ਪੰਜਾਬ ਸਰਕਾਰ ਦੀ ਯੋਜਨਾ ਕਾਰਨ ਔਰਤਾਂ ਨੇ ਕੀਤਾ 1548 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਬੱਸ ਸਫ਼ਰ – ਭੁੱਲਰ
ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਰਚ 2022 ਤੋਂ ਮਾਰਚ 2023 ਤੱਕ ਔਰਤਾਂ ਨੂੰ 14.29 ਕਰੋੜ ਯਾਤਰਾਵਾਂ ਦਾ ਲਾਭ ਦਿੱਤਾ ਗਿਆ ਜਿਸ 'ਤੇ ਕੁੱਲ 664.63 ਕਰੋੜ ਰੁਪਏ ਖਰਚੇ ਗਏ, ਜਦਕਿ ਵਿੱਤੀ ਸਾਲ 2023-2024 ਦੌਰਾਨ 14.90 ਕਰੋੜ ਯਾਤਰਾਵਾਂ ਦਾ ਲਾਭ ਦਿੱਤਾ ਗਿਆ। 694.64 ਕਰੋੜ ਰੁਪਏ ਖਰਚ ਕੇ ਔਰਤਾਂ ਨੂੰ ਯਾਤਰਾ ਦੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤੱਕ ਰਾਜ ਦੀਆਂ ਔਰਤਾਂ ਨੂੰ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫਤ ਬੱਸ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਹੈ। ਇਹ ਦਾਅਵਾ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਾਨ ਸਰਕਾਰ ਨੇ ਆਪਣੇ 28 ਮਹੀਨਿਆਂ ਦੇ ਕਾਰਜਕਾਲ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਯਕੀਨੀ ਬਣਾਉਣ ਲਈ 1,548.25 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਯੋਜਨਾ ਤਹਿਤ ਔਰਤਾਂ ਨੂੰ 32.46 ਕਰੋੜ ਯਾਤਰਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਨਾਲ ਪੰਜਾਬ ਭਰ ਦੀਆਂ ਔਰਤਾਂ ਦੇ ਸਸ਼ਕਤੀਕਰਨ ਦੇ ਮੌਕਿਆਂ ਤੱਕ ਪਹੁੰਚ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ।
ਵਿਸਤ੍ਰਿਤ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਰਚ 2022 ਤੋਂ ਮਾਰਚ 2023 ਤੱਕ ਔਰਤਾਂ ਨੂੰ 14.29 ਕਰੋੜ ਯਾਤਰਾਵਾਂ ਦਾ ਲਾਭ ਦਿੱਤਾ ਗਿਆ ਜਿਸ ‘ਤੇ ਕੁੱਲ 664.63 ਕਰੋੜ ਰੁਪਏ ਖਰਚੇ ਗਏ, ਜਦਕਿ ਵਿੱਤੀ ਸਾਲ 2023-2024 ਦੌਰਾਨ 14.90 ਕਰੋੜ ਯਾਤਰਾਵਾਂ ਦਾ ਲਾਭ ਦਿੱਤਾ ਗਿਆ। 694.64 ਕਰੋੜ ਰੁਪਏ ਖਰਚ ਕੇ ਔਰਤਾਂ ਨੂੰ ਯਾਤਰਾ ਦੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ 15 ਜੁਲਾਈ, 2024 ਤੱਕ 188.98 ਕਰੋੜ ਰੁਪਏ ਦੀ ਰਾਸ਼ੀ ਨਾਲ ਔਰਤਾਂ ਨੂੰ 3.27 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਗਈ ਹੈ।
ਹਰ ਵਰਗ ਦੀਆਂ ਔਰਤਾਂ ਨੂੰ ਮਿਲਿਆ ਫਾਇਦਾ- ਭੁੱਲਰ
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਮਹੱਤਵਪੂਰਨ ਸਕੀਮ ਦੀ ਸ਼ੁਰੂਆਤ ਇਹ ਸਮਾਜ ਭਲਾਈ ਅਤੇ ਲਿੰਗ ਸਮਾਨਤਾ ਪ੍ਰਤੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਬਹੁਪੱਖੀ ਪਹੁੰਚ ਦਾ ਪ੍ਰਮਾਣ ਹੈ। ਭੁੱਲਰ ਨੇ ਕਿਹਾ ਕਿ ਔਰਤਾਂ ਲਈ ਵਿੱਤੀ ਰੁਕਾਵਟਾਂ ਨੂੰ ਦੂਰ ਕਰਕੇ, ਇਹ ਪਹਿਲਕਦਮੀ ਉਨ੍ਹਾਂ ਨੂੰ ਸਿੱਖਿਆ, ਰੁਜ਼ਗਾਰ, ਸਿਹਤ ਸੰਭਾਲ ਅਤੇ ਹੋਰ ਜ਼ਰੂਰੀ ਸਹੂਲਤਾਂ ਤੱਕ ਆਸਾਨ ਪਹੁੰਚ ਪ੍ਰਾਪਤ ਕਰਨ ਦੇ ਯੋਗ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੰਨਣਾ ਹੈ ਕਿ ਸਾਰੇ ਵਰਗਾਂ ਦਾ ਸਰਵਪੱਖੀ ਵਿਕਾਸ ਹੀ ਅਸਲੀ ਅਰਥਾਂ ਵਿੱਚ ਵਿਕਾਸ ਹੈ। ਇਹ ਮੁਫਤ ਯਾਤਰਾ ਸਕੀਮ ਨਾ ਸਿਰਫ ਔਰਤਾਂ ਨੂੰ ਗਤੀਸ਼ੀਲਤਾ ਦੀਆਂ ਸਹੂਲਤਾਂ ਪ੍ਰਦਾਨ ਕਰਦੀ ਹੈ ਬਲਕਿ ਪੰਜਾਬ ਦੀ ਹਰ ਔਰਤ ਲਈ ਸਵੈ-ਮਾਣ, ਆਜ਼ਾਦੀ ਅਤੇ ਵਿਕਾਸ ਨੂੰ ਵੀ ਦਰਸਾਉਂਦੀ ਹੈ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਇੱਕ ਪ੍ਰਗਤੀਸ਼ੀਲ ਅਤੇ ਬਰਾਬਰੀ ਵਾਲੇ ਪੰਜਾਬ ਲਈ ਸਰਕਾਰ ਦੇ ਸੰਕਲਪ ਨੂੰ ਉਜਾਗਰ ਕਰਦੀ ਹੈ, ਜਿੱਥੇ ਹਰ ਨਾਗਰਿਕ ਲਿੰਗ ਅਧਾਰਤ ਪੱਖਪਾਤ ਤੋਂ ਬਿਨਾਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾ ਸਕਦਾ ਹੈ।