ਭਗਵੰਤ ਮਾਨ ਦੀ ਸਖਤੀ ਦਾ ਅਸਰ, ਹੁਣ ਸ਼ਨੀਵਾਰ ਤੇ ਐਤਵਾਰ ਨੂੰ ਵੀ ਕੰਮ ਕਰਨਗੇ ਪੀ. ਸੀ. ਐਸ. ਅਧਿਕਾਰੀ

Published: 

14 Jan 2023 07:05 AM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਿਨੀਂ ਹੜਤਾਲੀ ਪੀ.ਸੀ.ਐੱਸ.ਅਧਿਕਾਰੀਆਂ ਤੇ ਸਖਤੀ ਤੋਂ ਬਾਅਦ ਸ਼ੁਕਰਵਾਰ ਪੀ.ਸੀ.ਐੱਸ. ਐਸੋਸੀਏਸ਼ਨ ਨੇ ਵੱਡਾ ਫੈਸਲਾ ਲਿਆ ਹੈ।

ਭਗਵੰਤ ਮਾਨ ਦੀ ਸਖਤੀ ਦਾ ਅਸਰ, ਹੁਣ ਸ਼ਨੀਵਾਰ ਤੇ ਐਤਵਾਰ ਨੂੰ ਵੀ ਕੰਮ ਕਰਨਗੇ ਪੀ. ਸੀ. ਐਸ. ਅਧਿਕਾਰੀ
Follow Us On

ਕੁੱਝ ਦਿਨ ਪਹਿਲਾਂ ਪੰਜਾਬ ਦੇ ਪੀ. ਸੀ. ਐਸ. ਅਧਿਕਾਰੀਆਂ ਵਲੋਂ ਵਿਜੀਲੈਂਸ ਵਲੋਂ ਇਕ ਪੀ. ਸੀ. ਐਸ. ਅਧਿਕਾਰੀ ਨੂੰ ਗ੍ਰਿਫ਼ਤਾਰ ਕਰਨ ਦੇ ਖਿਲਾ਼ਫ ਸਮੂਹਿਕ ਹੜਤਾਲ ਸ਼ੁਰੂ ਕੀਤੀ ਗਈ ਸੀ ਜਿਸਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਹੁਕਮ ਜਾਰੀ ਕੀਤਾ ਸੀ ਕਿ ਜੋ ਅਧਿਕਾਰੀ 6 ਘੰਟੇ ਦੇ ਅੰਦਰ ਅੰਦਰ ਆਪਣੀਆਂ ਡਿਊਟੀਆਂ ਤੇ ਨਹੀਂ ਆਉਣਗੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ। ਲਿਹਾਜਾ ਮੁੱਖ ਮੰਤਰੀ ਦੀ ਸਖਤੀ ਤੋਂ ਬਾਅਦ ਪੀ. ਸੀ. ਐਸ. ਅਧਿਕਾਰੀਆਂ ਵਲੋਂ ਆਪਣੀ ਹੜਤਾਲ ਖਤਮ ਕਰਦਿਆਂ ਕੰਮਾਂ ਤੇ ਵਾਪਸੀ ਕੀਤੀ ਗਈ ਸੀ ਪਰ ਪੀ. ਸੀ. ਐਸ. ਅਧਿਕਾਰੀਆਂ ਦੇ ਦੋ ਦਿਨ ਛੁੱਟੀ ਤੇ ਰਹਿਣ ਕਾਰਨ ਸੂਬੇ ਅੰਦਰ ਕੰਮਕਾਜ ਕਾਫੀ ਪ੍ਰਭਾਵਿਤ ਹੋਇਆ ਸੀ।

ਪੀ. ਸੀ. ਐਸ. ਅਧਿਕਾਰੀ ਹੁਣ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਕਰਨਗੇ ਕੰਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਿਨੀਂ ਹੜਤਾਲੀ ਪੀ.ਸੀ.ਐੱਸ.ਅਧਿਕਾਰੀਆਂ ਤੇ ਸਖਤੀ ਤੋਂ ਬਾਅਦ ਸ਼ੁਕਰਵਾਰ ਪੀ.ਸੀ.ਐੱਸ. ਐਸੋਸੀਏਸ਼ਨ ਨੇ ਵੱਡਾ ਫੈਸਲਾ ਲਿਆ ਹੈ। ਦਰਅਸਲ ਐਸੋਸੀਏਸ਼ਨ ਵੱਲੋਂ ਪੀ. ਸੀ. ਐਸ. ਅਧਿਕਾਰੀਆਂ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਕੰਮ ਕਰਨ ਲਈ ਕਿਹਾ ਗਿਆ ਹੈ। ਉਨਾਂ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ ਦੋ ਛੁੱਟੀਆਂ ਕਰਨ ਕਾਰਨ ਲੋਕਾਂ ਦੇ ਕੰਮਕਾਜ ਕਾਫ਼ੀ ਠੱਪ ਹੋ ਗਏ ਸਨ, ਜਿਸ ਕਾਰਨ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਕੰਮ ਕੀਤਾ ਜਾਵੇਗਾ ਅਤੇ ਸਾਰੇ ਕੰਮ ਨੂੰ ਪੂਰਾ ਕੀਤਾ ਜਾਵੇਗਾ।

ਮੁੱਖ ਮੰਤਰੀ ਦਾ ਸਖਤੀ ਸੰਦੇਸ਼

ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲ ‘ਤੇ ਗਏ ਪੀ.ਸੀ.ਐਸ ਅਧਿਕਾਰੀਆਂ ਨੂੰ ਅਲਟੀਮੇਟਮ ਦੇ ਕੇ ਦੁਪਹਿਰ 2 ਵਜੇ ਤੱਕ ਆਪਣੀ ਡਿਊਟੀ ਜੁਆਇਨ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਅਧਿਕਾਰੀ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦਾ ਪਿਛਲਾ ਤਜਰਬਾ ਵੀ ਸਿਫਰ ਹੋ ਜਾਵੇਗਾ।

ਕਿਸ ਕਾਰਨ ਕਰਕੇ ਅਧਿਕਾਰੀ ਗਏ ਸੀ ਹੜਤਾਲ ਤੇ

ਜ਼ਿਕਰਯੋਗ ਹੈ ਕਿ ਆਰ.ਟੀ.ਏ. ਨਰਿੰਦਰ ਧਾਲੀਵਾਲ ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ, ਜਿਸ ਤੇ ਵਿਜੀਲੈਂਸ ਵੱਲੋਂ ਕਾਰਵਾਈ ਕਰਦਿਆਂ ਨਰਿੰਦਰ ਧਾਲੀਵਾਲ ਨੂੰ ਬੀਤੇ ਦਿਨ ਹਿਰਾਸਤ ‘ਚ ਭੇਜ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੀ.ਸੀ.ਐਸ ਅਧਿਕਾਰੀਆਂ ਨੇ ਇੱਕ ਹਫ਼ਤੇ ਲਈ ਸਮੂਹਿਕ ਛੁੱਟੀ ‘ਤੇ ਜਾਣ ਦਾ ਐਲਾਨ ਕੀਤਾ ਸੀ।