ਸੀਐਮ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਤੋਂ ਮੰਗਿਆ ਕੇਜਰੀਵਾਲ ਨਾਲ ਮੁਲਾਕਾਤ ਦਾ ਸਮਾਂ | Bhagwant mann meeting with Arvind Kejriwal in tihar letter to jail administration know full detail in punjabi Punjabi news - TV9 Punjabi

ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜਾਣਗੇ ਭਗਵੰਤ ਮਾਨ, ਜੇਲ੍ਹ ਪ੍ਰਸ਼ਾਸਨ ਤੋਂ ਮੰਗਿਆ ਮੁਲਾਕਾਤ ਦਾ ਸਮਾਂ

Updated On: 

03 Apr 2024 19:09 PM

Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਮੇਂ ਤਿਹਾੜ ਜੇਲ੍ਹ ਨੰਬਰ 2 ਵਿੱਚ ਹਨ। 4 ਦਿਨਾਂ ਦੇ ਰਿਮਾਂਡ ਤੋਂ ਬਾਅਦ ਈਡੀ ਨੇ ਉਹਨਾਂ ਨੂੰ ਸੋਮਵਾਰ ਨੂੰ ਦਿੱਲੀ ਦੀ ਰਉਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ। ਸੁਣਵਾਈ ਤੋਂ ਬਾਅਦ ਅਦਾਲਤ ਨੇ ਉਹਨਾਂ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਤਿਹਾੜ ਜੇਲ੍ਹ ਭੇਜਣ ਤੋਂ ਪਹਿਲਾਂ ਕੇਜਰੀਵਾਲ ਦਾ ਮੈਡੀਕਲ ਕਰਵਾਇਆ ਗਿਆ ਸੀ।

ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜਾਣਗੇ ਭਗਵੰਤ ਮਾਨ, ਜੇਲ੍ਹ ਪ੍ਰਸ਼ਾਸਨ ਤੋਂ ਮੰਗਿਆ ਮੁਲਾਕਾਤ ਦਾ ਸਮਾਂ

ਪੁਰਾਣੀ ਤਸਵੀਰ

Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ੍ਹ ਜਾ ਸਕਦੇ ਹਨ। ਸੀਐਮਓ ਦਫ਼ਤਰ ਵੱਲੋਂ ਜੇਲ੍ਹ ਪ੍ਰਸ਼ਾਸਨ ਨੂੰ ਚਿੱਠੀ ਲਿੱਖ ਕੇ ਮੁਲਾਕਾਤ ਦਾ ਸਮਾਂ ਮੰਗਿਆ ਗਿਆ ਹੈ। ਜਾਣਕਾਰੀ ਮੁਤਾਬਕ, ਸੀਐਮਓ ਵੱਲੋਂ ਜੇਲ੍ਹ ਪ੍ਰਸ਼ਾਸਨ ਨੂੰ ਛੇਤੀ ਤੋਂ ਛੇਤੀ ਮੁਲਾਕਾਤ ਦਾ ਸਮਾਂ ਦੇਣ ਦੀ ਬੇਨਤੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਵਿੱਚ ਤੇਜ਼ੀ ਨਾਲ ਡਿੱਗਦੇ ਕੇਜਰੀਵਾਲ ਦੇ ਵਜ਼ਨ ਨੂੰ ਲੈ ਕੇ ਭਗਵੰਤ ਮਾਨ ਕਾਫੀ ਚਿੰਤਿਤ ਹਨ। ਉਹ ਉਨ੍ਹਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਚਾਲ ਪੁੱਛਣਾ ਚਾਹੁੰਦੇ ਹਨ।

ਸੂਤਰਾਂ ਮੁਤਾਬਕ ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦਾ ਸਾਢੇ ਚਾਰ ਕਿਲੋ ਵਜ਼ਨ ਘਟਿਆ ਹੈ। ਡਾਕਟਰਾਂ ਨੇ ਤੇਜ਼ੀ ਨਾਲ ਘਟਦੇ ਵਜ਼ਨ ‘ਤੇ ਚਿੰਤਾ ਪ੍ਰਗਟਾਈ ਹੈ। ਦੱਸ ਦੇਈਏ ਕਿ ਬੀਤੇ ਸੋਮਵਾਰ ਨੂੰ ਈਡੀ ਦੀ ਰਿਮਾਂਡ ਖਤਮ ਹੋਣ ਤੋਂ ਬਾਅਦ ਕੋਰਟ ਨੇ ਕੇਜਰੀਵਾਲ ਨੂੰ 15 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਸੀ।

ਮੰਤਰੀ ਆਤਿਸ਼ੀ ਨੇ ਇੰਸਟਾਗ੍ਰਾਮ ‘ਤੇ ਕੀਤਾ ਪੋਸਟ

ਇਸ ਨੂੰ ਲੈਕੇ ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਨੇ ਇੰਸਟਾਗ੍ਰਾਮ ‘ਤੇ ਪੋਸਟ ਕੀਤਾ ਹੈ ਕਿ ਅਰਵਿੰਦ ਕੇਜਰੀਵਾਲ ਗੰਭੀਰ ਸ਼ੂਗਰ ਦੇ ਮਰੀਜ਼ ਹਨ। ਸਿਹਤ ਖਰਾਬ ਹੋਣ ਦੇ ਬਾਵਜੂਦ ਉਹ 24 ਘੰਟੇ ਦੇਸ਼ ਦੀ ਸੇਵਾ ਵਿੱਚ ਲੱਗੇ ਰਹੇ। ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਦਾ ਭਾਰ 4.5 ਕਿਲੋ ਘੱਟ ਗਿਆ ਹੈ। ਇਹ ਬਹੁਤ ਚਿੰਤਾਜਨਕ ਹੈ। ਉਨ੍ਹਾਂ ਨੇ ਅੱਗੇ ਲਿੱਖਿਆ ਕਿ ਅੱਜ ਭਾਜਪਾ ਉਨ੍ਹਾਂ ਨੂੰ ਜੇਲ੍ਹ ਵਿੱਚ ਪਾ ਕੇ ਉਨ੍ਹਾਂ ਦੀ ਸਿਹਤ ਨੂੰ ਖਤਰੇ ਵਿੱਚ ਪਾ ਰਹੀ ਹੈ। ਜੇ ਅਰਵਿੰਦ ਕੇਜਰੀਵਾਲ ਨੂੰ ਕੁਝ ਹੋ ਗਿਆ ਤਾਂ ਪੂਰੇ ਦੇਸ਼ ਤਾਂ ਕੀ, ਰੱਬ ਵੀ ਉਹਨਾਂ ਨੂੰ ਕਦੇ ਮੁਆਫ ਨਹੀਂ ਕਰੇਗਾ।

ਘਟਦੇ ਵਜ਼ਨ ‘ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਦਾ ਦਾਅਵਾ

ਤਿਹਾੜ ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜਦੋਂ ਅਰਵਿੰਦ ਕੇਜਰੀਵਾਲ ਨੂੰ ਇੱਥੇ ਲਿਆਂਦਾ ਗਿਆ ਸੀ, ਉਦੋਂ ਉਨ੍ਹਾਂ ਦਾ ਭਾਰ 65 ਕਿਲੋ ਦੇ ਕਰੀਬ ਸੀ ਅਤੇ ਹੁਣ ਵੀ ਉਨ੍ਹਾਂ ਦਾ ਭਾਰ 65 ਕਿਲੋ ਹੀ ਹੈ। ਅਰਵਿੰਦ ਕੇਜਰੀਵਾਲ ਬਿਲਕੁਲ ਠੀਕ ਹਨ। ਅਦਾਲਤ ਦੇ ਹੁਕਮਾਂ ਅਨੁਸਾਰ, ਉਨ੍ਹਾਂ ਨੂੰ ਘਰ ਦਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਵੀਡੀਓ ਕਾਨਫਰੰਸਿੰਗ ਰਾਹੀਂ ਪਤਨੀ ਦੀ ਕੇਜਰੀਵਾਲ ਨਾਲ ਮੁਲਾਕਾਤ

ਮੁੱਖ ਮੰਤਰੀ ਕੇਜਰੀਵਾਲ ਨੇ ਮੰਗਲਵਾਰ ਦੁਪਹਿਰ 1:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਅੱਧੇ ਘੰਟੇ ਤੱਕ ਆਪਣੀ ਪਤਨੀ ਅਤੇ ਇੱਕ ਪਰਿਵਾਰਕ ਮੈਂਬਰ ਨਾਲ ਗੱਲਬਾਤ ਕੀਤੀ। ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਕੇਜਰੀਵਾਲ ਨੇ ਘਰ ਤੋਂ ਇਲਾਵਾ ਦਿੱਲੀ ਬਾਰੇ ਪੁੱਛਿਆ। ਪਰਿਵਾਰਕ ਮੈਂਬਰ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਚਿੰਤਤ ਨਜ਼ਰ ਆਏ।

ਜੇਲ੍ਹ ਸੂਤਰਾਂ ਦਾ ਕਹਿਣਾ ਹੈ ਕਿ ਕੇਜਰੀਵਾਲ ਨੂੰ ਹਫ਼ਤੇ ਵਿਚ ਦੋ ਵਾਰ ਵੀਡੀਓ ਕਾਲ ਕਰਨ ਅਤੇ ਰੋਜ਼ਾਨਾ ਪੰਜ ਮਿੰਟ ਫ਼ੋਨ ‘ਤੇ ਗੱਲ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਜੇਲ੍ਹ ਪ੍ਰਸ਼ਾਸਨ ਕਾਲ ਰਿਕਾਰਡ ਕਰੇਗਾ। ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਸਾਰੇ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ। ਉਨ੍ਹਾਂ ਨੂੰ ਵੱਖਰੇ ਤੌਰ ‘ਤੇ ਕੋਈ ਵਿਸ਼ੇਸ਼ ਸਹੂਲਤ ਨਹੀਂ ਦਿੱਤੀ ਜਾਵੇਗੀ। ਕੇਜਰੀਵਾਲ ਦਾ ਬਲੱਡ ਪ੍ਰੈਸ਼ਰ ਕੰਟਰੋਲ ‘ਚ ਹੈ ਜਦਕਿ ਉਨ੍ਹਾਂ ਦੀ ਸ਼ੂਗਰ ‘ਚ ਉਤਾਰ-ਚੜ੍ਹਾਅ ਚੱਲ ਰਿਹਾ ਹੈ।

15 ਅਪ੍ਰੈਲ ਤੱਕ ਜੇਲ ‘ਚ ਰਹਿਣਗੇ ਕੇਜਰੀਵਾਲ

ਕੇਜਰੀਵਾਲ 15 ਅਪ੍ਰੈਲ ਤੱਕ ਸਲਾਖਾਂ ਪਿੱਛੇ ਰਹਿਣਗੇ। ਜੇਲ੍ਹ ਵਿੱਚ ਸਿਰਫ਼ ਛੇ ਲੋਕ ਹੀ ਉਹਨਾਂ ਨੂੰ ਮਿਲ ਸਕਦੇ ਹਨ। ਕੇਜਰੀਵਾਲ ਨੇ ਇਸ ਲਈ ਛੇ ਨਾਂ ਸੁਝਾਏ ਹਨ। ਇਨ੍ਹਾਂ ‘ਚ ਉਨ੍ਹਾਂ ਦੀ ਪਤਨੀ ਸੁਨੀਤਾ, ਬੇਟੇ ਪੁਲਕਿਤ ਅਤੇ ਬੇਟੀ ਹਰਸ਼ਿਤਾ ਤੋਂ ਇਲਾਵਾ ਤਿੰਨ ਦੋਸਤਾਂ ਦੇ ਨਾਂ ਵੀ ਸ਼ਾਮਲ ਹਨ। ਇਨ੍ਹਾਂ ‘ਚੋਂ ਪਹਿਲਾ ਨਾਂ ਸੰਦੀਪ ਪਾਠਕ ਦਾ ਹੈ, ਇਸ ਤੋਂ ਇਲਾਵਾ ਦੂਜਾ ਨਾਂ ਵਿਭਵ ਦਾ ਹੈ। ਇਸ ਤੋਂ ਇਲਾਵਾ ਇਕ ਹੋਰ ਦੋਸਤ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ – ED ਦਾ ਦਿੱਲੀ ਹਾਈਕੋਰਟ ਚ ਜਵਾਬ ਦਾਇਰ, ਕਿਹਾ- ਕੇਜਰੀਵਾਲ ਸ਼ਰਾਬ ਘੁਟਾਲੇ ਦਾ ਮੁੱਖ ਮੁਲਜ਼ਮ

ਤਿਹਾੜ ‘ਚ ਕਿਵੇਂ ਗੁਜ਼ਰ ਰਿਹਾ ਹੈ ਕੇਜਰੀਵਾਲ ਦਾ ਸਮਾਂ?

ਤਿਹਾੜ ‘ਚ ਬੰਦ ਕੇਜਰੀਵਾਲ ਨੂੰ ਮੰਗਲਵਾਰ ਨੂੰ ਕਿੱਟ ਦਿੱਤੀ ਗਈ ਹੈ। ਇਸ ਕਿੱਟ ਵਿਚ ਚੱਪਲਾਂ ਅਤੇ ਚਾਦਰਾਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਜ਼ਰੂਰੀ ਵਸਤਾਂ ਸਨ। ਸੋਮਵਾਰ ਰਾਤ ਉਸ ਨੇ ਘਰ ਦਾ ਬਣਿਆ ਖਾਣਾ ਖਾਧਾ। ਨਾਲ ਹੀ ਮੰਗਲਵਾਰ ਸਵੇਰੇ ਉਹਨਾਂ ਨੇ ਤਿਹਾੜ ਜੇਲ੍ਹ ਵਿੱਚ ਹੀ ਨਾਸ਼ਤਾ ਕੀਤਾ ਅਤੇ ਯੋਗਾ ਵੀ ਕੀਤਾ ਹੈ।

Exit mobile version