ਮੁੱਖ ਮੰਤਰੀ ਭਗਵੰਤ ਮਾਨ ਦਾ ਰਾਹੁਲ ਗਾਂਧੀ ਨੂੰ ਠੋਕਵਾਂ ਜਵਾਬ
ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਸੂਬੇ ਦੇ ਦੌਰੇ ਦੌਰਾਨ ਦਿੱਤੇ ਬੇਤੁਕੇ ਬਿਆਨਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਵਿਅੰਗ ਕਸਦਿਆਂ ਕਿਹਾ ਕਿ ਅਜਿਹੇ ਬੇਬੁਨਿਆਦ ਬਿਆਨ ਦੇਣ ਤੋਂ ਪਹਿਲਾਂ ਰਾਹੁਲ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ।

ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਸੂਬੇ ਦੇ ਦੌਰੇ ਦੌਰਾਨ ਦਿੱਤੇ ਬੇਤੁਕੇ ਬਿਆਨਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਵਿਅੰਗ ਕਸਦਿਆਂ ਕਿਹਾ ਕਿ ਅਜਿਹੇ ਬੇਬੁਨਿਆਦ ਬਿਆਨ ਦੇਣ ਤੋਂ ਪਹਿਲਾਂ ਰਾਹੁਲ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ। ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਲੋਕਤੰਤਰ ਜਾਂ ਜਮਹੂਰੀ ਮਰਿਆਦਾ ਬਾਰੇ ਕੁਝ ਵੀ ਕਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਭਗਵੰਤ ਮਾਨ ਨੇ ਗਾਂਧੀ ਪਰਿਵਾਰ ਦੇ ਜਾਨਸ਼ੀਨ ਨੂੰ ਚੇਤੇ ਕਰਵਾਇਆ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਚੁਣਿਆ ਹੈ, ਜਿਨ੍ਹਾਂ ਨੇ ਉਨ੍ਹਾਂ ਦੀ ਪਾਰਟੀ ਦੇ ਹੱਕ ਵਿੱਚ ਵੱਡਾ ਫਤਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਸੀ, ਜਦੋਂ ਕਿ ਮੈਨੂੰ ਲੋਕਾਂ ਨੇ ਸੇਵਾ ਕਰਨ ਲਈ ਚੁਣਿਆ ਹੈ।