26 ਨਵੰਬਰ ਨੂੰ ਕਿਸਾਨਾਂ ਦਾ ਹਲਾ ਬੋਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਚੰਡੀਗੜ੍ਹ ਕੂਚ ਦਾ ਕੀਤਾ ਐਲਾਨ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ ਕੂਚ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ ਵਿਖੇ ਵੱਡੀ ਗਿਣਤੀ ਵਿੱਚ ਕਿਸਾਨ 300 ਦੇ ਕਰੀਬ ਟਰਾਲੀਆਂ ਲੈ ਕੇ ਪਹੁੰਚਣਗੇ ਅਤੇ ਇਸ ਦੌਰਾਨ ਸਰਕਾਰ ਖ਼ਿਲਾਫ਼ ਵਿਰੋਧ ਜਤਾਇਆ ਜਾਵੇਗਾ। ਇਸ ਤੋਂ ਇਲਾਵਾ ਕਿਸਾਨਾਂ 'ਤੇ ਹੋ ਰਹੇ ਦਰਜ ਮਾਮਲਿਆਂ ਨੂੰ ਲੈ ਕੇ ਕਿਹਾ ਕਿ ਸਰਕਾਰ ਇਸ ਫੈਸਲੇ ਨੂੰ ਵਾਪਿਸ ਲਵੇ ਨਹੀਂ ਤਾਂ ਪੰਜਾਬ ਭਰ ਵਿੱਚ ਰੋਸ਼ ਮੁਜਾਹਰੇ ਜਾਰੀ ਰਹਿਣਗੇ।

(Photo Credit: Twitter-@ANI)
ਲੁਧਿਆਣਾ ਨਿਊਜ਼। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਲੁਧਿਆਣਾ ਬੱਸ ਸਟੈਂਡ ਨੇੜੇ ਹੰਗਾਮੀ ਮੀਟਿੰਗ ਕੀਤੀ ਗਈ ਜਿਸ ਵਿੱਚ ਹਰਿੰਦਰ ਲੱਖੋਵਾਲ ਨੂੰ ਸਰਵ ਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੂੰ ਪੇਸ਼ ਆ ਰਹੀ ਸਮੱਸਿਆਵਾਂ ‘ਤੇ ਵੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਬੋਲਦਿਆਂ ਪ੍ਰਧਾਨ ਹਰਿੰਦਰ ਲੱਖੋਵਾਲ ਨੇ ਐਲਾਨ ਕੀਤਾ ਕਿ 26 ਨਵੰਬਰ ਨੂੰ ਕਿਸਾਨ ਚੰਡੀਗੜ ਵਲ ਕੂਚ ਕਰਨਗੇ।