AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਭੂਪੇਸ਼ ਬਘੇਲ ਦੀਆਂ ਕੋਸ਼ਿਸ਼ਾਂ ਪੂਰੀ ਤਰ੍ਹਾਂ ਨਾਕਾਮ, ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਹਾਲੇ ਵੀ ਜਾਰੀ!

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਪਾਰਟੀ ਇੰਚਾਰਜ ਭੂਪੇਸ਼ ਬਘੇਲ ਦੇ 9 ਦਿਨਾਂ ਦੇ ਦੌਰੇ ਨੇ ਕਈ ਸਿਆਸੀ ਸਵਾਲ ਖੜ੍ਹੇ ਕਰ ਦਿੱਤੇ ਹਨ। ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਦਾ ਦਾਅਵਾ ਹੈ ਕਿ ਬਘੇਲ ਨੂੰ ਪਾਰਟੀ ਦੇ ਵੱਖ-ਵੱਖ ਧੜਿਆਂ ਦੀ ਅਸਲ ਸਥਿਤੀ ਨੂੰ ਸਮਝਣ ਦੀ ਲੋੜ ਸੀ, ਪਰ ਉਨ੍ਹਾਂ ਦਾ ਰੁਝਾਨ ਰਾਜਾ ਵੜਿੰਗ ਵਾਲੇ ਧੜੇ ਵੱਲ ਵਧੇਰੇ ਦਿਖਾਈ ਦਿੱਤਾ।

ਭੂਪੇਸ਼ ਬਘੇਲ ਦੀਆਂ ਕੋਸ਼ਿਸ਼ਾਂ ਪੂਰੀ ਤਰ੍ਹਾਂ ਨਾਕਾਮ, ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਹਾਲੇ ਵੀ ਜਾਰੀ!
abhishek-thakur
| Updated On: 09 Aug 2026 20:12 PM IST
Share

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਘਟਾਉਣ ਦੇ ਮਕਸਦ ਨਾਲ ਪੰਜਾਬ ਦੌਰੇ ‘ਤੇ ਪਹੁੰਚੇ ਪਾਰਟੀ ਦੇ ਇੰਚਾਰਜ ਭੂਪੇਸ਼ ਬਘੇਲ ਦੀਆਂ ਕੋਸ਼ਿਸ਼ਾਂ ਇੱਕ ਵਾਰ ਫਿਰ ਨਾਕਾਮ ਸਾਬਿਤ ਹੋਈਆਂ ਹਨ। ਬਘੇਲ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮਿਲ ਕੇ 9 ਦਿਨਾਂ ਦੌਰਾਨ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਤਹਿਤ ਕਰੀਬ 18 ਰੈਲੀਆਂ ਅਤੇ ਲਗਾਤਾਰ ਬੈਠਕਾਂ ਕੀਤੀਆਂ।

ਇਨ੍ਹਾਂ ਪ੍ਰੋਗਰਾਮਾਂ ਦੌਰਾਨ ਪਾਰਟੀ ਨੂੰ ਇਕਜੁੱਟ ਕਰਨ ਦੀ ਬਜਾਏ ਕਈ ਥਾਵਾਂ ‘ਤੇ ਅੰਦਰੂਨੀ ਮਤਭੇਦ ਹੋਰ ਉਭਰ ਕੇ ਸਾਹਮਣੇ ਆਏ। ਕਈ ਰੈਲੀਆਂ ਵਿੱਚ ਪਾਰਟੀ ਵਰਕਰਾਂ ਵਿਚਕਾਰ ਤਕਰਾਰ, ਨਾਅਰੇਬਾਜ਼ੀ ਅਤੇ ਧੱਕਾਮੁੱਕੀ ਦੇ ਮਾਮਲੇ ਵੀ ਦੇਖਣ ਨੂੰ ਮਿਲੇ। ਭੂਪੇਸ਼ ਬਘੇਲ ਦੀ ਪਿੱਛਲੀ ਫੇਰੀ ਦੌਰਾਨ ਜਿੱਥੇ ਆਗੂਆਂ ਵਿਚਕਾਰ ਮਤਭੇਦ ਮੁੱਖ ਤੌਰ ‘ਤੇ ਚਰਚਾ ਦਾ ਵਿਸ਼ਾ ਰਹੇ ਸਨ। ਉੱਥੇ ਇਸ ਵਾਰ ਜ਼ਮੀਨੀ ਪੱਧਰ ‘ਤੇ ਵਰਕਰਾਂ ਵਿਚਕਾਰ ਬਣੀ ਦੂਰੀ ਵੀ ਖੁੱਲ੍ਹ ਕੇ ਸਾਹਮਣੇ ਆਈ ਹੈ।

ਹਾਈਕਮਾਂਡ ਨੇ ਭੂਪੇਸ਼ ਨੂੰ ਮੁੜ ਕਿਉਂ ਭੇਜਿਆ ਪੰਜਾਬ

ਪੰਜਾਬ ਕਾਂਗਰਸ ਲਈ ਹੁਣ ਸਭ ਤੋਂ ਵੱਡੀ ਚੁਣੌਤੀ ਵੱਖ-ਵੱਖ ਧੜਿਆਂ ਨੂੰ ਇਕ ਮੰਚ ‘ਤੇ ਲਿਆ ਕੇ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਵਰਕਰਾਂ ਵਿਚਕਾਰ ਭਰੋਸਾ ਮੁੜ ਕਾਇਮ ਕਰਨਾ ਹੈ। ਕਾਂਗਰਸ ਹਾਈਕਮਾਂਡ ਪੰਜਾਬ ਦੇ ਅੰਦਰੂਨੀ ਕਲੇਸ਼ ਨੂੰ ਜਲਦ ਤੋਂ ਜਲਦ ਖਤਮ ਕਰਨਾ ਚਾਹੁੰਦੀ ਹੈ। ਜਿਸ ਲਈ ਹਾਈਕਮਾਂਡ ਨੇ ਬਘੇਲ ਨੂੰ ਜ਼ਮੀਨੀ ਪੱਧਰ ‘ਤੇ ਚਰਨਜੀਤ ਸਿੰਘ ਚੰਨੀ ਦੀ ਤਾਕਤ ਨੂੰ ਦੇਖ ਕੇ ਆਉਣ ਲਈ ਕਿਹਾ ਸੀ ਤਾਂ ਜੋ 2027 ਵਿਧਾਨਸਭਾ ਚੋਣਾਂ ਲਈ ਕੋਈ ਅਹਿਮ ਫੈਸਲਾ ਲਿਆ ਜਾ ਸਕੇ।

ਚੰਨੀ ਦੇ ਹੱਕ ‘ਚ ਲੱਗੇ ਨਾਅਰੇ, ਬਘੇਲ ਨੂੰ ਦਿਖਾਈ ਸਿਆਸੀ ਤਾਕਤ

ਚੰਨੀ ਸਮਰਥਕਾਂ ਨੇ ਬਘੇਲ ਅਤੇ ਰਾਜਾ ਵੜਿੰਗ ਸਾਹਮਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਅਤੇ ਇਸ ਦੌਰਾਨ ਭੂਪੇਸ਼ ਬਘੇਲ GO BACK ਦੇ ਨਾਅਰੇ ਵੀ ਦੇਖਣ ਨੂੰ ਮਿਲੇ। ਇਨ੍ਹਾਂ 9 ਦਿਨਾਂ ਦੀ ਫੇਰੀ ਦੌਰਾਨ ਭੂਪੇਸ਼ ਬਘੇਲ ਚੰਨੀ ਗੁੱਟ ਦੀ ਨਾਰਾਜ਼ਗੀ ਦੂਰ ਕਰਨ ਦੀ ਥਾਂ ਰਾਜਾ ਵੜਿੰਗ ਖੇਮੇ ਦੇ ਨਾਲ ਲਗਾਤਾਰ ਨਜ਼ਰ ਆਏ। ਇਸ ਦੌਰਾਨ ਬਘੇਲ ਨੇ ਇੱਕ ਵਾਰ ਵੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨਾਲ ਵੀ ਮੁਲਾਕਾਤ ਨਹੀਂ ਕੀਤੀ। ਇਸ ਬਾਰੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਗਿਆ ਕਿ 9 ਦਿਨਾਂ ਦਾ ਪ੍ਰੋਗਰਾਮ ਮੁੱਖ ਤੌਰ ‘ਤੇ ਮਾਲਵਾ ਖੇਤਰ ਵਿੱਚ ਰੱਖਿਆ ਗਿਆ ਸੀ, ਇਸ ਲਈ ਸਿਰਫ਼ ਸਬੰਧਤ ਜ਼ਿਲ੍ਹਿਆਂ ਦੇ ਆਗੂਆਂ ਅਤੇ ਵਰਕਰਾਂ ਨਾਲ ਹੀ ਮੀਟਿੰਗਾਂ ਕੀਤੀਆਂ ਗਈਆਂ।

ਵੜਿੰਗ ਦੇ ਆਰਐਸਐਸ ਵਾਲੇ ਬਿਆਨ ‘ਤੇ ਹੰਗਾਮਾ

ਲੁਧਿਆਣਾ ਵਿੱਚ ਹੋਈ ਮੀਟਿੰਗ ਨੇ ਵੀ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਹੋਰ ਚਰਚਾ ਵਿੱਚ ਲਿਆ ਦਿੱਤਾ। ਮੀਟਿੰਗ ਦੌਰਾਨ ਭਾਰਤ ਭੂਸ਼ਣ ਆਸ਼ੂ ਦੇ ਸਮਰਥਕਾਂ ਵੱਲੋਂ ਨਾਅਰੇਬਾਜ਼ੀ ਕੀਤੇ ਜਾਣ ਦੀ ਗੱਲ ਸਾਹਮਣੇ ਆਈ। ਇਨ੍ਹਾਂ ਵਿੱਚ ਕਈ ਪੁਰਾਣੇ ਅਤੇ ਰਵਾਇਤੀ ਕਾਂਗਰਸੀ ਵਰਕਰ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ। ਇਸ ਦੇ ਬਾਵਜੂਦ ਉਨ੍ਹਾਂ ‘ਤੇ ਰਾਜਾ ਵੜਿੰਗ ਵੱਲੋਂ ਆਰਐਸਐਸ ਨਾਲ ਸਬੰਧਤ ਹੋਣ ਦੇ ਇਲਜ਼ਾਮ ਲਗਾਏ ਜਾਣ ਨੂੰ ਲੈ ਕੇ ਵੀ ਪਾਰਟੀ ਅੰਦਰ ਕਈ ਤਰ੍ਹਾਂ ਦੇ ਸਵਾਲ ਉੱਠੇ।

ਰਿਪੋਰਟ ‘ਤੇ ਹਾਈਕਮਾਂਡ ਲਵੇਗੀ ਫੈਸਲਾ

ਭੂਪੇਸ਼ ਬਘੇਲ ਅਤੇ ਰਾਜਾ ਵੜਿੰਗ ਇਸ ਪੰਜਾਬ ਦੌਰੇ ਦੀ ਪੂਰੀ ਰਿਪੋਰਟ ਦਿੱਲੀ ਵਿੱਚ ਕਾਂਗਰਸ ਹਾਈਕਮਾਨ ਅੱਗੇ ਰੱਖਣਗੇ। ਇਸ ਰਿਪੋਰਟ ਵਿੱਚ ਪਾਰਟੀ ਦੀ ਜ਼ਮੀਨੀ ਸਥਿਤੀ, ਵਰਕਰਾਂ ਦੀਆਂ ਸ਼ਿਕਾਇਤਾਂ ਅਤੇ ਵੱਖ-ਵੱਖ ਧੜਿਆਂ ਵਿਚਕਾਰ ਚੱਲ ਰਹੇ ਮਤਭੇਦਾਂ ਬਾਰੇ ਜਾਣਕਾਰੀ ਸ਼ਾਮਲ ਹੋ ਸਕਦੀ ਹੈ। ਕਿਆਸ ਲਗਾਏ ਜਾ ਰਿਹਾ ਹਨ ਕਿ ਬਘੇਲ ਦੀ ਪੰਜਾਬ ਰਿਪੋਰਟ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਰਾਹੁਲ ਗਾਂਧੀ ਕੋਈ ਵੱਡਾ ਫੈਸਲਾ ਲੈ ਸਕਦੇ ਹਨ।

Follow Us
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...