ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਹੋਈ ਦੋ ਫਾੜ, ਸੂਬਾ ਪ੍ਰਧਾਨ ‘ਤੇ ਲੱਗੇ ਵੱਡੇ ਇਲਜਾਮ

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਦੇ ਉੱਤੇ ਲੱਗੇ ਵੱਡੇ ਇਲਜਾਮ। ਪਾਰਟੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੇ ਨਾਲ ਮਿਲ ਕੇ ਕਿਸਾਨ ਯੂਨੀਅਨ ਡਕੌਂਦਾ ਨੂੰ ਬਰਬਾਦ ਕਰ ਦਿੱਤਾ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਹੋਈ ਦੋ ਫਾੜ, ਸੂਬਾ ਪ੍ਰਧਾਨ 'ਤੇ ਲੱਗੇ ਵੱਡੇ ਇਲਜਾਮ
Follow Us
gobind-saini-bathinda
| Published: 07 Feb 2023 15:45 PM IST
ਬਠਿੰਡਾ।ਜਲਦ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਤਰਫੋਂ ਪੰਜਾਬ ਭਰ ਦਾ ਅਜਲਾਸ ਬੁਲਾਇਆ ਜਾ ਰਿਹਾ ਹੈ ਜਿਸ ਦੇ ਵਿਚ ਪੂਰੇ ਪੰਜਾਬ ਭਰ ਦੇ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪ੍ਰਧਾਨ ਸ਼ਾਮਿਲ ਹੋਣਗੇ ਅਤੇ ਉਨ੍ਹਾਂ ਦੀ ਰਾਏ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦਾ ਨਵਾਂ ਪ੍ਰਧਾਨ ਪੰਜਾਬ ਦਾ ਚੁਣਿਆ ਜਾਵੇਗਾ। ਇਸ ਗੱਲ ਦੀ ਜਾਣਕਾਰੀ ਪੰਜਾਬ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਮੀਤ ਪ੍ਰਧਾਨ ਪੰਜਾਬ ਗੁਰਦੀਪ ਸਿੰਘ ਦੇ ਤਰਫੋ ਦਿੱਤੀ ਗਈ। ਦੋਵਾਂ ਆਗੂਆਂ ਨੇ ਇਲਜਾਮ ਲਗਾਇਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਭਾਰਤੀ ਜਨਤਾ ਪਾਰਟੀ ਦੇ ਹੱਥ ਦੀ ਕਠਪੁਤਲੀ ਬਣ ਗਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਹੀ ਸੂਬਾ ਪ੍ਰਧਾਨ ਨੇ ਭਾਰਤੀ ਜਨਤਾ ਪਾਰਟੀ ਦੇ ਨਾਲ ਅੰਦਰਖਾਤੇ ਗੱਠਜੋੜ ਕਰ ਲਿਆ ਸੀ ਅਤੇ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੰਵਿਧਾਨ ਦੇ ਉਲਟ ਚੱਲਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਸੰਵਿਧਾਨ ਹੈ ਕਿ ਨਾ ਤਾਂ ਉਹ ਵੋਟਾਂ ਦੌਰਾਨ ਵੀ ਰਾਜਨੀਤਿਕ ਪਾਰਟੀ ਦੀ ਹਮਾਇਤ ਕਰਦੀ ਹੈ ਅਤੇ ਨਾ ਹੀ ਆਪਣੇ ਉਮੀਦਵਾਰ ਖੜੇ ਕਰਦੀ ਹੈ। ਪਰ ਸੂਬਾ ਪ੍ਰਧਾਨ ਨੇ ਇਸ ਦੇ ਉਲਟ ਜਾ ਕੇ ਬੀਜੇਪੀ ਦੇ ਨਾਲ ਮਿਲ ਕੇ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੂੰ ਤੋੜ ਦਿੱਤਾ ਹੈ ਅਤੇ ਪਾਰਟੀ ਦੇ ਸੰਵਿਧਾਨ ਨਾਲ ਮਖੌਲ ਕੀਤਾ ਹੈ। ਹੁਣ ਉਹ ਆਪਣੀ ਮਰਜ਼ੀ ਦੇ ਨਾਲ ਯੂਨੀਅਨ ਦੇ ਵਿੱਚ ਗਲਤ ਫੈਸਲੇ ਲੈ ਰਹੇ ਹਨ ਜਿਸ ਦਾ ਅਸੀਂ ਡੱਟ ਕੇ ਵਿਰੋਧ ਕਰਦੇ ਹਾਂ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਕਾਫ਼ੀ ਪੁਰਾਣੀ ਹੈ ਅਸੀਂ ਇਹਨੂੰ ਹਰ ਹਾਲ ਚ ਨਹੀ ਟੁੱਟਣ ਦੇਵੋਗੇ ਆਉਣ ਵਾਲੇ ਦਿਨਾਂ ਦੇ ਵਿਚ ਇਕ ਵੱਡਾ ਇਜਲਾਸ ਬੁਲਾਇਆ ਜਾ ਰਿਹਾ ਹੈ ਜਿਸ ਦੇ ਵਿੱਚ ਸਾਰੇ ਕਿਸਾਨਾਂ ਪ੍ਰਧਾਨਾਂ ਦੀ ਸਲਾਹ ਲੈ ਕੇ ਸੂਬੇ ਦੇ ਨਵਾਂ ਪ੍ਰਧਾਨ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...