ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, ਕਥਿਤ ਟੈਂਡਰ ਘੁਟਾਲੇ ਮਾਮਲੇ ‘ਚ ਹੋਏ ਸੀ ਗ੍ਰਿਫ਼ਤਾਰ

Bharat Bhushan Ashu got Bail: ਸਾਲ 2022 'ਚ ਕੁਝ ਟਰਾਂਸਪੋਰਟ ਮਾਲਕਾਂ ਤੇ ਠੇਕੇਦਾਰਾਂ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਅਨਾਜ ਟਰਾਂਸਪੋਰਟ ਟੈਂਡਰ ਘੁਟਾਲੇ 'ਚ ਕੁਝ ਚੁਣੇ ਹੋਏ ਠੇਕੇਦਾਰਾਂ ਨੂੰ ਲਾਭ ਦੇਣ ਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦਾ ਇਲਜ਼ਾਮ ਲਗਾਇਆ ਸੀ। ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ ਗਈ ਸੀ।

ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, ਕਥਿਤ ਟੈਂਡਰ ਘੁਟਾਲੇ ਮਾਮਲੇ ‘ਚ ਹੋਏ ਸੀ ਗ੍ਰਿਫ਼ਤਾਰ
ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
Follow Us
rajinder-arora-ludhiana
| Updated On: 20 Dec 2024 20:34 PM

ਪੰਜਾਬ ਵਿੱਚ ਹੋਏ ਕਥਿਤ ਟੈਂਡਰ ਘੁਟਾਲੇ ਵਿੱਚ ਫਸੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਰਾਹਤ ਦਿੰਦਿਆਂ ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਦੱਸ ਦੇਈਏ ਕਿ ਕਾਂਗਰਸ ਦੇ ਸ਼ਾਸਨ ਦੌਰਾਨ ਟੈਂਡਰ ਘੁਟਾਲਾ ਹੋਇਆ ਸੀ ਅਤੇ ਇਸ ਵਿੱਚ ਭਾਰਤ ਭੂਸ਼ਣ ਆਸ਼ੂ ਦੀ ਸ਼ੱਕੀ ਭੂਮਿਕਾ ਦੇ ਮੱਦੇਨਜ਼ਰ ਉਨ੍ਹਾਂ ਨੂੰ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਦੋਂ ਤੋਂ ਹੀ ਭਾਰਤ ਭੂਸ਼ਣ ਆਸ਼ੂ ਜੇਲ੍ਹ ਵਿੱਚ ਹਨ।

ਭਾਰਤ ਭੂਸ਼ਣ ਆਸ਼ੂ ‘ਤੇ ਲੱਗੇ ਇਹ ਦੋਸ਼

ਸਾਲ 2022 ‘ਚ ਕੁਝ ਟਰਾਂਸਪੋਰਟ ਮਾਲਕਾਂ ਤੇ ਠੇਕੇਦਾਰਾਂ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਅਨਾਜ ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਕੁਝ ਚੁਣੇ ਹੋਏ ਠੇਕੇਦਾਰਾਂ ਨੂੰ ਲਾਭ ਦੇਣ ਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦਾ ਇਲਜ਼ਾਮ ਲਗਾਇਆ ਸੀ। ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ ਗਈ ਸੀ। ਮਨੀ ਲਾਂਡਰਿੰਗ ਵਿੱਚ ਸ਼ਾਮਲ ਵਿਅਕਤੀਆਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਗਈਆਂ ਸਨ, ਜਾਇਦਾਦਾਂ ਵਿੱਚ ਲੁਧਿਆਣਾ, ਮੁਹਾਲੀ, ਖੰਨਾ ਅਤੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਸਥਿਤ ਅਚੱਲ ਜਾਇਦਾਦ, ਐਫਡੀਆਰ ਦੇ ਰੂਪ ਵਿੱਚ ਚੱਲ ਜਾਇਦਾਦ, ਸੋਨੇ ਦੇ ਗਹਿਣੇ ਅਤੇ ਬੈਂਕ ਖਾਤੇ ਸ਼ਾਮਲ ਹਨ।

ਜਾਣੋ ਕੀ ਸੀ ਪੂਰਾ ਮਾਮਲਾ

ਇਸ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਨੇ ਸਭ ਤੋਂ ਪਹਿਲਾਂ ਠੇਕੇਦਾਰ ਤੇਲੂ ਰਾਮ ਅਤੇ ਦੋ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬਾਅਦ ਵਿੱਚ ਇਸ ਮਾਮਲੇ ਵਿੱਚ ਆਸ਼ੂ ਦਾ ਨਾਂ ਵੀ ਸ਼ਾਮਲ ਕੀਤਾ ਗਿਆ। 22 ਅਗਸਤ, 2022 ਨੂੰ ਵਿਜੀਲੈਂਸ ਨੇ ਲੁਧਿਆਣਾ ਵਿੱਚ ਛਾਪਾ ਮਾਰ ਕੇ ਇੱਕ ਸੈਲੂਨ ਵਿੱਚ ਵਾਲ ਕੱਟਦੇ ਹੋਏ ਉਸ ਨੂੰ ਗ੍ਰਿਫਤਾਰ ਕੀਤਾ ਸੀ। ਇਲਜ਼ਾਮ ਸੀ ਹੈ ਕਿ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਦੇ ਦੋਸ਼ੀ ਵਾਹਨਾਂ ‘ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਅਨਾਜ ਮੰਡੀਆਂ ‘ਚ ਮਾਲ ਦੀ ਢੋਆ-ਢੁਆਈ ਕਰਦੇ ਸਨ। ਇੰਨਾ ਹੀ ਨਹੀਂ ਟੈਂਡਰ ਲੈਣ ਤੋਂ ਪਹਿਲਾਂ ਵਿਭਾਗ ਵਿੱਚ ਵਾਹਨਾਂ ਦੇ ਗਲਤ ਨੰਬਰ ਲਿਖੇ ਗਏ।

ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...
ਸੀਐਮ ਉਮਰ ਨੇ ਪੀਐਮ ਮੋਦੀ ਦੀ ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ
ਸੀਐਮ ਉਮਰ ਨੇ ਪੀਐਮ ਮੋਦੀ ਦੀ  ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ...
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ  ਹੋਈ ਕੈਦ...