Notice To Former Ministers: ਮਾਨ ਦਾ 5 ਸਾਬਕਾ ਮੰਤਰੀਆਂ ਨੂੰ ਹੁਕਮ, ਸਰਕਾਰੀ ਕੋਠੀ ਕਰੋ ਖਾਲੀ | bhagwant mann notice to Former Ministers meet hayer gagan anmol maan chetan singh jouramajra jimpa know full in punjabi Punjabi news - TV9 Punjabi

Notice To Former Ministers: ਮਾਨ ਦਾ 5 ਸਾਬਕਾ ਮੰਤਰੀਆਂ ਨੂੰ ਹੁਕਮ, ਸਰਕਾਰੀ ਕੋਠੀ ਕਰੋ ਖਾਲੀ

Updated On: 

28 Sep 2024 11:16 AM

Notice To Former Ministers: ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਪੱਤਰ ਵਿੱਚ ਸਾਬਕਾ ਮੰਤਰੀਆਂ ਨੂੰ ਦੱਸਿਆ ਗਿਆ ਹੈ ਕਿ ਮੰਤਰੀ ਦੇ ਅਹੁਦੇ ਤੋਂ ਹਟਣ ਤੋਂ ਬਾਅਦ ਕਰੀਬ 15 ਦਿਨ ਤੱਕ ਹੀ ਸਰਕਾਰੀ ਰਿਹਾਇਸ਼ ਨੂੰ ਰਿਟੇਨ ਕੀਤਾ ਜਾ ਸਕਦਾ ਹੈ।

Notice To Former Ministers: ਮਾਨ ਦਾ 5 ਸਾਬਕਾ ਮੰਤਰੀਆਂ ਨੂੰ ਹੁਕਮ, ਸਰਕਾਰੀ ਕੋਠੀ ਕਰੋ ਖਾਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ

Follow Us On

Bhagwant Mann: ਪੰਜਾਬ ਸਰਕਾਰ ਵਿੱਚ ਫੇਰਬਦਲ ਹੋਣ ਤੋਂ ਬਾਅਦ ਸਾਬਕਾ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਿਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਉਹਨਾਂ ਵਿੱਚ ਸਾਬਕਾ ਖੇਡ ਮੰਤਰੀ ਅਤੇ ਸੰਗਰੂਰ ਤੋਂ ਮੌਜੂਦਾ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦਾ ਵਿਭਾਗ ਦੇ ਸਾਬਕਾ ਮੰਤਰੀ ਬਲਕਾਰ ਸਿੰਘ ਦਾ ਨਾਮ ਸ਼ਾਮਿਲ ਹੈ।

ਇਸ ਤੋਂ ਇਲਾਵਾ ਬਾਗਬਾਨੀ, ਰੱਖਿਆ ਸੇਵਾਵਾਂ ਵੈਲਫੈਅਰ, ਸੁਤੰਤਰਤਾ ਸੰਗ੍ਰਾਮੀ ਵੈਲਫੈਅਰ ਵਿਭਾਗ ਦੇ ਸਾਬਕਾ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਰਿਵੈਨਿਊ, ਡਿਜਾਸਟਰ ਮਨੇਜਮੈਂਟ ਅਤੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਾਬਕਾ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਅਤੇ ਲੇਬਰ ਅਤੇ ਸ਼ੈਰ ਸਪਾਟਾ ਵਿਭਾਗ ਦੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਦਾ ਨਾਮ ਸ਼ਾਮਿਲ ਹਨ।

ਨੋਟਿਸ ਵਿੱਚ ਕੀ ਲਿਖਿਆ ਹੈ ?

ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਮੰਤਰੀ ਦੇ ਅਹੁਦੇ ਤੋਂ ਹਟਣ ਤੋਂ ਬਾਅਦ ਸਰਕਾਰੀ ਰਿਹਾਇਸ਼ ਨੂੰ 15 ਦਿਨਾਂ ਤੱਕ ਰਿਟੇਨ ਕੀਤਾ ਜਾ ਸਕਦਾ ਹੈ। ਜਿਸ ਤੋਂ ਬਾਅਦ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਨਾ ਪਵੇਗਾ। ਵਿਭਾਗ ਵੱਲੋਂ ਨੋਟਿਸ ਵਿੱਚ ਦ ਈਸਟ ਪੰਜਾਬ ਮਨਿਸਟਰਜ਼ ਸੈਲਰੀਜ਼ ਐਕਟ, 1947 ਅਤੇ ਸਮੇਂ ਸਮੇਂ ਤੇ ਹੋਈਆਂ ਸੋਧਾਂ ਦਾ ਹਵਾਲਾ ਦਿੱਤਾ ਗਿਆ ਹੈ।

ਦੇਖੋ ਨੋਟਿਸ ਦੀ ਕਾਪੀ

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟਿਸ ਦੀ ਕਾਪੀ

ਇਨ੍ਹਾਂ ਨੂੰ ਮਿਲੀ ਕੈਬਨਿਟ ਵਿੱਚ ਥਾਂ

ਜਲੰਧਰ ਪੱਛਮੀ ਤੋਂ ਜ਼ਿਮਨੀ ਚੋਣ ਜਿੱਤ ਕੇ ਆਏ ਮੋਹਿੰਦਰ ਭਗਤ, ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ, ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ, ਸ਼ਾਮ ਚੁਰਾਸੀ ਤੋਂ ਵਿਧਾਇਕ ਡਾ. ਰਵਜੋਤ ਸਿੰਘ ਅਤੇ ਸਾਹਨੇਵਾਲ ਤੋਂ ਹਰਦੀਪ ਸਿੰਘ ਮੁੰਡੀਆਂ ਸ਼ਾਮਿਲ ਹਨ।

ਲੁਧਿਆਣਾ ਨਾਲ ਸਬੰਧ ਰੱਖਣ ਵਾਲੇ ਹਰਦੀਪ ਸਿੰਘ ਮੁੰਡੀਆਂ ਨੂੰ ਮਾਲੀਆ (Revenue) ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਅਤੇ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਦਿੱਤਾ ਗਿਆ ਹੈ। ਤਰੁਨਪ੍ਰੀਤ ਸਿੰਘ ਸੌਂਦ ਨੂੰ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ, ਨਿਵੇਸ਼ ਪ੍ਰੋਤਸਾਹਨ, ਮਜ਼ਦੂਰੀ, ਪਰਾਹੁਣਚਾਰੀ, ਉਦਯੋਗ ਅਤੇ ਵਣਜ ਅਤੇ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਦਿੱਤਾ ਗਿਆ ਹੈ। ਡਾ. ਰਵਜੋਤ ਸਿੰਘ ਨੂੰ ਸਥਾਨਕ ਸਰਕਾਰ ਅਤੇ ਸੰਸਦੀ ਮਾਮਲਿਆਂ ਦਾ ਮੰਤਰੀ ਬਣਾਇਆ ਗਿਆ ਹੈ।

ਮੋਹਿੰਦਰ ਭਗਤ ਨੂੰ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਵਿਭਾਗ ਦਾ ਮੰਤਰੀ ਬਣਾਇਆ ਗਿਆ ਹੈ।

Related Stories
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਅੱਜ, SBS ਜ਼ਿਲਾ ਪ੍ਰਸ਼ਾਸਨ ਵੱਲੋਂ ਸਾਇਕਲ ਰੈਲੀ ਦਾ ਆਯੋਜਨ
ਪਟਿਆਲਾ ਲਾਅ ਯੂਨੀਵਰਸਿਟੀ ਵਿਵਾਦ ‘ਚ ਆਇਆ ਨਵਾਂ ਮੋੜ: CM ਮਾਨ ਨੇ ਵਿਦਿਆਰਥੀਆਂ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਹਰ ਸੰਭਵ ਮਦਦ ਦਾ ਭਰੋਸਾ ਦਿੱਤਾ
ਫਾਜ਼ਿਲਕਾ ਦੇ ਦੋ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ: ਡੀਡੀਪੀਓ ਕੋਲ ਪੁੱਜੇ ਪਿੰਡ ਦੇ ਲੋਕ; ਵਿਧਾਇਕ ਨੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਕੀਤਾ ਤਲਬ
ਪੰਜਾਬ ਪੰਚਾਇਤੀ ਚੋਣਾਂ ਲੜਨ ‘ਤੇ ਡਿਫਾਲਟਰਾਂ ‘ਤੇ ਪਾਬੰਦੀ: NO Dues ਸਰਟੀਫਿਕੇਟ ਕਰਵਾਉਣਾ ਪਵੇਗਾ ਜਮ੍ਹਾ, ਚੋਣ ਕਮਿਸ਼ਨ ਨੇ ਕਮਿਸ਼ਨਰ ਨੂੰ ਲਿਖਿਆ ਪੱਤਰ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤੀ ਦਿਵਸ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋਂ ਦਿੱਤਾ ਬਿਆਨ ਬਿਲਕੁਲ ਸਹੀ
ਟੈਂਡਰ ਘੁਟਾਲਾ ਮਾਮਲੇ ‘ਚ ED ਦੀ ਕਰਾਵਾਈ, ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ 22.78 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਸੀਜ
Exit mobile version