AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ, ਇਨ੍ਹਾਂ ਕਾਰਨਾਂ ਕਰਕੇ ਪਾਰਟੀ ਚੋਂ ਕੀਤਾ ਸਸਪੈਂਡ

ਕਾਂਗਰਸ ਪਾਰਟੀ ਨੇ ਸੁਨੀਲ ਜਾਖੜ ਦੇ ਭਜੀਤੇ ਤੇ ਵੱਡੀ ਕਾਰਵਾਈ ਕੀਤੀ ਹੈ। ਕਾਰਵਾਈ ਕਰਦੇ ਹੋਏ ਕਾਂਗਰਸ ਨੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੂੰ ਪਾਰਟੀ ਚੋਂ ਸਸਪੈਂਡ ਕਰ ਦਿੱਤਾ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ। ਸੰਦੀਪ ਜਾਖੜ ਨੇ ਰਾਹੁਲ ਗਾਂਧੀ ਵੱਲੋਂ ਆਯੋਜਿਤ ਭਾਰਤ ਜੋੜੋ ਯਾਤਰਾ 'ਚ ਵੀ ਹਿੱਸਾ ਨਹੀਂ ਲਿਆ।

ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ, ਇਨ੍ਹਾਂ ਕਾਰਨਾਂ ਕਰਕੇ ਪਾਰਟੀ ਚੋਂ ਕੀਤਾ ਸਸਪੈਂਡ
tv9-punjabi
| Updated On: 19 Aug 2023 20:11 PM IST
Share
ਪੰਜਾਬ ਨਿਊਜ। ਕਾਂਗਰਸ ਪਾਰਟੀ ਦੇ ਵਿਧਾਇਕ ਸੰਦੀਪ ਜਾਖੜ (Sandeep Jakhar) ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਸੰਦੀਪ ਜਾਖੜ ਨੂੰ ਕਾਂਗਰਸ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਕਾਂਗਰਸ ਪਾਰਟੀ ਵੱਲੋਂ ਪੱਤਰ ਜਾਰੀ ਕਰਕੇ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕਾਂਗਰਸ ਪਾਰਟੀ ਵੱਲੋਂ ਜਾਰੀ ਪੱਤਰ ਵਿੱਚ ਕੁਝ ਨੁਕਤਿਆਂ ਦਾ ਜ਼ਿਕਰ ਕੀਤਾ ਗਿਆ ਹੈ, ਜਿਸ ਦੇ ਆਧਾਰ ‘ਤੇ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ। ਵਿਧਾਇਕ ਸੰਦੀਪ ਜਾਖੜ ਨੇ ਰਾਹੁਲ ਗਾਂਧੀ ਵੱਲੋਂ ਆਯੋਜਿਤ ਭਾਰਤ ਜੋੜੋ ਯਾਤਰਾ ‘ਚ ਵੀ ਹਿੱਸਾ ਨਹੀਂ ਲਿਆ। ਹਾਲਾਂਕਿ, ਸੁਨੀਲ ਜਾਖੜ (Sunil Jakhar) ਦੇ ਭਾਜਪਾ ਵਿੱਚ ਸ਼ਾਮਲ ਹੋਣ ਅਤੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਸੰਦੀਪ ਜਾਖੜ ਨੇ ਇਸ ਸਮੇਂ ਦੌਰਾਨ ਸੁਨੀਲ ਜਾਖੜ ਨਾਲ ਜਨਤਕ ਤੌਰ ‘ਤੇ ਕੋਈ ਸਿਆਸੀ ਜਾਂ ਹੋਰ ਪਲੇਟਫਾਰਮ ਸਾਂਝਾ ਨਹੀਂ ਕੀਤਾ ਸੀ। ਇਸਦੇ ਬਾਵਜੂਦ ਵੀ ਪਾਰਟੀ ਨੇ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਹੈ ਤੇ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ।

ਰਾਜਾ ਵੜਿੰਗ ਖਿਲਾਫ ਬਿਆਨਬਾਜ਼ੀ ਦੇ ਲੱਗੇ ਇਲਜ਼ਾਮ

ਇਸ ਤੋਂ ਇਲਾਵਾ ਸੰਦੀਪ ਜਾਖੜ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ (President of the Punjab Pradesh Congress Committee) ਰਾਜਾ ਵੜਿੰਗ ਖਿਲਾਫ ਵੀ ਬਿਆਨਬਾਜ਼ੀ ਕਰਨ ਦੇ ਦੋਸ਼ ਲੱਗੇ ਹਨ। ਸੰਦੀਪ ਜਾਖੜ ਦੇ ਸਬੰਧ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਪਾਰਟੀ ਹਾਈਕਮਾਂਡ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਕਾਰਵਾਈ ਕਰਦੇ ਹੋਏ ਸੰਦੀਪ ਜਾਖੜ ਨੂੰ ਪਾਰਟੀ ‘ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਦੱਸ ਦੇਈਏ ਕਿ ਸੰਦੀਪ ਜਾਖੜ ਭਾਜਪਾ ਪੰਜਾਬ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਦੇ ਭਤੀਜੇ ਹਨ।

ਘਰ ‘ਤੇ ਲਗਾਇਆ ਹੋਇਆ ਹੈ ਬੀਜੇਪੀ ਦਾ ਝੰਡਾ

ਇਸ ਦੇ ਨਾਲ ਹੀ ਵਿਧਾਇਕ ‘ਤੇ ਇਹ ਦੋਸ਼ ਵੀ ਲੱਗੇ ਹਨ ਕਿ ਉਹ ਜਿਸ ਘਰ ‘ਚ ਰਹਿੰਦੇ ਹਨ, ਉਸ ਘਰ ‘ਤੇ ਭਾਜਪਾ ਦਾ ਝੰਡਾ ਲੱਗਾ ਹੋਇਆ ਹੈ ਅਤੇ ਸੰਦੀਪ ਜਾਖੜ ਖੁੱਲ੍ਹੇਆਮ ਆਪਣੇ ਚਾਚਾ ਸੁਨੀਲ ਜਾਖੜ ਦਾ ਪੱਖ ਲੈਂਦੇ ਰਹੇ ਹਨ। ਇੱਥੇ ਇਹ ਦੱਸਣਾ ਵੀ ਉਚਿਤ ਹੋਵੇਗਾ ਕਿ ਭਾਜਪਾ ਦੇ ਅਬੋਹਰ ਵਰਕਰ ਮੀਟਿੰਗ ਦੇ ਪ੍ਰੋਗਰਾਮ ਦੌਰਾਨ ਵਿਧਾਇਕ ਸੰਦੀਪ ਜਾਖੜ ਨੂੰ ਉੱਥੇ ਦੇਖਿਆ ਗਿਆ ਸੀ ਜਦੋਂ ਸੁਨੀਲ ਜਾਖੜ ਭਾਜਪਾ ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਉੱਥੇ ਪਹੁੰਚੇ ਸਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਸੰਦੀਪ ਜਾਖੜ ਨੂੰ ਪਾਰਟੀ ‘ਚੋਂ ਕਦੋਂ ਤੱਕ ਕੱਢਿਆ ਗਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...