ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਭਗਵੰਤ ਮਾਨ ਨੇ ਸ਼ਾਇਰਾਨਾ ਤਰੀਕੇ ਨਾਲ ਕਸਿਆ ਤੰਜ਼ | Bhagwant Mann targeted Shusil Rinku and Seetal Angural after join bjp Punjabi news - TV9 Punjabi

ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਭਗਵੰਤ ਮਾਨ ਨੇ ਸ਼ਾਇਰਾਨਾ ਤਰੀਕੇ ਨਾਲ ਕਸਿਆ ਤੰਜ

Updated On: 

27 Mar 2024 18:34 PM

ਆਮ ਆਦਮੀ ਪਾਰਟੀ ਦੇ ਮੌਜੂਦਾ ਸਾਂਸਦ ਸੁਸੀਲ ਰਿੰਕੂ ਅਤੇ ਜਲੰਧਰ ਵੈਸਟ ਤੋਂ ਮੌਜੂਦਾ ਵਿਧਾਇਕ ਸੀਤਲ ਅੰਗੁਰਾਲ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਇਰਾਨਾ ਤਰੀਕੇ ਨਾਲ ਤੰਜ ਕੱਸਿਆ ਹੈ। ਇਸ ਤੋਂ ਇਲਾਵਾ ਵਿਰੋਧੀਧਿਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਹਨਾਂ ਦੇ ਵਿਧਾਨ ਸਭਾ ਵਿੱਚ ਦਿੱਤੇ ਤਿੱਤਲੀਆਂ ਵਾਲੇ ਬਿਆਨ ਨੂੰ ਵੀ ਲੈਕੇ ਨਿਸ਼ਾਨਾ ਸਾਧਿਆ ਹੈ।

ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਭਗਵੰਤ ਮਾਨ ਨੇ ਸ਼ਾਇਰਾਨਾ ਤਰੀਕੇ ਨਾਲ ਕਸਿਆ ਤੰਜ
Follow Us On

ਆਮ ਆਦਮੀ ਪਾਰਟੀ ਦੇ 2 ਵੱਡੇ ਲੀਡਰਾਂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਹੁਣ ਇਸ ਤੇ ਸਿਆਸਤ ਵੀ ਤੇਜ਼ ਹੋ ਰਹੀ ਹੈ। ਜਿਸ ਤੇ ਸਿਆਸੀ ਪਾਰਟੀਆਂ ਆਪਣੇ ਆਪਣੇ ਤਰੀਕੇ ਨਾਲ ਰਿਐਕਸ਼ਨ ਦੇ ਰਹੀਆਂ ਸਨ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਇਰਾਨਾ ਤਰੀਕੇ ਨਾਲ ਜਵਾਬ ਦਿੱਤਾ ਹੈ ਤਾਂ ਵਿਰੋਧੀਧਿਰਾਂ ਨੇ ਮੁੱਖਮੰਤਰੀ ਨੂੰ ਹੀ ਨਿਸ਼ਾਨੇ ਤੇ ਲਿਆ ਹੈ।

ਸੁਸੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਇਰਾਨਾ ਅੰਦਾਜ਼ ਵਿੱਚ ਤੰਜਕਰਦਿਆਂ ਲਿਖਿਆ ਕਿ ‘ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ.. ਪਰ ਅਸੀਂ ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ..’

ਮੁੱਖ ਮੰਤਰੀ ਵੱਲੋਂ ਕੀਤਾ ਗਿਆ ਟਵੀਟ

ਤੁਹਾਨੂੰ ਦਸ ਦਈਏ ਕਿ ਕੁੱਝ ਦਿਨ ਪਹਿਲਾਂ ਜਦੋਂ ਰਿੰਕੂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਆਈਆਂ ਸਨ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਰਿੰਕੂ ਨਾਲ ਮੁਲਾਕਾਤ ਕਰਕੇ ਦਾਅਵਾ ਕੀਤਾ ਸੀ ਕਿ ਸਭ ਕੁੱਝ ਠੀਕ ਹੈ ਅਤੇ ਰਿੰਕੂ ਨੇ ਵੀ ਕਿਹਾ ਸੀ ਕਿ ਭਾਜਪਾ ਵਿੱਚ ਜਾਣ ਵਾਲੀਆਂ ਗੱਲਾਂ ਅਫ਼ਵਾਹ ਹਨ।

ਵਰਕਰਾਂ ਨੇ ਕੀਤਾ ਵਿਰੋਧ

ਐਨਾ ਹੀ ਨਹੀਂ ਸ਼ੁਸੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਹੁਣ ਜਲੰਧਰ ਵਿੱਚ ਵਰਕਰਾਂ ਵੱਲੋਂ ਉਹਨਾਂ ਦਾ ਵਿਰੋਧ ਹੋਣਾ ਵੀ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਿਹਾ ਕਿ ਦੋਵੇ ਲੀਡਰਾਂ ਨੇ ਲੋਕਾਂ ਦੀਆਂ ਭਾਵਨਾ ਨੂੰ ਆਹਤ ਕੀਤਾ ਹੈ। ਜਿਸ ਦੀ ਸਜ਼ਾ ਲੋਕ ਵੋਟਾਂ ਵਿੱਚ ਦੇਣਗੇ

ਜਲੰਧਰ ਵਿੱਚ ਹੋਏ ਰੋਸ ਪ੍ਰਦਰਸ਼ਨ ਦੀ ਵੀਡੀਓ

ਪ੍ਰਤਾਪ ਬਾਜਵਾ ਨੇ ਸਾਧਿਆ ਮੁੱਖ ਮੰਤਰੀ ਤੇ ਨਿਸ਼ਾਨਾ

ਵਿਧਾਨ ਸਭਾ ਵਿੱਚ ਵਿਰੋਧੀਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਨੇ ਆਪਣੇ ਟਵੀਟ ਵਿੱਚ ਕਿਹਾ ਹੈ ਕਿ ਤੁਸੀਂ ਸਾਡਾ ਇੱਕ ਲੈਕੇ ਗਏ ਅਤੇ ਤੁਹਾਡੇ 2 ਚਲੇ ਗਏ… ਦਰਅਸਲ ਪ੍ਰਤਾਪ ਸਿੰਘ ਬਾਜਵਾ ਦਾ ਨਿਸ਼ਾਨਾ ਚੱਬੇਵਾਲ ਤੋਂ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੂੰ ਲੈਕੇ ਸੀ। ਜਿਨ੍ਹਾਂ ਨੂੰ ਮੁੱਖ ਮੰਤਰੀ ਨੇ ਬਜਟ ਇਜਲਾਸ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਸੀ।

ਸੁਖਪਾਲ ਖਹਿਰਾ ਨੇ ਵੀ ਸਾਧਿਆ ਨਿਸ਼ਾਨਾ

Exit mobile version