ਅੰਮ੍ਰਿਤਸਰ ਮੰਦਿਰ ਹਮਲੇ ‘ਤੇ ਭਗਵੰਤ ਮਾਨ ਦਾ ਬਿਆਨ, ਪੰਜਾਬ ਨੂੰ ਡਿਸਟਰਬ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼
Bhagwant Singh Mann on Amritsar temple Attack: ਅੰਮ੍ਰਿਤਸਰ ਮੰਦਿਰ ਹਮਲੇ 'ਤੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਖਰਾਬ ਕਰਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਥੇ ਨਸ਼ਿਆਂ ਦੇ ਮੁੱਦੇ ਨੂੰ ਵੀ ਭਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਮੇਂ-ਸਮੇਂ 'ਤੇ ਇਹ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
70 ਫੀਸਦੀ ਡਰੋਨ ਦੀ ਆਮਦ ਘਟੀ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਵਾਰ-ਵਾਰ ਦੱਸਦਾ ਰਹਿੰਦਾ ਹਾਂ ਕਿ ਅਸੀਂ ਇੱਕ ਦੂਜੇ ਦਾ ਸਾਥ ਦੇ ਕੇ ਅਪਰਾਧੀਆਂ ਨੂੰ ਫੜਦੇ ਹਾਂ। ਬੀਐਸਐਫ ਨੇ ਸਾਨੂੰ ਰਿਪੋਰਟ ਦਿੱਤੀ ਹੈ। ਅਸੀਂ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ। 70% ਡਰੋਨ ਜੋ ਆਉਂਦੇ ਸਨ, ਘੱਟ ਗਏ ਹਨ ਕਿਉਂਕਿ ਇੱਥੇ ਉਨ੍ਹਾਂ ਨੂੰ ਪ੍ਰਾਪਤ ਕਰਨ ਵਾਲਾ ਕੋਈ ਨਹੀਂ ਹੈ। ਪਾਕਿਸਤਾਨ ਯਕੀਨੀ ਤੌਰ ‘ਤੇ ਚਾਹੁੰਦਾ ਹੈ ਕਿ ਪੰਜਾਬ ਵਿਚ ਸ਼ਾਂਤੀ ਨਾ ਰਹੇ। ਪਰ ਅਸੀਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਅਸੀਂ ਭਾਈਚਾਰਕ ਸਾਂਝ ਨੂੰ ਕਾਇਮ ਰੱਖਾਂਗੇ। ਅੰਮ੍ਰਿਤਸਰ ਦੇ ਖੰਡਵਾਲਾ ‘ਚ ਗ੍ਰੇਨੇਡ ਹਮਲਾ ਕੀਤਾ ਗਿਆ। ਇਹ ਹਮਲਾ ਠਾਕੁਰਦੁਆਰਾ ਮੰਦਰ ‘ਤੇ ਕੀਤਾ ਗਿਆ ਸੀ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਸੀਸੀਟੀਵੀ ਵੀਡੀਓ ‘ਚ ਦੋ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਮੰਦਰ ਦੇ ਕੋਲ ਜਾਂਦੇ ਨਜ਼ਰ ਆ ਰਹੇ ਹਨ। ਇਨ੍ਹਾਂ ‘ਚੋਂ ਇਕ ਨੇ ਮੰਦਰ ‘ਤੇ ਗ੍ਰੇਨੇਡ ਸੁੱਟਿਆ, ਜਿਸ ਤੋਂ ਬਾਅਦ ਦੋਵੇਂ ਮੌਕੇ ਤੋਂ ਫਰਾਰ ਹੋ ਗਏ।
Follow Us
