CM Mann Meeting: ਹਸਪਤਾਲ ਤੋਂ ਆਉਣ ਮਗਰੋਂ ਮੁੱਖ ਮੰਤਰੀ ਨੇ ਕੀਤੀ ਪਹਿਲੀ ਮੀਟਿੰਗ, ਖਰੀਦ ਪ੍ਰਬੰਧਾਂ ਨੂੰ ਲੈਕੇ ਦਿੱਤੇ ਦਿਸ਼ਾ ਨਿਰਦੇਸ਼

Published: 

29 Sep 2024 19:00 PM

ਮੁੱਖ ਮੰਤਰੀ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਹਰ ਰੋਜ਼ ਉਹਨਾਂ ਨੂੰ ਰਿਪੋਰਟ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਆਪਣੀ ਫਸਲ ਨੂੰ ਸਹੀ ਢੰਗ ਨਾਲ ਲਿਆਉਣ ਤਾਂ ਜੋ ਉਨ੍ਹਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਫ਼ਸਲ ਦੀ ਖਰੀਦ ਹੋ ਜਾਵੇ ਅਤੇ ਉਹਨਾਂ ਨੂੰ ਮੰਡੀ ਵਿੱਚ ਕੋਈ ਸਮੱਸਿਆ ਨਾ ਆਵੇ।

CM Mann Meeting: ਹਸਪਤਾਲ ਤੋਂ ਆਉਣ ਮਗਰੋਂ ਮੁੱਖ ਮੰਤਰੀ ਨੇ ਕੀਤੀ ਪਹਿਲੀ ਮੀਟਿੰਗ, ਖਰੀਦ ਪ੍ਰਬੰਧਾਂ ਨੂੰ ਲੈਕੇ ਦਿੱਤੇ ਦਿਸ਼ਾ ਨਿਰਦੇਸ਼

ਪੰਜਾਬ ਕੈਬਨਿਟ (ਪੁਰਾਣੀ ਤਸਵੀਰ)

Follow Us On

ਹਸਤਪਤਾਲ ਤੋਂ ਛੁੱਟੀ ਮਿਲਣ ਦੇ ਕੁੱਝ ਕੁ ਘੰਟਿਆਂ ਬਾਅਦ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਨੂੰ ਲੈਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਬੈਠਕ ਵਿੱਚ ਜਿੱਥੇ ਪੰਜਾਬ ਦੇ ਮੁੱਖ ਸਕੱਤਰ ਅਤੇ ਮੰਤਰੀ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਮੌਜੂਦ ਰਹੇ ਤਾਂ ਉੱਥੇ ਹੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਮੀਟਿੰਗ ਅਡੈਂਟ ਕੀਤੀ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਬੈਠਕ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਫ਼ਸਲ ਦੀ ਸਰਕਾਰੀ ਖਰੀਦ ਲੈਕੇ ਹੋਈ। ਉਹਨਾਂ ਦੱਸਿਆ ਕਿ 185 ਲੱਖ ਮੀਟ੍ਰਿਕ ਟਨ ਫਸਲ ਆਉਣ ਦੀ ਸੰਭਾਵਨਾ ਹੈ, ਜਿਸ ਦੇ ਲਈ 121 ਮੰਡੀਆਂ ਕੰਮ ਕਰ ਰਹੀਆਂ ਹਨ ਅਤੇ 23 ਤੋਂ ਵੱਧ ਆਰਜ਼ੀ ਮੰਡੀਆਂ ਸਥਾਪਿਤ ਕੀਤੀਆਂ ਜਾਣਗੀਆਂ ਤਾਂ ਜੋ ਖਰੀਦ ਵਿੱਚ ਕੋਈ ਦਿੱਕਤ ਨਾ ਆਵੇ। ਉਹਨਾਂ ਨੇ ਦਾਅਵਾ ਕੀਤਾ ਕਿ ਬਾਰਦਾਨੇ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਮੁੱਖ ਮੰਤਰੀ ਨੇ ਵੀ ਦਿੱਤੀਆਂ ਹਦਾਇਤਾਂ

ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਹਰ ਰੋਜ਼ ਉਹਨਾਂ ਨੂੰ ਰਿਪੋਰਟ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਆਪਣੀ ਫਸਲ ਨੂੰ ਸਹੀ ਢੰਗ ਨਾਲ ਲਿਆਉਣ ਤਾਂ ਜੋ ਉਨ੍ਹਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਫ਼ਸਲ ਦੀ ਖਰੀਦ ਹੋ ਜਾਵੇ ਅਤੇ ਉਹਨਾਂ ਨੂੰ ਮੰਡੀ ਵਿੱਚ ਕੋਈ ਸਮੱਸਿਆ ਨਾ ਆਵੇ।

ਮੰਡੀ ਬੋਰਡ ਨੇ ਕੀਤੇ ਪੁਖਤਾ ਪ੍ਰਬੰਧ- ਖੇਤੀਬਾੜੀ ਮੰਤਰੀ

ਆੜਤੀਆ ਐਸੋਸੀਏਸ਼ਨ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਗੁਰਮੀਤ ਖੁੱਡੀਆਂ ਨੇ ਦੱਸਿਆ ਕਿ ਖਰੀਦ ਨੂੰ ਲੈ ਕੇ ਮੁੱਖ ਮੰਤਰੀ ਨੇ ਪਹਿਲੀ ਮੀਟਿੰਗ ਕੀਤੀ ਹੈ ਤਾਂ ਜੋ ਫਸਲਾਂ ਦੀ ਖਰੀਦ ਵਿੱਚ ਕੋਈ ਦਿੱਕਤ ਨਾ ਆਵੇ ਅਤੇ ਇਸ ਹੜਤਾਲ ਨੂੰ ਲੈ ਕੇ ਮੰਡੀ ਬੋਰਡ ਵੱਲੋਂ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਮੀਟਿੰਗ ਹੋਈ ਹੈ, ਜਿਸ ‘ਤੇ ਅਸੀਂ ਉਨ੍ਹਾਂ ਨੂੰ ਵਿਚਾਰ ਕਰਨ ਲਈ ਕਿਹਾ ਸੀ, ਜਿਸ ‘ਚ ਉਹ ਸਹਿਮਤ ਹੋ ਗਏ ਸਨ। ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰੀ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਉਨ੍ਹਾਂ ਨੇ ਗੈਰ-ਬਾਸਮਤੀ ਦੀ ਬਰਾਮਦ ਕਰਨ ਦੀ ਗੱਲ ਕਹੀ ਹੈ।ਜਿਸ ਨੂੰ ਰੋਕ ਦਿੱਤਾ ਗਿਆ ਸੀ ਅਤੇ ਦਸੰਬਰ ਤੱਕ 40 ਮੀਟ੍ਰਿਕ ਟਨ ਦੀ ਜਗ੍ਹਾ ਬਣਾਈ ਜਾਵੇਗੀ।

Exit mobile version