ਚੰਡੀਗੜ੍ਹ ਕੂਚ ਦੀ ਤਿਆਰੀ ‘ਚ ਕਿਸਾਨ, ਤਿੰਨ ਦਿਨਾਂ ਦੇ ਧਰਨੇ ਦਾ ਕੀਤਾ ਐਲਾਨ

Updated On: 

23 Nov 2023 15:24 PM

ਚੰਡੀਗੜ੍ਹ 'ਚ ਕਿਸਾਨਾਂ ਨੇ ਧਰਨੇ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਇਹ ਧਰਨਾ 26 ਤੋਂ 28 ਨਵੰਬਰ ਜਾਰੀ ਰਹੇਗਾ। ਕਿਸਾਨਾਂ ਨੇ ਕੁਝ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਕਿਸਾਨ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਟਵੀਟ ਨਾ ਕਰਨ ਅਤੇ ਮਾਡੇ ਨਾਲ ਦਫ਼ਤਰ ਆ ਕੇ ਗੱਲ ਕਰਨ। ਜੋਗਿੰਦਰ ਸਿੰਘ ਉਗਰਾਹਾਂ ਨੇ ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਦਿੱਤੇ ਬਿਆਨ 'ਤੇ ਪ੍ਰਤੀਕਿਰਿਆ ਦਿੱਤੀ ਹੈ।

ਚੰਡੀਗੜ੍ਹ ਕੂਚ ਦੀ ਤਿਆਰੀ ਚ ਕਿਸਾਨ, ਤਿੰਨ ਦਿਨਾਂ ਦੇ ਧਰਨੇ ਦਾ ਕੀਤਾ ਐਲਾਨ
Follow Us On

ਕਿਸਾਨ ਜਥੇਬੰਦੀਆਂ ਨੇ ਚੰਡੀਗੜ੍ਹ ‘ਚ ਧਰਨੇ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਇਹ ਧਰਨਾ 26 ਤੋਂ 28 ਨਵੰਬਰ ਤੱਕ ਚੱਲੇਗਾ। ਇਸ ਦੌਰਾਨ ਕਿਸਾਨ ਰਾਜਪਾਲ ਦੇ ਘਰ ਦਾ ਘਿਰਾਓ ਕਰਨਗੇ। ਇਹ ਧਰਨਾ ਟ੍ਰਿਬਿਊਨ ਚੌਂਕ ਤੋਂ ਸ਼ੁਰੂ ਕੀਤਾ ਜਾਵੇਗਾ। ਇਸ ਨੂੰ ਲੈ ਕੇ ਚੰਡੀਗੜ੍ਹ ਦੇ ਕਿਸਾਨ ਭਵਨ ‘ਚ ਕਿਸਾਨ ਯੂਨੀਅਨ ਵੱਲੋਂ ਮੀਟਿੰਗ ਕੀਤੀ ਗਈ ਹੈ ਜਿਸ ‘ਚ ਕੁਝ ਮੁੱਦਿਆਂ ਤੇ ਗੱਲਬਾਤ ਕੀਤੀ ਗਈ ਹੈ। ਮੀਟਿੰਗ ਤੋਂ ਬਾਅਦ ਕਿਸਾਨ ਯੂਨੀਅਨ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਨਾਲ ਹੀ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਨੂੰ ਲੈ ਕੇ ਵੀ ਸਵਾਲ ਚੁੱਕੇ ਹਨ।

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਇੱਥੇ ਕਿਸਾਨਾਂ ਨੇ ਮੀਟਿੰਗ ਕੀਤੀ ਹੈ। ਜਿਸ ਵਿੱਚ ਕੁਝ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਨੂੰ ਲੈ ਕੇ ਕਿਸਾਨਾਂ ਨੇ 26 ਤੋਂ 28 ਨਵੰਬਰ ਨੂੰ ਹੋਣ ਵਾਲੇ ਕਿਸਾਨ ਅੰਦੋਲਨ ਲਈ ਰਣਨੀਤੀ ਤਿਆਰ ਕੀਤੀ ਹੈ। ਇਸ ਧਰਨੇ ‘ਚ ਉਗਰਾਹਾਂ ਯੂਨੀਅਨ ਦੇ ਵੱਡੀ ਗਿਣਤੀ ‘ਚ ਕਿਸਾਨ ਸ਼ਾਮਲ ਹੋਣਗੇ ਹਨ। ਇਹ ਧਰਨਾ ਟ੍ਰਿਬਿਊਨ ਚੌਂਕ ਤੋਂ ਸ਼ੁਰੂ ਕੀਤਾ ਜਾਵੇਗਾ ਅਤੇ ਰਾਜਪਾਲ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

‘ਮੁੱਖ ਮੰਤਰੀ ਆ ਕੇ ਕਰਨ ਗੱਲ’

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲਾ ਨੇ ਦੱਸਿਆ ਕਿ ਅੱਜ ਸਾਡੀ ਇੱਕ ਵਿਸ਼ੇਸ਼ ਮੀਟਿੰਗ ਹੋਈ ਹੈ। ਕਿਸਾਨ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਟਵੀਟ ਨਾ ਕਰਨ ਅਤੇ ਸਾਡੇ ਨਾਲ ਦਫ਼ਤਰ ਆ ਕੇ ਗੱਲ ਕਰਨ। ਉਹ ਖ਼ੁਦ ਰਾਜਸਥਾਨ ‘ਚ ਹਨ, ਕੀ ਅਸੀਂ ਉਨ੍ਹਾਂ ਨੂੰ ਮਿਲਣ ਲਈ ਰਾਜਸਥਾਨ ਜਾਈਏ?

ਜੋਗਿੰਦਰ ਸਿੰਘ ਉਗਰਾਹਾਂ ਨੇ ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਦਿੱਤੇ ਬਿਆਨ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸਵਾਲ ਕੀਤਾ ਕਿ ਹਰਿਆਣਾ ‘ਚ ਪਰਾਲੀ ਨੂੰ ਅੱਗ ਨਹੀਂ ਲੱਗਦੀ? ਉਨ੍ਹਾਂ ਕਿਹਾ ਕਿ ਤੁਸੀਂ ਦੇਖੋਗੇ ਕਿ ਅੱਜ ਪੰਜਾਬ ਨਾਲੋਂ ਵੱਧ ਅੱਗ ਹਰਿਆਣੇ ਵਿੱਚ ਲੱਗੀ ਹੋਈ ਹੈ। ਉਥੋਂ ਦੇ ਕਿਸਾਨਾਂ ‘ਤੇ ਜ਼ਿਆਦਾ ਕੇਸ ਦਰਜ ਹਨ।

Exit mobile version