ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਲੁਧਿਆਣਾ ਰੋਡ ਤੇ ਲੱਗੇ 2 ਟੋਲ ਪਲਾਜ਼ੇ ਹੋਣਗੇ ਬੰਦ

Updated On: 

30 Mar 2024 13:09 PM

ਸ਼ਨੀਵਾਰ ਦਾ ਦਿਨ ਪੰਜਾਬ ਦੇ ਲੋਕਾਂ ਲਈ ਇੱਕ ਖੁਸ਼ਖਬਰੀ ਲੈਕੇ ਆਇਆ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ 2 ਹੋਰ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਟਵਿੱਟਰ ਹੈਂਡਲ ਰਾਹੀਂ ਕੀਤਾ। ਇਸ ਨਾਲ ਬਰਨਾਲਾ ਅਤੇ ਲੁਧਿਆਣਾ ਆਉਣ ਜਾਣ ਵਾਲਿਆਂ ਨੂੰ ਵੱਡੀ ਰਾਹਤ ਮਿਲੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਲੁਧਿਆਣਾ ਰੋਡ ਤੇ ਲੱਗੇ 2 ਟੋਲ ਪਲਾਜ਼ੇ ਹੋਣਗੇ ਬੰਦ

ਸੰਕੇਤਕ ਤਸਵੀਰ

Follow Us On

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ 2 ਹੋਰ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਏਕੋਟ ਅਤੇ ਮਹਿਲ ਕਲਾਂ ਸਥਿਤ 2 ਟੋਲ ਪਲਾਜ਼ਿਆਂ ਨੂੰ 2 ਅਪਰੈਲ ਰਾਤ ਤੋਂ ਹੀ ਬੰਦ ਕਰ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਕਿਸੇ ਵੀ ਆਉਣ ਜਾਣ ਵਾਲੇ ਯਾਤਰੀ ਨੂੰ ਇਹਨਾਂ ਟੈਲ ਪਲਾਜ਼ਿਆਂ ਤੇ ਟੈਕਸ ਦੇਣ ਦੀ ਲੋੜ ਨਹੀਂ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X (ਹੁਣ ਟਵਿੱਟਰ) ‘ਤੇ ਲਿਖਦਿਆਂ ਦੱਸਿਆ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ ਰਾਏਕੋਟ ਮਹਿਲ ਕਲਾਂ ਤੱਕ ਦੋ ਟੋਲ ਪਲਾਜ਼ੇ ਹਨ। ਇਨ੍ਹਾਂ ਵਿੱਚੋਂ ਇੱਕ ਟੋਲ ਪਲਾਜ਼ਾ ਪਿੰਡ ਰਕਬਾ ਨੇੜੇ ਮੁੱਲਾਂਪੁਰ ਅਤੇ ਦੂਜਾ ਪਿੰਡ ਮਹਿਲ ਕਲਾਂ ਨੇੜੇ ਹੈ। ਦੋਵੇਂ ਇੱਕੋ ਕੰਪਨੀ ਹਨ।

ਮੁੱਖ ਮੰਤਰੀ ਨੇ ਲਿਖਿਆ ਹੈ ਕਿ ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦੇ ਵੇਰਵੇ ਦੇ ਕੇ ਟੋਲ ਪਲਾਜ਼ਾ ਨੂੰ 448 ਦਿਨ ਵਧਾਉਣ ਦੀ ਇਜਾਜ਼ਤ ਮੰਗੀ ਸੀ। ਪੰਜਾਬ ਸਰਕਾਰ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ। ਇਹ ਦੋਵੇਂ ਟੋਲ ਪਲਾਜ਼ੇ 2 ਅਪ੍ਰੈਲ ਦੀ ਅੱਧੀ ਰਾਤ 12 ਤੋਂ ਬੰਦ ਰਹਿਣਗੇ। ਅੰਤ ਵਿੱਚ ਉਸ ਨੇ ਇੰਕਲਾਬ ਜ਼ਿੰਦਾਬਾਦ ਲਿਖਿਆ ਹੈ।

ਮੁੱਖ ਮੰਤਰੀ ਵੱਲੋਂ ਕੀਤਾ ਗਿਆ ਟਵੀਟ

ਹੁਣ ਤੱਕ 12 ਟੋਲ ਪਲਾਜ਼ੇ ਹੋ ਚੁੱਕੇ ਹਨ ਬੰਦ

ਪੰਜਾਬ ਸਰਕਾਰ ਟੋਲ ਪਲਾਜ਼ਿਆਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਬਹੁਤ ਗੰਭੀਰ ਹੈ। ਸੂਬਾ ਸਰਕਾਰ ਵੱਲੋਂ ਹੁਣ ਤੱਕ 12 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ। ਇੰਨਾ ਹੀ ਨਹੀਂ ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਟੋਲ ਪਲਾਜ਼ਾ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ। ਆਮ ਲੋਕਾਂ ‘ਤੇ ਕੋਈ ਵਿੱਤੀ ਬੋਝ ਨਹੀਂ ਪਾਇਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਘਟਾਈ ਸੁਰੱਖਿਆ ਤਾਂ ਅਮਿਤ ਸ਼ਾਹ ਨੂੰ ਮਿਲੇ ਰਿੰਕੂ-ਅੰਗੁਰਾਲ, ਮੰਗੀ ਸੁਰੱਖਿਆ

Exit mobile version