26 ਨਵੰਬਰ ਨੂੰ ਕਿਸਾਨਾਂ ਦਾ ਹਲਾ ਬੋਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਚੰਡੀਗੜ੍ਹ ਕੂਚ ਦਾ ਕੀਤਾ ਐਲਾਨ

Published: 

10 Nov 2023 16:28 PM

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ ਕੂਚ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ ਵਿਖੇ ਵੱਡੀ ਗਿਣਤੀ ਵਿੱਚ ਕਿਸਾਨ 300 ਦੇ ਕਰੀਬ ਟਰਾਲੀਆਂ ਲੈ ਕੇ ਪਹੁੰਚਣਗੇ ਅਤੇ ਇਸ ਦੌਰਾਨ ਸਰਕਾਰ ਖ਼ਿਲਾਫ਼ ਵਿਰੋਧ ਜਤਾਇਆ ਜਾਵੇਗਾ। ਇਸ ਤੋਂ ਇਲਾਵਾ ਕਿਸਾਨਾਂ 'ਤੇ ਹੋ ਰਹੇ ਦਰਜ ਮਾਮਲਿਆਂ ਨੂੰ ਲੈ ਕੇ ਕਿਹਾ ਕਿ ਸਰਕਾਰ ਇਸ ਫੈਸਲੇ ਨੂੰ ਵਾਪਿਸ ਲਵੇ ਨਹੀਂ ਤਾਂ ਪੰਜਾਬ ਭਰ ਵਿੱਚ ਰੋਸ਼ ਮੁਜਾਹਰੇ ਜਾਰੀ ਰਹਿਣਗੇ।

26 ਨਵੰਬਰ ਨੂੰ ਕਿਸਾਨਾਂ ਦਾ ਹਲਾ ਬੋਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਚੰਡੀਗੜ੍ਹ ਕੂਚ ਦਾ ਕੀਤਾ ਐਲਾਨ

(Photo Credit: Twitter-@ANI)

Follow Us On

ਲੁਧਿਆਣਾ ਨਿਊਜ਼। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਲੁਧਿਆਣਾ ਬੱਸ ਸਟੈਂਡ ਨੇੜੇ ਹੰਗਾਮੀ ਮੀਟਿੰਗ ਕੀਤੀ ਗਈ ਜਿਸ ਵਿੱਚ ਹਰਿੰਦਰ ਲੱਖੋਵਾਲ ਨੂੰ ਸਰਵ ਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੂੰ ਪੇਸ਼ ਆ ਰਹੀ ਸਮੱਸਿਆਵਾਂ ‘ਤੇ ਵੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਬੋਲਦਿਆਂ ਪ੍ਰਧਾਨ ਹਰਿੰਦਰ ਲੱਖੋਵਾਲ ਨੇ ਐਲਾਨ ਕੀਤਾ ਕਿ 26 ਨਵੰਬਰ ਨੂੰ ਕਿਸਾਨ ਚੰਡੀਗੜ ਵਲ ਕੂਚ ਕਰਨਗੇ।

ਟਰਾਲੀਆਂ ਭਰ ਕੇ ਚੰਡੀਗੜ ਪਹੁੰਚਣਗੇ ਕਿਸਾਨ

ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਐਮਐਸਪੀ ਅਤੇ ਮੁਆਵਜਾ ਰਾਸ਼ੀ ਸਮੇਤ ਕਈ ਮੁੱਦੇ ਹਨ। ਜਿਸ ਲਈ ਚੰਡੀਗੜ ਵਿਖੇ ਵੱਡੀ ਗਿਣਤੀ ਵਿੱਚ ਕਿਸਾਨ 300 ਦੇ ਕਰੀਬ ਟਰਾਲੀਆਂ ਲੈ ਕੇ ਪਹੁੰਚਣਗੇ ਅਤੇ ਇਸ ਦੌਰਾਨ ਸਰਕਾਰ ਖ਼ਿਲਾਫ਼ ਵਿਰੋਧ ਜਤਾਇਆ ਜਾਵੇਗਾ। ਇਸ ਤੋਂ ਇਲਾਵਾ ਕਿਸਾਨਾਂ ‘ਤੇ ਹੋ ਰਹੇ ਦਰਜ ਮਾਮਲਿਆਂ ਨੂੰ ਲੈ ਕੇ ਕਿਹਾ ਕਿ ਸਰਕਾਰ ਇਸ ਫੈਸਲੇ ਨੂੰ ਵਾਪਿਸ ਲਵੇ ਨਹੀਂ ਤਾਂ ਪੰਜਾਬ ਭਰ ਵਿੱਚ ਰੋਸ਼ ਮੁਜਾਹਰੇ ਜਾਰੀ ਰਹਿਣਗੇ।

ਕੇਂਦਰ ਸਰਕਾਰ ਖਿਲਾਫ ਕੱਢੀ ਭੜਾਸ

ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ‘ਤੇ ਦਰਜ ਹੋਏ ਮਾਮਲੇ ਰੱਦ ਕਰਵਾਏ ਜਾਣਗੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਸਾਡੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ ਨਹੀਂ ਤਾਂ ਇਸ ਦਾ ਖ਼ਮਿਆਜਾ ਲੋਕਾਂ ਨੂੰ ਭੁਗਤਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕੇਂਦਰ ਸਰਕਾਰ ਖਿਲਾਫ ਵੀ ਭੜਾਸ ਕੱਢੀ ਹੈ।

ਕੇਂਦਰ ਸਰਕਾਰ ਖ਼ਿਲਾਫ ਬੋਲਿਆ ਹਮਲਾ

ਇਸ ਤੋਂ ਇਲਾਵਾ ਕੇਂਦਰੀ ਮੰਤਰੀ ਵੱਲੋਂ ਏਅਰ ਕੁਆਲਿਟੀ ਇੰਡੈਕਸ ਨੂੰ ਲੈ ਕੇ ਚੁੱਕੇ ਸਵਾਲਾਂ ‘ਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਘੱਟ ਏਅਰ ਇੰਡੈਕਸ ਕੁਆਲਿਟੀ ਹੈ। ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ 400 ਤੋਂ ਪਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ‘ਤੇ ਵੀ ਜੰਮ ਕੇ ਹਮਲਾ ਬੋਲਿਆ ਹੈ।