ਜਗੀਰ ਕੌਰ ਦੀ ਅਕਾਲੀ ਦਲ ‘ਚ ਵਾਪਸੀ, ਸੁਖਬੀਰ ਬਾਦਲ ਨੇ ਪਾਰਟੀ ‘ਚ ਕਰਵਾਇਆ ਜੁਆਇੰਨ; ਬੋਲੇ- ਦੋਆਬੇ ‘ਚ ਪਾਰਟੀ ਨੂੰ ਮਿਲੇਗੀ ਮਜ਼ਬੂਤੀ
ਬੀਬੀ ਜਗੀਰ ਕੌਰ ਦੀ ਵਾਪਸੀ ਨੂੰ ਦੋਆਬੇ ਦੇ ਰਾਜਨੀਤਿਕ ਦ੍ਰਿਸ਼ਟੀਕੋਣ ਵਿੱਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਉਹ ਪਹਿਲਾਂ ਅਕਾਲੀ ਦਲ ਦੇ ਅੰਦਰ ਕਈ ਮਹੱਤਵਪੂਰਨ ਅਹੁਦਿਆਂ 'ਤੇ ਰਹਿ ਚੁੱਕੇ ਹਨ। ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਅਤੇ ਪੰਜਾਬ ਸਰਕਾਰ ਵਿੱਚ ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਹਨ।
ਪੰਜਾਬ ਦੀ ਰਾਜਨੀਤੀ ਵਿੱਚ ਐਤਵਾਰ ਨੂੰ ਇੱਕ ਵੱਡਾ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸਾਬਕਾ ਐਸਜੀਪੀਸੀ ਪ੍ਰਧਾਨ ਅਤੇ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਮੁੜ ਸ਼ਾਮਲ ਹੋ ਗਏ ਹਨ। ਉਨਾਂ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਆਪਣਾ ਰਸਤਾ ਵੱਖ ਕਰ ਲਿਆ ਹੈ।
ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਹਲਕੇ ਦੇ ਪਿੰਡ ਬੇਗੋਵਾਲ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਹੋਏ ਇੱਕ ਸਮਾਗਮ ਵਿੱਚ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਕਰ ਲਈ ਹੈ। ਇਸ ਸਮਾਗਮ ਵਿੱਚ ਕਈ ਅਕਾਲੀ ਆਗੂ ਅਤੇ ਸਮਰਥਕ ਮੌਜੂਦ ਰਹੇ।
ਬੀਬੀ ਜਗੀਰ ਕੌਰ ਦੀ ਵਾਪਸੀ ਨੂੰ ਦੋਆਬੇ ਦੇ ਰਾਜਨੀਤਿਕ ਦ੍ਰਿਸ਼ਟੀਕੋਣ ਵਿੱਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਉਹ ਪਹਿਲਾਂ ਅਕਾਲੀ ਦਲ ਦੇ ਅੰਦਰ ਕਈ ਮਹੱਤਵਪੂਰਨ ਅਹੁਦਿਆਂ ‘ਤੇ ਰਹਿ ਚੁੱਕੇ ਹਨ। ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਅਤੇ ਪੰਜਾਬ ਸਰਕਾਰ ਵਿੱਚ ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਹਨ।
ਦੁਆਬੇ ਦੀ ਧਰਤੀ ‘ਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਤਕੜਾ ਬਲ਼
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਦੀ ਅਗਵਾਈ ਹੇਠ ਪਿੰਡ ਬੇਗੋਵਾਲ, ਭੁਲੱਥ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ, ਬੀਬੀ ਜਗੀਰ ਕੌਰ ਜੀ ਅਤੇ ਯੁਵਰਾਜ ਭੁਪਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ- ਵਾਪਸੀ ਕੀਤੀ। ਉਨ੍ਹਾਂ ਦੀ ਜਥੇਬੰਦੀ ਵਿੱਚ ਸ਼ਮੂਲੀਅਤ ਨਾਲ ਅਕਾਲੀ ਪਰਿਵਾਰ ਮੁੜ ਇੱਕਜੁੱਟ ਹੋਇਆ ਹੈ। ਇਹ ਘਰ-ਵਾਪਸੀ ਅਕਾਲੀ ਪਰਿਵਾਰ ਦੇ ਆਪਸੀ ਰਿਸ਼ਤੇ, ਸਾਂਝੀ ਵਿਚਾਰਧਾਰਾ ਅਤੇ ਪੰਥਕ ਜਜ਼ਬੇ ਦੀ ਅਟੁੱਟ ਸਾਂਝ ਦਾ ਪ੍ਰਗਟਾਵਾ ਹੈ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਤੋਂ ਹੀ ਅਕਾਲੀ ਪਰਿਵਾਰ ਦੇ ਹਰੇਕ ਜੀਅ ਦਾ ਸਤਿਕਾਰ ਕਰਦਾ ਆਇਆ ਹੈ। ਪੰਥ ਦੀ ਨੁਮਾਇੰਦਾ ਜਥੇਬੰਦੀ ਵਿੱਚ ਵਾਪਸ ਪਰਤਣ ਵਾਲੇ ਸਾਰੇ ਸਾਥੀਆਂ ਦਾ ਨਿੱਘਾ ਸਵਾਗਤ ਹੈ। ਆਓ, ਸਾਰੇ ਮਿਲ ਕੇ ਪੰਥ, ਪੰਜਾਬ, ਪੰਜਾਬੀਅਤ ਅਤੇ ਲੋਕ ਹਿੱਤਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਬੁਲੰਦ ਕਰਨ ਲਈ ਆਪਣੀ ਸਾਂਝੀ ਜ਼ਿੰਮੇਵਾਰੀ ਨਿਭਾਈਏ ਅਤੇ ਆਪਣਾ ਪੰਜਾਬ ਬਚਾਈਏ। ਜੀ ਆਇਆਂ ਨੂੰ! — Shiromani Akali Dal (@Akali_Dal_) November 15, 2026
2022 ਵਿੱਚ ਅਕਾਲੀ ਦਲ ਤੋਂ ਕੀਤਾ ਸੀ ਬਾਹਰ
ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਨੂੰ ਨਵੰਬਰ 2022 ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮਾਂ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢ ਦਿੱਤਾ ਗਿਆ ਸੀ। ਬਾਅਦ ਵਿੱਚ ਉਨ੍ਹਾਂ ਨੇ ਪਾਰਟੀ ਦੇ ਅਧਿਕਾਰਤ ਉਮੀਦਵਾਰ ਖਿਲਾਫ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲੜੀ। ਉਹ ਮਾਰਚ 2024 ਵਿੱਚ ਅਕਾਲੀ ਦਲ ਵਿੱਚ ਦੁਬਾਰਾ ਸ਼ਾਮਲ ਹੋ ਗਈ, ਪਰ ਅਗਸਤ 2025 ਵਿੱਚ ਸੁਖਬੀਰ ਬਾਦਲ ਦੀ ਲੀਡਰਸ਼ਿਪ ਨਾਲ ਮਤਭੇਦਾਂ ਕਾਰਨ, ਉਹ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿੱਚ ਸ਼ਾਮਲ ਹੋ ਗਏ।
ਇਹ ਵੀ ਪੜ੍ਹੋ
ਮਜ਼ਬੂਤੀ ਲਈ ਕੰਮ ਕਰਾਂਗੇ: ਸੁਖਬੀਰ ਬਾਦਲ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਗੀਰ ਕੌਰ ਦੇ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਕਾਫ਼ੀ ਹੁਲਾਰਾ ਮਿਲਿਆ ਹੈ। ਉਨ੍ਹਾਂ ਦੇ ਸ਼ਾਮਲ ਹੋਣ ਨਾਲ ਦੋਆਬਾ ਵਿੱਚ ਪਾਰਟੀ ਮਜ਼ਬੂਤ ਹੋਈ ਹੈ। ਅਸੀਂ ਕੁਝ ਕਾਰਨਾਂ ਕਰਕੇ ਵੱਖ ਹੋ ਗਏ ਸੀ ਪਰ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਦੁਬਾਰਾ ਇਕੱਠੇ ਹੋਏ ਹਾਂ। ਅੱਜ ਪੰਜਾਬ ਨੂੰ ਬਚਾਉਣ ਦੀ ਲੋੜ ਹੈ।
ਵੱਡੇ ਬਾਦਲ ਸਾਹਿਬ ਨੇ 70 ਸਾਲਾਂ ਤੱਕ ਪੰਥ ਅਤੇ ਪੰਜਾਬ ਦੀ ਸੇਵਾ ਕੀਤੀ ਹੈ। ਪੰਜਾਬ ਦਾ ਕੋਈ ਵੀ ਪਿੰਡ ਜਾਂ ਸ਼ਹਿਰ ਅਜਿਹਾ ਨਹੀਂ ਜਿੱਥੇ ਬਾਦਲ ਸਾਹਿਬ ਨਾ ਗਏ ਹੋਣ। ਉਹ ਹਰ ਗਰੀਬ ਵਿਅਕਤੀ ਅਤੇ ਵਪਾਰੀ ਦੀਆਂ ਜ਼ਰੂਰਤਾਂ ਨੂੰ ਜਾਣਦੇ ਸਨ। ਉਨ੍ਹਾਂ ਦਾ ਫ਼ਲਸਫ਼ਾ ਸਾਰਿਆਂ ਨੂੰ ਇਕੱਠੇ ਲਿਆਉਣਾ ਸੀ। ਬਾਦਲ ਪਰਿਵਾਰ ਵਿੱਚ ਹਮੇਸ਼ਾ ਸਾਰੇ ਧਰਮਾਂ ਦੇ ਲੋਕ ਸ਼ਾਮਲ ਹੁੰਦੇ ਸਨ।


