ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਹੋਈ ਦੋ ਫਾੜ, ਸੂਬਾ ਪ੍ਰਧਾਨ ‘ਤੇ ਲੱਗੇ ਵੱਡੇ ਇਲਜਾਮ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਦੇ ਉੱਤੇ ਲੱਗੇ ਵੱਡੇ ਇਲਜਾਮ। ਪਾਰਟੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੇ ਨਾਲ ਮਿਲ ਕੇ ਕਿਸਾਨ ਯੂਨੀਅਨ ਡਕੌਂਦਾ ਨੂੰ ਬਰਬਾਦ ਕਰ ਦਿੱਤਾ ਹੈ।
ਬਠਿੰਡਾ।ਜਲਦ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਤਰਫੋਂ ਪੰਜਾਬ ਭਰ ਦਾ ਅਜਲਾਸ ਬੁਲਾਇਆ ਜਾ ਰਿਹਾ ਹੈ ਜਿਸ ਦੇ ਵਿਚ ਪੂਰੇ ਪੰਜਾਬ ਭਰ ਦੇ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪ੍ਰਧਾਨ ਸ਼ਾਮਿਲ ਹੋਣਗੇ ਅਤੇ ਉਨ੍ਹਾਂ ਦੀ ਰਾਏ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦਾ ਨਵਾਂ ਪ੍ਰਧਾਨ ਪੰਜਾਬ ਦਾ ਚੁਣਿਆ ਜਾਵੇਗਾ। ਇਸ ਗੱਲ ਦੀ ਜਾਣਕਾਰੀ ਪੰਜਾਬ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਮੀਤ ਪ੍ਰਧਾਨ ਪੰਜਾਬ ਗੁਰਦੀਪ ਸਿੰਘ ਦੇ ਤਰਫੋ ਦਿੱਤੀ ਗਈ।
ਦੋਵਾਂ ਆਗੂਆਂ ਨੇ ਇਲਜਾਮ ਲਗਾਇਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਭਾਰਤੀ ਜਨਤਾ ਪਾਰਟੀ ਦੇ ਹੱਥ ਦੀ ਕਠਪੁਤਲੀ ਬਣ ਗਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਹੀ ਸੂਬਾ ਪ੍ਰਧਾਨ ਨੇ ਭਾਰਤੀ ਜਨਤਾ ਪਾਰਟੀ ਦੇ ਨਾਲ ਅੰਦਰਖਾਤੇ ਗੱਠਜੋੜ ਕਰ ਲਿਆ ਸੀ ਅਤੇ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੰਵਿਧਾਨ ਦੇ ਉਲਟ ਚੱਲਣ ਲੱਗ ਪਏ ਹਨ।
ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਸੰਵਿਧਾਨ ਹੈ ਕਿ ਨਾ ਤਾਂ ਉਹ ਵੋਟਾਂ ਦੌਰਾਨ ਵੀ ਰਾਜਨੀਤਿਕ ਪਾਰਟੀ ਦੀ ਹਮਾਇਤ ਕਰਦੀ ਹੈ ਅਤੇ ਨਾ ਹੀ ਆਪਣੇ ਉਮੀਦਵਾਰ ਖੜੇ ਕਰਦੀ ਹੈ। ਪਰ ਸੂਬਾ ਪ੍ਰਧਾਨ ਨੇ ਇਸ ਦੇ ਉਲਟ ਜਾ ਕੇ ਬੀਜੇਪੀ ਦੇ ਨਾਲ ਮਿਲ ਕੇ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੂੰ ਤੋੜ ਦਿੱਤਾ ਹੈ ਅਤੇ ਪਾਰਟੀ ਦੇ ਸੰਵਿਧਾਨ ਨਾਲ ਮਖੌਲ ਕੀਤਾ ਹੈ।
ਹੁਣ ਉਹ ਆਪਣੀ ਮਰਜ਼ੀ ਦੇ ਨਾਲ ਯੂਨੀਅਨ ਦੇ ਵਿੱਚ ਗਲਤ ਫੈਸਲੇ ਲੈ ਰਹੇ ਹਨ ਜਿਸ ਦਾ ਅਸੀਂ ਡੱਟ ਕੇ ਵਿਰੋਧ ਕਰਦੇ ਹਾਂ।
ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਕਾਫ਼ੀ ਪੁਰਾਣੀ ਹੈ ਅਸੀਂ ਇਹਨੂੰ ਹਰ ਹਾਲ ਚ ਨਹੀ ਟੁੱਟਣ ਦੇਵੋਗੇ ਆਉਣ ਵਾਲੇ ਦਿਨਾਂ ਦੇ ਵਿਚ ਇਕ ਵੱਡਾ ਇਜਲਾਸ ਬੁਲਾਇਆ ਜਾ ਰਿਹਾ ਹੈ ਜਿਸ ਦੇ ਵਿੱਚ ਸਾਰੇ ਕਿਸਾਨਾਂ ਪ੍ਰਧਾਨਾਂ ਦੀ ਸਲਾਹ ਲੈ ਕੇ ਸੂਬੇ ਦੇ ਨਵਾਂ ਪ੍ਰਧਾਨ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ।