ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ, ਇਨ੍ਹਾਂ ਕਾਰਨਾਂ ਕਰਕੇ ਪਾਰਟੀ ਚੋਂ ਕੀਤਾ ਸਸਪੈਂਡ

Updated On: 

19 Aug 2023 20:11 PM

ਕਾਂਗਰਸ ਪਾਰਟੀ ਨੇ ਸੁਨੀਲ ਜਾਖੜ ਦੇ ਭਜੀਤੇ ਤੇ ਵੱਡੀ ਕਾਰਵਾਈ ਕੀਤੀ ਹੈ। ਕਾਰਵਾਈ ਕਰਦੇ ਹੋਏ ਕਾਂਗਰਸ ਨੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੂੰ ਪਾਰਟੀ ਚੋਂ ਸਸਪੈਂਡ ਕਰ ਦਿੱਤਾ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ। ਸੰਦੀਪ ਜਾਖੜ ਨੇ ਰਾਹੁਲ ਗਾਂਧੀ ਵੱਲੋਂ ਆਯੋਜਿਤ ਭਾਰਤ ਜੋੜੋ ਯਾਤਰਾ 'ਚ ਵੀ ਹਿੱਸਾ ਨਹੀਂ ਲਿਆ।

ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ, ਇਨ੍ਹਾਂ ਕਾਰਨਾਂ ਕਰਕੇ ਪਾਰਟੀ ਚੋਂ ਕੀਤਾ ਸਸਪੈਂਡ
Follow Us On

ਪੰਜਾਬ ਨਿਊਜ। ਕਾਂਗਰਸ ਪਾਰਟੀ ਦੇ ਵਿਧਾਇਕ ਸੰਦੀਪ ਜਾਖੜ (Sandeep Jakhar) ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਸੰਦੀਪ ਜਾਖੜ ਨੂੰ ਕਾਂਗਰਸ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਕਾਂਗਰਸ ਪਾਰਟੀ ਵੱਲੋਂ ਪੱਤਰ ਜਾਰੀ ਕਰਕੇ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕਾਂਗਰਸ ਪਾਰਟੀ ਵੱਲੋਂ ਜਾਰੀ ਪੱਤਰ ਵਿੱਚ ਕੁਝ ਨੁਕਤਿਆਂ ਦਾ ਜ਼ਿਕਰ ਕੀਤਾ ਗਿਆ ਹੈ, ਜਿਸ ਦੇ ਆਧਾਰ ‘ਤੇ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ। ਵਿਧਾਇਕ ਸੰਦੀਪ ਜਾਖੜ ਨੇ ਰਾਹੁਲ ਗਾਂਧੀ ਵੱਲੋਂ ਆਯੋਜਿਤ ਭਾਰਤ ਜੋੜੋ ਯਾਤਰਾ ‘ਚ ਵੀ ਹਿੱਸਾ ਨਹੀਂ ਲਿਆ।

ਹਾਲਾਂਕਿ, ਸੁਨੀਲ ਜਾਖੜ (Sunil Jakhar) ਦੇ ਭਾਜਪਾ ਵਿੱਚ ਸ਼ਾਮਲ ਹੋਣ ਅਤੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਸੰਦੀਪ ਜਾਖੜ ਨੇ ਇਸ ਸਮੇਂ ਦੌਰਾਨ ਸੁਨੀਲ ਜਾਖੜ ਨਾਲ ਜਨਤਕ ਤੌਰ ‘ਤੇ ਕੋਈ ਸਿਆਸੀ ਜਾਂ ਹੋਰ ਪਲੇਟਫਾਰਮ ਸਾਂਝਾ ਨਹੀਂ ਕੀਤਾ ਸੀ। ਇਸਦੇ ਬਾਵਜੂਦ ਵੀ ਪਾਰਟੀ ਨੇ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਹੈ ਤੇ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ।

ਰਾਜਾ ਵੜਿੰਗ ਖਿਲਾਫ ਬਿਆਨਬਾਜ਼ੀ ਦੇ ਲੱਗੇ ਇਲਜ਼ਾਮ

ਇਸ ਤੋਂ ਇਲਾਵਾ ਸੰਦੀਪ ਜਾਖੜ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ (President of the Punjab Pradesh Congress Committee) ਰਾਜਾ ਵੜਿੰਗ ਖਿਲਾਫ ਵੀ ਬਿਆਨਬਾਜ਼ੀ ਕਰਨ ਦੇ ਦੋਸ਼ ਲੱਗੇ ਹਨ। ਸੰਦੀਪ ਜਾਖੜ ਦੇ ਸਬੰਧ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਪਾਰਟੀ ਹਾਈਕਮਾਂਡ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਕਾਰਵਾਈ ਕਰਦੇ ਹੋਏ ਸੰਦੀਪ ਜਾਖੜ ਨੂੰ ਪਾਰਟੀ ‘ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਦੱਸ ਦੇਈਏ ਕਿ ਸੰਦੀਪ ਜਾਖੜ ਭਾਜਪਾ ਪੰਜਾਬ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਦੇ ਭਤੀਜੇ ਹਨ।

ਘਰ ‘ਤੇ ਲਗਾਇਆ ਹੋਇਆ ਹੈ ਬੀਜੇਪੀ ਦਾ ਝੰਡਾ

ਇਸ ਦੇ ਨਾਲ ਹੀ ਵਿਧਾਇਕ ‘ਤੇ ਇਹ ਦੋਸ਼ ਵੀ ਲੱਗੇ ਹਨ ਕਿ ਉਹ ਜਿਸ ਘਰ ‘ਚ ਰਹਿੰਦੇ ਹਨ, ਉਸ ਘਰ ‘ਤੇ ਭਾਜਪਾ ਦਾ ਝੰਡਾ ਲੱਗਾ ਹੋਇਆ ਹੈ ਅਤੇ ਸੰਦੀਪ ਜਾਖੜ ਖੁੱਲ੍ਹੇਆਮ ਆਪਣੇ ਚਾਚਾ ਸੁਨੀਲ ਜਾਖੜ ਦਾ ਪੱਖ ਲੈਂਦੇ ਰਹੇ ਹਨ। ਇੱਥੇ ਇਹ ਦੱਸਣਾ ਵੀ ਉਚਿਤ ਹੋਵੇਗਾ ਕਿ ਭਾਜਪਾ ਦੇ ਅਬੋਹਰ ਵਰਕਰ ਮੀਟਿੰਗ ਦੇ ਪ੍ਰੋਗਰਾਮ ਦੌਰਾਨ ਵਿਧਾਇਕ ਸੰਦੀਪ ਜਾਖੜ ਨੂੰ ਉੱਥੇ ਦੇਖਿਆ ਗਿਆ ਸੀ ਜਦੋਂ ਸੁਨੀਲ ਜਾਖੜ ਭਾਜਪਾ ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਉੱਥੇ ਪਹੁੰਚੇ ਸਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਸੰਦੀਪ ਜਾਖੜ ਨੂੰ ਪਾਰਟੀ ‘ਚੋਂ ਕਦੋਂ ਤੱਕ ਕੱਢਿਆ ਗਿਆ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ