ਰਾਜਪੁਰਾ ‘ਚ ਹੰਸਰਾਜ ਰਘੂਵੰਸ਼ੀ ਦੇ ਪ੍ਰੋਗਰਾਮ ‘ਚ CM ਮਾਨ ਨੇ ਕੀਤੀ ਸ਼ਿਰਕਤ, ਭਾਈਚਾਰਕ ਸਾਂਝ ਨੂੰ ਦੱਸਿਆ ਸਭ ਤੋਂ ਵੱਡੀ ਤਾਕਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪੁਰਾ ਵਿਖੇ ਆਯੋਜਿਤ ਇੱਕ ਵਿਸ਼ਾਲ ਸਮਾਗਮ ਵਿਚ ਸ਼ਿਰਕਤ ਕੀਤੀ ਇਸ਼ ਦੌਰਾਨ ਵੱਡੀ ਗਿਣਤੀ 'ਚ ਇਕੱਠੇ ਹੋਏ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ, ਜਿੱਥੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਦੇ ਵੀ ਨਹੀਂ ਉੱਗ ਸਕਦਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪੁਰਾ ਵਿਖੇ ਆਯੋਜਿਤ ਇੱਕ ਵਿਸ਼ਾਲ ਸਮਾਗਮ ਵਿਚ ਸ਼ਿਰਕਤ ਕੀਤੀ ਇਸ਼ ਦੌਰਾਨ ਵੱਡੀ ਗਿਣਤੀ ‘ਚ ਇਕੱਠੇ ਹੋਏ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ, ਜਿੱਥੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਦੇ ਵੀ ਨਹੀਂ ਉੱਗ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਬਹੁਤ ਪੱਕੀ ਅਤੇ ਅਟੁੱਟ ਹੈ। ਸੂਬੇ ਦੇ ਲੋਕ ਗੁਰਪੁਰਬ, ਰਾਮ ਨੌਮੀ, ਹਨੂੰਮਾਨ ਜੈਯੰਤੀ, ਈਦ, ਸ਼ਬ-ਏ-ਬਰਾਤ, ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਗੁਰੂ ਸਾਹਿਬਾਨ ਦੇ ਸ਼ਹੀਦੀ ਦਿਹਾੜੇ ਰਲ-ਮਿਲ ਕੇ ਸਾਂਝੇ ਤੌਰ ‘ਤੇ ਮਨਾਉਂਦੇ ਹਨ।
ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ‘ਤੇ ਹੋ ਰਿਹਾ ਖ਼ਰਚ
ਸਮਾਗਮ ਵਿੱਚ ਪਹੁੰਚੀਆਂ ਮਹਿਲਾਵਾਂ ਅਤੇ ਆਮ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦੀ ਭਲਾਈ ਲਈ ਹੀ ਵਰਤ ਰਹੀ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਹੱਕ ਦੇ ਪੈਸੇ ਸਿੱਧੇ ਖਾਤਿਆਂ ਵਿੱਚ ਭੇਜ ਰਹੀ ਹੈ, ਜਿਸ ਵਿੱਚੋਂ ਇੱਕ ਰੁਪਿਆ ਵੀ ਘੱਟ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਪੰਡਾਲ ਵਿੱਚ ਮੌਜੂਦ ਲੋਕਾਂ ਤੋਂ ਜ਼ੀਰੋ ਬਿਜਲੀ ਬਿੱਲਾਂ ਦੀ ਪੁਸ਼ਟੀ ਕਰਵਾਉਂਦਿਆਂ ਕਿਹਾ ਕਿ ਸਰਕਾਰ ਹਰ ਘਰ ਵਿੱਚ ਰੋਜ਼ਗਾਰ ਦਾ ਦੀਵਾ ਜਗਾਉਣ, ਬਜ਼ੁਰਗਾਂ ਦਾ ਮੁਫ਼ਤ ਇਲਾਜ ਕਰਵਾਉਣ ਅਤੇ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਰਾਜਪੁਰਾ ਵਿਖੇ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ ‘ਚ ਸ਼ਿਰਕਤ ਕਰਦੇ ਹੋਏ CM ਭਗਵੰਤ ਮਾਨ Live https://t.co/9CwBFcXUWP
— AAP Punjab (@AAPPunjab) August 31, 2026
ਹੰਸਰਾਜ ਰਘੂਵੰਸ਼ੀ ਦੇ ਭਜਨ ਪ੍ਰੋਗਰਾਮ ‘ਚ ਕੀਤੀ ਸ਼ਿਰਕਤ
ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਪ੍ਰਸਿੱਧ ਸ਼ਿਵ ਭਗਤੀ ਗਾਇਕ ਹੰਸਰਾਜ ਰਘੂਵੰਸ਼ੀ ਦਾ ਰਾਜਪੁਰਾ ਪਹੁੰਚਣ ‘ਤੇ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਗਾਇਕੀ ਨਾਲ ਦੁਨੀਆ ਭਰ ਵਿੱਚ ਨਾਮ ਕਮਾਇਆ ਹੈ। ਉਨ੍ਹਾਂ ਕਿਹਾ ਕਿ ਅੱਜ ਪੂਰਾ ਪੰਡਾਲ ਭਗਤੀ ਦੇ ਸਾਗਰ ਵਿੱਚ ਡੁੱਬਿਆ ਹੋਇਆ ਹੈ। ਭਗਵੰਤ ਮਾਨ ਨੇ ਸੰਗਤ ਨਾਲ ਮਿਲ ਕੇ ‘ਹਰ ਹਰ ਮਹਾਦੇਵ’ ਦੇ ਜੈਕਾਰੇ ਲਗਾਏ ਅਤੇ ਰੰਗਲੇ ਪੰਜਾਬ ਦੀ ਖ਼ੁਸ਼ਹਾਲੀ, ਹਾਸਿਆਂ, ਤਰੱਕੀ ਅਤੇ ਆਪਸੀ ਪਿਆਰ ਲਈ ਦੁਆ ਕੀਤੀ।
2027 ਵਿੱਚ ਮੁੜ ਸਰਕਾਰ ਬਣਾਉਣ ਦਾ ਕੀਤਾ ਦਾਅਵਾ
ਸੰਬੋਧਨ ਦੇ ਅਖ਼ੀਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਵੱਲੋਂ ਮਿਲ ਰਿਹਾ ਪਿਆਰ ਅਤੇ ਸਮਰਥਨ ਇਸ ਗੱਲ ਦਾ ਸਬੂਤ ਹੈ ਕਿ ਸੂਬੇ ਦੇ ਲੋਕ ਸਰਕਾਰ ਦੇ ਲੋਕ-ਪੱਖੀ ਕੰਮਾਂ ਤੋਂ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਮੁੱਖ ਸੇਵਕ ਵਜੋਂ ਹਰ ਪਰਿਵਾਰ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਿਣਗੇ ਅਤੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।
