੱਖ ਮੰਤਰੀ ਨੇ ਵੱਡਾ ਸੰਕੇਤ ਦਿੱਤਾ। ਉਨ੍ਹਾਂ ਕਿਹਾ ਕਿ ਮਹਿਲਾ ਦਿਵਸ (8 ਮਾਰਚ) ‘ਤੇ ਪੰਜਾਬ ਦੀਆਂ ਔਰਤਾਂ ਨੂੰ ਇੱਕ ਵੱਡਾ ਤੋਹਫ਼ਾ ਮਿਲੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜ ਸਾਲਾਂ ਲਈ ਚੁਣੀ ਗਈ ਹੈ ਅਤੇ ਸਾਰੇ ਵਾਅਦੇ ਸਮੇਂ ਸਿਰ ਪੂਰੇ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਅਸੀਂ ਉਹ ਵਾਅਦੇ ਵੀ ਪੂਰੇ ਕੀਤੇ ਹਨ ਜੋ ਚੋਣਾਂ ਦੌਰਾਨ ਨਹੀਂ ਕੀਤੇ ਗਏ ਸਨ।

ਹੜ੍ਹਾਂ ਤੋਂ ਬਚਾਅ ਅਤੇ ਹੋਰ ਮੁੱਦੇ

ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਕੋਲ ਮਾਰਚ, ਅਪ੍ਰੈਲ ਅਤੇ ਜੂਨ ਦਾ ਸਮਾਂ ਹੈ। ਹਰੀਕੇ ਪੱਤਣ ਤੋਂ ਡੀ-ਸਿਲਟਿੰਗ (ਮਿੱਟੀ ਕੱਢਣ) ਦਾ ਕੰਮ ਕਰਵਾਇਆ ਜਾਵੇਗਾ ਅਤੇ ਜਿੱਥੇ ਬੰਨ੍ਹਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਪੱਕੇ ਡੀਜੀਪੀ ਦੇ ਪੈਨਲ ਬਾਰੇ ਬੋਲਦਿਆਂ ਉਨ੍ਹਾਂ ਸੰਖੇਪ ਵਿੱਚ ਕਿਹਾ ਕਿ “ਅਸੀਂ ਇਹ ਮਾਮਲਾ ਆਪਣੇ ਆਪ ਦੇਖ ਲਵਾਂਗੇ।”

ਸੰਬੋਧਨ ਦੇ ਅਖੀਰ ਵਿੱਚ ਉਨ੍ਹਾਂ ਕੇਂਦਰ ਸਰਕਾਰ, ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਸਾਰਿਆਂ ਨੇ ਪੰਜਾਬ ਨੂੰ ਲੁੱਟਣ ਵਿੱਚ ਕੋਈ ਕਸਰ ਨਹੀਂ ਛੱਡੀ ਸੀ, ਪਰ ਹੁਣ ਪੰਜਾਬ ਦੀ ਵਾਗਡੋਰ ਸੁਰੱਖਿਅਤ ਹੱਥਾਂ ਵਿੱਚ ਹੈ।

Follow Us
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...