ਪਿਛਲੀਆਂ ਸਰਕਾਰਾਂ ਨੇ ਨੌਜਵਾਨੀ ਨੂੰ ਟੀਕਿਆਂ ਤੇ ਚਿੱਟੇ ਦੀ ਦਲਦਲ ਵਿੱਚ ਧੱਕ ਦਿੱਤਾ… ਜਗਰਾਉਂ ਪੁੱਜੇ CM ਮਾਨ ਦੇ ਵਿਰੋਧੀਆਂ ਤੇ ਹਮਲੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕਾ ਜਗਰਾਉਂ ਦੇ ਪਿੰਡ ਕਮਾਲਪੁਰਾ ਵਿਖੇ ਕਰਵਾਏ ਵਿਸ਼ਾਲ ਇਕੱਠ ਅਤੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਸ਼ਿਰਕਤ ਕੀਤੀ। ਕਲਗੀਧਰ ਸਟੇਡੀਅਮ ਵਿਖੇ ਪੁੱਜੇ ਮੁੱਖ ਮੰਤਰੀ ਦਾ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪਿੰਡ ਦੇ ਵਿਕਾਸ ਕਾਰਜਾਂ ਲਈ ਮੌਕੇ ਤੇ ਹੀ 51 ਲੱਖ ਰੁਪਏ ਦਾ ਚੈੱਕ ਪੰਚਾਇਤ ਨੂੰ ਸੌਂਪਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕਾ ਜਗਰਾਉਂ ਦੇ ਪਿੰਡ ਕਮਾਲਪੁਰਾ ਵਿਖੇ ਕਰਵਾਏ ਵਿਸ਼ਾਲ ਇਕੱਠ ਅਤੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਸ਼ਿਰਕਤ ਕੀਤੀ। ਕਲਗੀਧਰ ਸਟੇਡੀਅਮ ਵਿਖੇ ਪੁੱਜੇ ਮੁੱਖ ਮੰਤਰੀ ਦਾ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪਿੰਡ ਦੇ ਵਿਕਾਸ ਕਾਰਜਾਂ ਲਈ ਮੌਕੇ ਤੇ ਹੀ 51 ਲੱਖ ਰੁਪਏ ਦਾ ਚੈੱਕ ਪੰਚਾਇਤ ਨੂੰ ਸੌਂਪਿਆ। ਇਸ ਦੇ ਨਾਲ ਹੀ ਉਨ੍ਹਾਂ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਤੇ ਪੰਜਾਬ ਨੂੰ ਲੁੱਟਣ ਦੇ ਦੋਸ਼ ਲਾਉਂਦਿਆਂ ਤਿੱਖੇ ਸਿਆਸੀ ਹਮਲੇ ਕੀਤੇ।
ਪਿੰਡ ਦੇ ਵਿਕਾਸ ਲਈ 51 ਲੱਖ ਰੁਪਏ ਦਾ ਚੈੱਕ ਸੌਂਪਿਆ
ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਪਿੰਡ ਦੇ ਵਿਕਾਸ ਲਈ ਪਹਿਲਾਂ ਹੀ ਲਗਭਗ ਸਾਢੇ ਚਾਰ ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਅਤੇ ਅੱਜ ਉਹ ਖ਼ੁਦ 51 ਲੱਖ ਰੁਪਏ ਦਾ ਚੈੱਕ ਲੈ ਕੇ ਆਏ ਹਨ। ਉਨ੍ਹਾਂ ਪਿੰਡ ਦੀ ਪੰਚਾਇਤ ਅਤੇ ਸਰਪੰਚ ਨੂੰ ਹਦਾਇਤ ਕੀਤੀ ਕਿ ਇਹ ਪੈਸਾ ਲੋਕਾਂ ਦਾ ਹੈ। ਪਿੰਡ ਵਾਸੀ ਇਕੱਠੇ ਬੈਠ ਕੇ, ਗ੍ਰਾਮ ਸਭਾ ਬੁਲਾ ਕੇ ਆਪਣੀ ਮਰਜ਼ੀ ਅਨੁਸਾਰ ਛੱਪੜਾਂ ਦੇ ਨਵੀਨੀਕਰਨ, ਇੰਟਰਲਾਕ ਟਾਈਲਾਂ ਜਾਂ ਹੋਰ ਲੋੜੀਂਦੇ ਕੰਮਾਂ ਤੇ ਇਹ ਪੈਸਾ ਪਾਰਦਰਸ਼ੀ ਤਰੀਕੇ ਨਾਲ ਖ਼ਰਚ ਕਰਨ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਵੇਲੇ 50 ਹਜ਼ਾਰ ਰੁਪਏ ਦੀ ਗ੍ਰਾਂਟ ਦੇ ਕੇ 30-35 ਹਜ਼ਾਰ ਰੁਪਏ ਗ਼ਾਇਬ ਕਰ ਦਿੱਤੇ ਜਾਂਦੇ ਸਨ, ਪਰ ਹੁਣ ਸਿੱਧਾ ਪੈਸਾ ਲੋਕਾਂ ਦੇ ਖਾਤਿਆਂ ਅਤੇ ਪੰਚਾਇਤਾਂ ਨੂੰ ਮਿਲ ਰਿਹਾ ਹੈ।
ਲੋਕ ਮਿਲਣੀ ਦੌਰਾਨ ਪਿੰਡ ਕਮਾਲਪੁਰਾ, ਹਲਕਾ ਜਗਰਾਓਂ, ਜ਼ਿਲ੍ਹਾ ਲੁਧਿਆਣਾ ਤੋਂ ਆਪਣੇ ਲੋਕਾਂ ਵਿੱਚ LIVE ——– लोक मिलनी के दौरान गाँव कमालपुरा, हलका जगराओं, ज़िला लुधियाना से अपने लोगों में LIVE https://t.co/JichZab0oN
— Bhagwant Mann (@BhagwantMann) October 29, 2026
ਨਸ਼ਾ ਤਸਕਰੀ ਤੇ ਮਜੀਠੀਆ ਤੇ ਵੱਡਾ ਬਿਆਨ
ਨਸ਼ਿਆਂ ਦੇ ਮੁੱਦੇ ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕਦੇ ਖੇਡਾਂ, ਕਬੱਡੀਆਂ, ਘੋਲ-ਛਿੰਝਾਂ ਅਤੇ ਜਰਨੈਲਾਂ ਲਈ ਜਾਣਿਆ ਜਾਂਦਾ ਸੀ, ਪਰ ਪਿਛਲੀਆਂ ਸਰਕਾਰਾਂ ਨੇ ਨੌਜਵਾਨੀ ਨੂੰ ਟੀਕਿਆਂ ਅਤੇ ਚਿੱਟੇ ਦੀ ਦਲਦਲ ਵਿੱਚ ਧੱਕ ਦਿੱਤਾ। ਉਨ੍ਹਾਂ ਖ਼ੁਲਾਸਾ ਕੀਤਾ ਕਿ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 40 ਹਜ਼ਾਰ ਪੰਨਿਆਂ ਦੀ ਠੋਸ ਚਾਰਜਸ਼ੀਟ ਅਦਾਲਤ ਵਿੱਚ ਦਾਖ਼ਲ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਹੁਣ ਮਜੀਠੀਆ ਕਿਸੇ ਵੀ ਕੀਮਤ ਤੇ ਬਚ ਨਹੀਂ ਸਕੇਗਾ ਅਤੇ ਕਾਨੂੰਨ ਆਪਣਾ ਕੰਮ ਕਰਕੇ ਰਹੇਗਾ।
ਬਾਦਲ ਪਰਿਵਾਰ ਅਤੇ ਵਿਰੋਧੀ ਧਿਰਾਂ ਦੀ ਮਿਲੀਭੁਗਤ ਦੀ ਪੋਲ ਖੋਲ੍ਹੀ
ਮੁੱਖ ਮੰਤਰੀ ਨੇ ਅਕਾਲੀ ਦਲ ਅਤੇ ਕਾਂਗਰਸ ਦੀ ਅੰਦਰੂਨੀ ਸਾਂਝ ਤੇ ਤਨਜ਼ ਕਸਦਿਆਂ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਦੀ ਬੇਟੀ ਦੇ ਵਿਆਹ ਦੌਰਾਨ ਇਹ ਸਾਰੇ ਵਿਰੋਧੀ ਆਗੂ ਆਪਸ ਵਿੱਚ ਜੱਫੀਆਂ ਪਾ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਆਗੂ ਆਮ ਲੋਕਾਂ ਨੂੰ ਆਪਸ ਵਿੱਚ ਲੜਾਉਂਦੇ ਰਹੇ ਹਨ ਜਦਕਿ ਖ਼ੁਦ ਅੰਦਰੋਂ ਇੱਕ ਹਨ। ਸੁਖਬੀਰ ਸਿੰਘ ਬਾਦਲ ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ-ਆਪ ਨੂੰ ਕਿਸਾਨ ਦੱਸਦੇ ਹਨ ਪਰ ਉਨ੍ਹਾਂ ਨੂੰ ਜ਼ਮੀਨੀ ਹਕੀਕਤਾਂ ਜਾਂ ਗੰਨੇ ਦੀ ਖੇਤੀ ਬਾਰੇ ਰੱਤੀ ਭਰ ਵੀ ਗਿਆਨ ਨਹੀਂ ਹੈ। ਇਸ ਤੋਂ ਇਲਾਵਾ ਕਾਂਗਰਸ ਦੀ ਅੰਦਰੂਨੀ ਫੁੱਟ ਦਾ ਜ਼ਿਕਰ ਕਰਦਿਆਂ ਉਨ੍ਹਾਂ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ ਅਤੇ ਨਵਜੋਤ ਸਿੰਘ ਸਿੱਧੂ ਦੇ ਆਪਸੀ ਮਤਭੇਦਾਂ ਤੇ ਤੰਜ਼ ਕੱਸੇ।
ਇਹ ਵੀ ਪੜ੍ਹੋ
70,685 ਸਰਕਾਰੀ ਨੌਕਰੀਆਂ ਅਤੇ ਸਿੱਖਿਆ ਕ੍ਰਾਂਤੀ ਦਾ ਜ਼ਿਕਰ
ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਤੱਕ ਬਿਨਾਂ ਕਿਸੇ ਰਿਸ਼ਵਤ ਅਤੇ ਬਿਨਾਂ ਸਿਫ਼ਾਰਸ਼ ਦੇ 70,685 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿੱਥੇ 2021 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਬੱਚੇ ਨੀਟ (NEET) ਦੀ ਪ੍ਰੀਖਿਆ ਪਾਸ ਕਰ ਸਕੇ ਸਨ, ਉੱਥੇ ਹੀ ਸਿੱਖਿਆ ਦੇ ਖੇਤਰ ਵਿੱਚ ਲਿਆਂਦੇ ਵੱਡੇ ਸੁਧਾਰਾਂ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਕਰਵਾਈ ਗਈ ਸਿਖਲਾਈ ਸਦਕਾ 2026 ਦੇ ਅੰਕੜਿਆਂ ਮੁਤਾਬਕ ਇਹ ਗਿਣਤੀ 11 ਗੁਣਾ ਵੱਧ ਕੇ 882 ਤੱਕ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਮਜ਼ਦੂਰਾਂ, ਰੇਹੜੀ ਚਲਾਉਣ ਵਾਲਿਆਂ ਅਤੇ ਆਮ ਪਰਿਵਾਰਾਂ ਦੇ ਬੱਚੇ ਡਾਕਟਰ ਅਤੇ ਉੱਚ ਅਫ਼ਸਰ ਬਣ ਰਹੇ ਹਨ, ਜੋ ਕਿ ਪੰਜਾਬ ਵਿੱਚ ਅਸਲ ਬਦਲਾਅ ਦਾ ਪ੍ਰਤੀਕ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਨੂੰ ਪਹਿਲੀ ਵਾਰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਰਾਤਾਂ ਨੂੰ ਜਾਗ ਕੇ ਪਾਣੀ ਨਾ ਲਾਉਣਾ ਪਵੇ। ਇਸ ਦੇ ਨਾਲ ਹੀ ਸਰਕਾਰ ਵੱਲੋਂ ਮਹਿਲਾਵਾਂ ਨੂੰ ਦਿੱਤੀਆਂ ਜਾਣ ਵਾਲੀਆਂ ਵਿੱਤੀ ਸਹਾਇਤਾ ਰਾਸ਼ੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਸਿੱਧੀਆਂ ਖਾਤਿਆਂ ਵਿੱਚ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੁਜ਼ਗਾਰ ਅਤੇ ਕਾਨੂੰਨ-ਵਿਵਸਥਾ ਵਿੱਚ ਸੁਧਾਰ ਹੋਣ ਕਾਰਨ ਨੌਜਵਾਨਾਂ ਦਾ ਵਿਦੇਸ਼ ਜਾਣ ਦਾ ਰੁਝਾਨ ਘਟਿਆ ਹੈ ਅਤੇ ਪਾਸਪੋਰਟ ਬਣਨ ਦੀ ਗਿਣਤੀ ਵਿੱਚ ਵੀ ਕਮੀ ਦਰਜ ਕੀਤੀ ਗਈ ਹੈ।


