AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੇਜਰੀਵਾਲ ਤੇ AAP ਵਿਰੁੱਧ ਭਾਜਪਾ ਦੀ ਸਾਜ਼ਿਸ਼ ਹੋਈ ਬੇਨਕਾਬ, CM ਮਾਨ ਦਾ ਵੱਡਾ ਹਮਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਆਯੋਜਿਤ ਵਿਸ਼ਾਲ ਰੈਲੀ ਨੂੰ ਵਰਚੁਅਲ ਤੌਰ 'ਤੇ ਸੰਬੋਧਨ ਕਰਦਿਆਂ ਭਾਰਤੀ ਜਨਤਾ ਪਾਰਟੀ ਅਤੇ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਹਮਲਾ ਬੋਲਿਆ। ਉਨ੍ਹਾਂ ਨੇ ਦਾਅਵਾ ਕੀਤਾ ਕਿ ਭਾਰਤ ਵਿੱਚ ਤਾਨਾਸ਼ਾਹੀ ਰਾਜਨੀਤੀ ਨੂੰ ਖ਼ਤਮ ਕਰਨ ਲਈ ਪੰਜਾਬ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ ਦੇ ਨਾਲ ਖੜ੍ਹਾ ਹੈ।

ਕੇਜਰੀਵਾਲ ਤੇ AAP ਵਿਰੁੱਧ ਭਾਜਪਾ ਦੀ ਸਾਜ਼ਿਸ਼ ਹੋਈ ਬੇਨਕਾਬ, CM ਮਾਨ ਦਾ ਵੱਡਾ ਹਮਲਾ
ਕੇਜਰੀਵਾਲ ਵਿਰੁੱਧ ਭਾਜਪਾ ਦੀ ਸਾਜ਼ਿਸ਼ ਬੇਨਕਾਬ, CM ਮਾਨ ਦਾ ਵੱਡਾ ਹਮਲਾ
tv9-punjabi
| Updated On: 02 Mar 2026 10:50 AM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਆਯੋਜਿਤ ਵਿਸ਼ਾਲ ਰੈਲੀ ਨੂੰ ਵਰਚੁਅਲ ਤੌਰ ‘ਤੇ ਸੰਬੋਧਨ ਕਰਦਿਆਂ ਭਾਰਤੀ ਜਨਤਾ ਪਾਰਟੀ ਅਤੇ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਹਮਲਾ ਬੋਲਿਆ। ਉਨ੍ਹਾਂ ਨੇ ਦਾਅਵਾ ਕੀਤਾ ਕਿ ਭਾਰਤ ਵਿੱਚ ਤਾਨਾਸ਼ਾਹੀ ਰਾਜਨੀਤੀ ਨੂੰ ਖ਼ਤਮ ਕਰਨ ਲਈ ਪੰਜਾਬ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ ਦੇ ਨਾਲ ਖੜ੍ਹਾ ਹੈ।

ਮਾਨ ਨੇ ਭਵਿੱਖਬਾਣੀ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ‘ਆਪ’ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਇੱਕ ਵੱਡਾ ਤੋਹਫ਼ਾ ਦੇਣਗੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਪੂਰੀ ਪਾਰਟੀ ਦੇਸ਼ ਦੀ ਲੜਾਈ ਇੱਕ ਚੱਟਾਨ ਵਾਂਗ ਡਟ ਕੇ ਲੜ ਰਹੀ ਹੈ।

ਭਾਜਪਾ ਦੀ ਸਾਜ਼ਿਸ਼ ਹੋਈ ਬੇਨਕਾਬ

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਇੱਕ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਹੁਣ ਉਹ ਸਾਜ਼ਿਸ਼ ਪੂਰੇ ਦੇਸ਼ ਦੇ ਸਾਹਮਣੇ ਬੇਨਕਾਬ ਹੋ ਚੁੱਕੀ ਹੈ। ਉਨ੍ਹਾਂ ਮੋਦੀ ਸਰਕਾਰ ‘ਤੇ ‘ਪੰਜਾਬ ਵਿਰੋਧੀ’ ਹੋਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬੀਆਂ ਦੇ ਹੱਕਾਂ ਦਾ ਕਰੋੜਾਂ ਰੁਪਏ ਦਾ ਆਰ.ਡੀ.ਐਫ. (RDF) ਅਤੇ ਜੀ.ਐਸ.ਟੀ. (GST) ਰੋਕ ਕੇ ਬੈਠੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ‘ਆਪ’ ਦੇਸ਼ ਵਿੱਚੋਂ ਨਫ਼ਰਤ ਅਤੇ ਝੂਠ ਦੀ ਰਾਜਨੀਤੀ ਨੂੰ ਖ਼ਤਮ ਕਰਨ ਦੇ ਰਾਹ ‘ਤੇ ਸਫਲਤਾਪੂਰਵਕ ਅੱਗੇ ਵਧ ਰਹੀ ਹੈ।

ਸਿੱਖਿਆ ਅਤੇ ਸਿਹਤ ਕ੍ਰਾਂਤੀ ਕਾਰਨ ਜੇਲ੍ਹ ਭੇਜੇ ਗਏ ਆਗੂ

ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦੂਜੀਆਂ ਸਿਆਸੀ ਪਾਰਟੀਆਂ ਨੂੰ ਨਫ਼ਰਤ ਅਤੇ ਧਰਮ ਦੀ ਬਜਾਏ ਸਕੂਲਾਂ, ਹਸਪਤਾਲਾਂ, ਬਿਜਲੀ ਅਤੇ ਰੁਜ਼ਗਾਰ ਦੇ ਮੁੱਦਿਆਂ ‘ਤੇ ਗੱਲ ਕਰਨ ਲਈ ਮਜ਼ਬੂਰ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਾਰਨ ਨਿੱਜੀ ਹਸਪਤਾਲਾਂ ਦਾ ਧੰਦਾ ਪ੍ਰਭਾਵਿਤ ਹੋਇਆ, ਤਾਂ ਸਤਿੰਦਰ ਜੈਨ ਨੂੰ ਜੇਲ੍ਹ ਭੇਜ ਦਿੱਤਾ ਗਿਆ। ਇਸੇ ਤਰ੍ਹਾਂ ਸਰਕਾਰੀ ਸਕੂਲਾਂ ਦੇ ਸੁਧਾਰ ਤੋਂ ਘਬਰਾ ਕੇ ਮਨੀਸ਼ ਸਿਸੋਦੀਆ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਜਦੋਂ ਵਿਰੋਧੀਆਂ ਨੂੰ ਲੱਗਿਆ ਕਿ ਮੁਫ਼ਤ ਬਿਜਲੀ, ਦਵਾਈਆਂ ਅਤੇ ਬਿਹਤਰ ਬੁਨਿਆਦੀ ਢਾਂਚੇ ਕਾਰਨ ਉਹ ਚੋਣਾਂ ਨਹੀਂ ਜਿੱਤ ਸਕਣਗੇ, ਤਾਂ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਅੰਦਰ ਕਰ ਦਿੱਤਾ ਗਿਆ।

ਜੇਲ੍ਹ ਵਿੱਚ ਵੀ ਕੇਜਰੀਵਾਲ ਨੂੰ ਪੰਜਾਬ ਦੀ ਚਿੰਤਾ

ਮਾਨ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਜਦੋਂ ਉਹ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨੂੰ ਮਿਲਣ ਜਾਂਦੇ ਸਨ, ਤਾਂ ਕੇਜਰੀਵਾਲ ਹਮੇਸ਼ਾ ਪੰਜਾਬ ਦੇ ਲੋਕਾਂ ਦਾ ਹਾਲ ਪੁੱਛਦੇ ਸਨ। ਉਹ ਪੁੱਛਦੇ ਸਨ ਕਿ ਕੀ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਖੇਤਾਂ ਲਈ ਨਹਿਰੀ ਪਾਣੀ ਪਹੁੰਚ ਰਿਹਾ ਹੈ ਜਾਂ ਨਹੀਂ? ਕੇਜਰੀਵਾਲ ਦੇ ਸਪੱਸ਼ਟ ਨਿਰਦੇਸ਼ ਸਨ ਕਿ ਜੋ ਵੀ ਭ੍ਰਿਸ਼ਟਾਚਾਰ ਕਰੇ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਕਿਉਂਕਿ ਸਾਡਾ ਮਕਸਦ ਦੇਸ਼ ਨੂੰ ਸੁਧਾਰਨਾ ਹੈ।

ਕੇਂਦਰ ਦਾ ਪੰਜਾਬ ਨਾਲ ‘ਸੌਤੇਲਾ’ ਵਿਵਹਾਰ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ‘ਤੇ ਪੰਜਾਬ ਨਾਲ ਵਿਤਕਰਾ ਕਰਨ ਦੇ ਗੰਭੀਰ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ, ਪਰ ਅੱਜ ਕੇਂਦਰ ਸਰਕਾਰ ਪੰਜਾਬ ਦਾ 8000 ਕਰੋੜ ਰੁਪਏ ਦਾ ਆਰ.ਡੀ.ਐਫ. ਰੋਕੀ ਬੈਠੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਆਏ ਇਤਿਹਾਸਕ ਹੜ੍ਹਾਂ ਲਈ ਕੇਂਦਰ ਨੇ 1600 ਕਰੋੜ ਰੁਪਏ ਦਾ ਐਲਾਨ ਤਾਂ ਕੀਤਾ ਸੀ, ਪਰ ਅਸਲ ਵਿੱਚ ਇੱਕ ਧੇਲਾ ਵੀ ਜਾਰੀ ਨਹੀਂ ਕੀਤਾ ਗਿਆ।

ਭਗਵੰਤ ਮਾਨ ਨੇ ਅੰਤ ਵਿੱਚ ਕਿਹਾ ਕਿ ‘ਆਪ’ ਹੁਣ ਇੱਕ ਰਾਸ਼ਟਰੀ ਪਾਰਟੀ ਵਜੋਂ ਉੱਭਰ ਚੁੱਕੀ ਹੈ ਅਤੇ ਅਦਾਲਤੀ ਫੈਸਲਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਇਸ ਨੂੰ ਕੋਈ ਰੋਕ ਨਹੀਂ ਸਕਦਾ। ਜਿਵੇਂ ਦਰਿਆ ਆਪਣਾ ਰਸਤਾ ਖ਼ੁਦ ਬਣਾਉਂਦਾ ਹੈ, ਉਵੇਂ ਹੀ ਆਮ ਆਦਮੀ ਪਾਰਟੀ ਵੀ ਆਪਣੀ ਮੰਜ਼ਿਲ ਵੱਲ ਵਧਦੀ ਰਹੇਗੀ।

Follow Us
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...