ਪੰਜਾਬਬਜਟ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਲੁਧਿਆਣਾ ਰੋਡ ਤੇ ਲੱਗੇ 2 ਟੋਲ ਪਲਾਜ਼ੇ ਹੋਣਗੇ ਬੰਦ

ਸ਼ਨੀਵਾਰ ਦਾ ਦਿਨ ਪੰਜਾਬ ਦੇ ਲੋਕਾਂ ਲਈ ਇੱਕ ਖੁਸ਼ਖਬਰੀ ਲੈਕੇ ਆਇਆ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ 2 ਹੋਰ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਟਵਿੱਟਰ ਹੈਂਡਲ ਰਾਹੀਂ ਕੀਤਾ। ਇਸ ਨਾਲ ਬਰਨਾਲਾ ਅਤੇ ਲੁਧਿਆਣਾ ਆਉਣ ਜਾਣ ਵਾਲਿਆਂ ਨੂੰ ਵੱਡੀ ਰਾਹਤ ਮਿਲੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਲੁਧਿਆਣਾ ਰੋਡ ਤੇ ਲੱਗੇ 2 ਟੋਲ ਪਲਾਜ਼ੇ ਹੋਣਗੇ ਬੰਦ
ਸੰਕੇਤਕ ਤਸਵੀਰ
Follow Us
amanpreet-kaur
| Updated On: 30 Mar 2024 13:09 PM

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ 2 ਹੋਰ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਏਕੋਟ ਅਤੇ ਮਹਿਲ ਕਲਾਂ ਸਥਿਤ 2 ਟੋਲ ਪਲਾਜ਼ਿਆਂ ਨੂੰ 2 ਅਪਰੈਲ ਰਾਤ ਤੋਂ ਹੀ ਬੰਦ ਕਰ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਕਿਸੇ ਵੀ ਆਉਣ ਜਾਣ ਵਾਲੇ ਯਾਤਰੀ ਨੂੰ ਇਹਨਾਂ ਟੈਲ ਪਲਾਜ਼ਿਆਂ ਤੇ ਟੈਕਸ ਦੇਣ ਦੀ ਲੋੜ ਨਹੀਂ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X (ਹੁਣ ਟਵਿੱਟਰ) ‘ਤੇ ਲਿਖਦਿਆਂ ਦੱਸਿਆ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ ਰਾਏਕੋਟ ਮਹਿਲ ਕਲਾਂ ਤੱਕ ਦੋ ਟੋਲ ਪਲਾਜ਼ੇ ਹਨ। ਇਨ੍ਹਾਂ ਵਿੱਚੋਂ ਇੱਕ ਟੋਲ ਪਲਾਜ਼ਾ ਪਿੰਡ ਰਕਬਾ ਨੇੜੇ ਮੁੱਲਾਂਪੁਰ ਅਤੇ ਦੂਜਾ ਪਿੰਡ ਮਹਿਲ ਕਲਾਂ ਨੇੜੇ ਹੈ। ਦੋਵੇਂ ਇੱਕੋ ਕੰਪਨੀ ਹਨ।

ਮੁੱਖ ਮੰਤਰੀ ਨੇ ਲਿਖਿਆ ਹੈ ਕਿ ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦੇ ਵੇਰਵੇ ਦੇ ਕੇ ਟੋਲ ਪਲਾਜ਼ਾ ਨੂੰ 448 ਦਿਨ ਵਧਾਉਣ ਦੀ ਇਜਾਜ਼ਤ ਮੰਗੀ ਸੀ। ਪੰਜਾਬ ਸਰਕਾਰ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ। ਇਹ ਦੋਵੇਂ ਟੋਲ ਪਲਾਜ਼ੇ 2 ਅਪ੍ਰੈਲ ਦੀ ਅੱਧੀ ਰਾਤ 12 ਤੋਂ ਬੰਦ ਰਹਿਣਗੇ। ਅੰਤ ਵਿੱਚ ਉਸ ਨੇ ਇੰਕਲਾਬ ਜ਼ਿੰਦਾਬਾਦ ਲਿਖਿਆ ਹੈ।

ਮੁੱਖ ਮੰਤਰੀ ਵੱਲੋਂ ਕੀਤਾ ਗਿਆ ਟਵੀਟ

ਹੁਣ ਤੱਕ 12 ਟੋਲ ਪਲਾਜ਼ੇ ਹੋ ਚੁੱਕੇ ਹਨ ਬੰਦ

ਪੰਜਾਬ ਸਰਕਾਰ ਟੋਲ ਪਲਾਜ਼ਿਆਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਬਹੁਤ ਗੰਭੀਰ ਹੈ। ਸੂਬਾ ਸਰਕਾਰ ਵੱਲੋਂ ਹੁਣ ਤੱਕ 12 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ। ਇੰਨਾ ਹੀ ਨਹੀਂ ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਟੋਲ ਪਲਾਜ਼ਾ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ। ਆਮ ਲੋਕਾਂ ‘ਤੇ ਕੋਈ ਵਿੱਤੀ ਬੋਝ ਨਹੀਂ ਪਾਇਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਘਟਾਈ ਸੁਰੱਖਿਆ ਤਾਂ ਅਮਿਤ ਸ਼ਾਹ ਨੂੰ ਮਿਲੇ ਰਿੰਕੂ-ਅੰਗੁਰਾਲ, ਮੰਗੀ ਸੁਰੱਖਿਆ

ਨੇਮਪਲੇਟ ਨਹੀਂ ਲਗੇਗੀ...ਸੁਪਰੀਮ ਕੋਰਟ ਨੇ ਯੂਪੀ ਸਰਕਾਰ ਦੀ ਦਲੀਲ ਨੂੰ ਕੀਤਾ ਰੱਦ
ਨੇਮਪਲੇਟ ਨਹੀਂ ਲਗੇਗੀ...ਸੁਪਰੀਮ ਕੋਰਟ ਨੇ ਯੂਪੀ ਸਰਕਾਰ ਦੀ ਦਲੀਲ ਨੂੰ ਕੀਤਾ ਰੱਦ...
ਕਾਂਗਰਸ ਦਾ ਅੰਮ੍ਰਿਤਪਾਲ 'ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ
ਕਾਂਗਰਸ ਦਾ ਅੰਮ੍ਰਿਤਪਾਲ 'ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ...
ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ, ਵੀਡੀਓ
ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ, ਵੀਡੀਓ...
ਰਾਜਾ ਵੜਿੰਗ ਨੇ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ, ਦੇਖੋ ਵੀਡੀਓ
ਰਾਜਾ ਵੜਿੰਗ ਨੇ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ, ਦੇਖੋ ਵੀਡੀਓ...
ਨੇਪਾਲ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ
ਨੇਪਾਲ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ...
Union Budget 2024 Speech LIVE: ਬਿਹਾਰ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਮੋਦੀ ਸਰਕਾਰ ਦੀ ਮਾਸਟਰ ਪਲਾਨ, ਵਿੱਤ ਮੰਤਰੀ ਨੇ ਬਜਟ ਭਾਸ਼ਣ ਚ ਕੀਤਾ ਐਲਾਨ
Union Budget 2024 Speech LIVE: ਬਿਹਾਰ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਮੋਦੀ ਸਰਕਾਰ ਦੀ ਮਾਸਟਰ ਪਲਾਨ, ਵਿੱਤ ਮੰਤਰੀ ਨੇ ਬਜਟ ਭਾਸ਼ਣ ਚ ਕੀਤਾ ਐਲਾਨ...
Union Budget 2024 Speech : ਬਜਟ ਭਾਸ਼ਣ 'ਚ ਨੌਜਵਾਨਾਂ ਬਾਰੇ ਕੀ ਕਿਹਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ?
Union Budget 2024 Speech : ਬਜਟ ਭਾਸ਼ਣ 'ਚ ਨੌਜਵਾਨਾਂ ਬਾਰੇ ਕੀ ਕਿਹਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ?...
Union Budget 2024 Speech LIVE: ਨਵੀਂ ਟੈਕਸ ਪ੍ਰਣਾਲੀ ਵਿੱਚ ਸਭ ਤੋਂ ਵੱਡਾ ਬਦਲਾਅ
Union Budget 2024 Speech LIVE: ਨਵੀਂ ਟੈਕਸ ਪ੍ਰਣਾਲੀ ਵਿੱਚ ਸਭ ਤੋਂ ਵੱਡਾ ਬਦਲਾਅ...
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video...
ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀਆਂ 'ਤੇ ਵਰ੍ਹੇ ਪੀਐਮ ਮੋਦੀ, ਕਿਹਾ- 2.5 ਘੰਟੇ ਤੱਕ ਪ੍ਰਧਾਨ ਮੰਤਰੀ ਦੀ ਆਵਾਜ਼ ਰੋਕੀ ਗਈ
ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀਆਂ 'ਤੇ ਵਰ੍ਹੇ ਪੀਐਮ ਮੋਦੀ, ਕਿਹਾ-  2.5 ਘੰਟੇ ਤੱਕ ਪ੍ਰਧਾਨ ਮੰਤਰੀ ਦੀ ਆਵਾਜ਼ ਰੋਕੀ ਗਈ...
ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ 'ਤੇ ਸੰਜੇ ਸਿੰਘ ਨੂੰ ਕਿਸ 'ਤੇ ਆਇਆ ਗੁੱਸਾ?
ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ 'ਤੇ ਸੰਜੇ ਸਿੰਘ ਨੂੰ ਕਿਸ 'ਤੇ ਆਇਆ ਗੁੱਸਾ?...
NEET-UG Result: NEET-UG ਨਤੀਜਾ ਘੋਸ਼ਿਤ, ਜਾਣੋ ਕਿਵੇਂ ਕਰੀਏ ਚੈੱਕ
NEET-UG Result: NEET-UG ਨਤੀਜਾ ਘੋਸ਼ਿਤ, ਜਾਣੋ ਕਿਵੇਂ ਕਰੀਏ ਚੈੱਕ...
ਹੁਕਮ ਨਾ ਮੰਨਣ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਕੀ ਬੋਲੇ ਸੀਐਮ ਸੈਣੀ? ਜਾਣੋ
ਹੁਕਮ ਨਾ ਮੰਨਣ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਕੀ ਬੋਲੇ ਸੀਐਮ ਸੈਣੀ? ਜਾਣੋ...
ਯੂਪੀ ਦੇ ਗੋਂਡਾ 'ਚ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰੇ, 4 ਦੀ ਮੌਤ
ਯੂਪੀ ਦੇ ਗੋਂਡਾ 'ਚ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰੇ, 4 ਦੀ ਮੌਤ...