ਭਾਰਤ ਭੂਸ਼ਣ ਆਸ਼ੂ ਨੂੰ ਲੈ ਕੇ ਅਦਾਲਤ ‘ਚ ਹੋਈ ਸੁਣਵਾਈ, ਸੈਸ਼ਨ ਕੋਰਟ ‘ਚ ਭੇਜਿਆ ਮਾਮਲਾ
Bharat Bhushan Ashu: ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਭਾਰਤ ਭੂਸ਼ਨ ਆਸ਼ੂ ਦੇ ਵਕੀਲ ਨੇ ਦੱਸਿਆ ਕਿ ਅੱਜ ਮਾਣਯੋਗ ਜੱਜ ਧਰਮਿੰਦਰਪਾਲ ਸਿੰਗਲਾ ਦੀ ਅਗਵਾਈ ਹੇਠ ਸੁਣਵਾਈ ਹੋਈ। ਜਿੱਥੇ ਅਦਾਲਤ ਨੇ ਕਿਹਾ ਕਿ ਹੁਣ ਇਸ ਮਾਮਲੇ ਦੀ ਸੁਣਵਾਈ 14 ਜਨਵਰੀ ਨੂੰ ਹੋਵੇਗੀ। ਵਕੀਲ ਨੇ ਦੱਸਿਆ ਕਿ ਹਾਈ ਕੋਰਟ ਦੀਆਂ ਹਦਾਇਤਾਂ ਤੇ ਹੁਣ ਇਸ ਕੇਸ ਦੀ ਸੁਣਵਾਈ ਸੈਸ਼ਨ ਕੋਰਟ ਵਿੱਚ ਹੋਵੇਗੀ।
Bharat Bhushan Ashu: ਜਲੰਧਰ ਈਡੀ ਨੇ 1 ਅਗਸਤ ਨੂੰ ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਆਸ਼ੂ (53) ਨੂੰ ਕੇਂਦਰੀ ਏਜੰਸੀ ਦੇ ਖੇਤਰੀ ਦਫ਼ਤਰ ‘ਚ ਪੁੱਛਗਿੱਛ ਤੋਂ ਬਾਅਦ ਹਿਰਾਸਤ ‘ਚ ਲੈ ਲਿਆ ਗਿਆ। ਅੱਜ ਜਲੰਧਰ ਈਡੀ ਵੱਲੋਂ ਦਰਜ ਕੀਤੇ ਗਏ ਕੇਸ ਦੀ ਹਾਈਕੋਰਟ ਵਿੱਚ ਸੁਣਵਾਈ ਹੋਈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਭਾਰਤ ਭੂਸ਼ਨ ਆਸ਼ੂ ਦੇ ਵਕੀਲ ਨੇ ਦੱਸਿਆ ਕਿ ਅੱਜ ਮਾਣਯੋਗ ਜੱਜ ਧਰਮਿੰਦਰਪਾਲ ਸਿੰਗਲਾ ਦੀ ਅਗਵਾਈ ਹੇਠ ਸੁਣਵਾਈ ਹੋਈ। ਜਿੱਥੇ ਅਦਾਲਤ ਨੇ ਕਿਹਾ ਕਿ ਹੁਣ ਇਸ ਮਾਮਲੇ ਦੀ ਸੁਣਵਾਈ 14 ਜਨਵਰੀ ਨੂੰ ਹੋਵੇਗੀ। ਵਕੀਲ ਨੇ ਦੱਸਿਆ ਕਿ ਹਾਈ ਕੋਰਟ ਦੀਆਂ ਹਦਾਇਤਾਂ ਤੇ ਹੁਣ ਇਸ ਕੇਸ ਦੀ ਸੁਣਵਾਈ ਸੈਸ਼ਨ ਕੋਰਟ ਵਿੱਚ ਹੋਵੇਗੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਦਰਜ ਕੀਤੇ ਦੋ ਕੇਸ ਅਦਾਲਤ ਵੱਲੋਂ ਰੱਦ ਕਰ ਦਿੱਤੇ ਗਏ ਸਨ। ਜਿਸ ਤੋਂ ਬਾਅਦ ਅਦਾਲਤ ਨੇ ਆਸ਼ੂ ਨੂੰ ਜ਼ਮਾਨਤ ਦੇ ਦਿੱਤੀ। ਜਦੋਂਕਿ ਜਲੰਧਰ ਈਡੀ ਵੱਲੋਂ ਦਰਜ ਕੀਤੇ ਕੇਸ ਦੀ ਸੁਣਵਾਈ ਹੁਣ 14 ਜਨਵਰੀ ਨੂੰ ਹੋਵੇਗੀ।
ਕਥਿਤ ਟੈਂਡਰ ਘੁਟਾਲੇ ਵਿੱਚ ਫਸੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਰਾਹਤ ਦਿੰਦਿਆਂ ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਸੀ। ਦੱਸ ਦੇਈਏ ਕਿ ਕਾਂਗਰਸ ਦੇ ਸ਼ਾਸਨ ਦੌਰਾਨ ਟੈਂਡਰ ਘੁਟਾਲਾ ਹੋਇਆ ਸੀ ਅਤੇ ਇਸ ਵਿੱਚ ਭਾਰਤ ਭੂਸ਼ਣ ਆਸ਼ੂ ਦੀ ਸ਼ੱਕੀ ਭੂਮਿਕਾ ਦੇ ਮੱਦੇਨਜ਼ਰ ਉਨ੍ਹਾਂ ਨੂੰ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਦੋਂ ਤੋਂ ਹੀ ਭਾਰਤ ਭੂਸ਼ਣ ਆਸ਼ੂ ਜੇਲ੍ਹ ਵਿੱਚ ਹਨ।
ਭਾਰਤ ਭੂਸ਼ਣ ਆਸ਼ੂ ਤੇ ਲੱਗੇ ਇਹ ਇਲਜ਼ਾਮ
ਸਾਲ 2022 ਚ ਕੁਝ ਟਰਾਂਸਪੋਰਟ ਮਾਲਕਾਂ ਤੇ ਠੇਕੇਦਾਰਾਂ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਅਨਾਜ ਟਰਾਂਸਪੋਰਟ ਟੈਂਡਰ ਘੁਟਾਲੇ ਚ ਕੁਝ ਚੁਣੇ ਹੋਏ ਠੇਕੇਦਾਰਾਂ ਨੂੰ ਲਾਭ ਦੇਣ ਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦਾ ਇਲਜ਼ਾਮ ਲਗਾਇਆ ਸੀ। ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ ਗਈ ਸੀ।