ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, 111 ਨਸ਼ਾ ਤਸਕਰਾਂ ਦੀ 88.3 ਕਰੋੜ ਦੀ ਜਾਇਦਾਦ ਜ਼ਬਤ

Updated On: 

10 Oct 2023 09:35 AM

ਪੁਲਿਸ ਨੇ 111 ਤਸਕਰਾਂ ਦੀ 88.3 ਕਰੋੜ ਰੁਪਏ ਦੀ ਜਾਇਦਾਦ ਵੀ ਜ਼ਬਤ ਕੀਤੀ ਹੈ। ਜ਼ਿਲ੍ਹਾ ਜਲੰਧਰ ਦਿਹਾਤੀ ਵਿੱਚ 40.3 ਕਰੋੜ ਦੀ ਜਾਇਦਾਦ, ਤਰਨਤਾਰਨ ਵਿੱਚ 12.06 ਕਰੋੜ ਦੀ ਜਾਇਦਾਦ ਅਤੇ ਫਿਰੋਜ਼ਪੁਰ ਵਿੱਚ 6.16 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਆਈ.ਜੀ ਹੈੱਡਕੁਆਰਟਰ ਡਾ.ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਹੋਏ ਨੂੰ 15 ਮਹੀਨੇ ਬੀਤ ਚੁੱਕੇ ਹਨ।

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, 111 ਨਸ਼ਾ ਤਸਕਰਾਂ ਦੀ 88.3 ਕਰੋੜ ਦੀ ਜਾਇਦਾਦ ਜ਼ਬਤ
Follow Us On

ਪੰਜਾਬ ਨਿਊਜ। ਪੰਜਾਬ ਪੁਲਿਸ ਪਿਛਲੇ 15 ਮਹੀਨਿਆਂ ਤੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ (Crackdown on drug traffickers) ਕੱਸ ਰਹੀ ਹੈ। ਇੱਕ ਪਾਸੇ ਸਪੈਸ਼ਲ ਡਰਾਈਵ ਚਲਾ ਕੇ ਇਨ੍ਹਾਂ ਦੇ ਨੈੱਟਵਰਕ ਨੂੰ ਨਸ਼ਟ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਇਸ ਕਾਲੇ ਧਨ ਤੋਂ ਬਣੀ ਉਨ੍ਹਾਂ ਦੀ ਜਾਇਦਾਦ ਵੀ ਜ਼ਬਤ ਕੀਤੀ ਜਾ ਰਹੀ ਹੈ। ਇਸ ਲੜੀ ਤਹਿਤ ਹੁਣ ਤੱਕ ਸੂਬੇ ਵਿੱਚ 111 ਵੱਡੇ ਨਸ਼ਾ ਤਸਕਰਾਂ ਦੀ 88.3 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ, ਜਦਕਿ 59 ਮਾਮਲਿਆਂ ਵਿੱਚ 31 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੀ ਤਿਆਰੀ ਚੱਲ ਰਹੀ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਆਈਜੀ (ਹੈੱਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਦਿੱਤੀ।

ਉਹ ਪੰਜਾਬ ਪੁਲਿਸ ਹੈੱਡਕੁਆਰਟਰ (Punjab Police Headquarters) ਵਿਖੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ ਦਿਹਾਤੀ ਖੇਤਰਾਂ ਵਿੱਚ ਨਸ਼ਾ ਤਸਕਰਾਂ ਦੀ ਸਭ ਤੋਂ ਵੱਧ 40.03 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਇਸ ਤੋਂ ਬਾਅਦ ਤਰਨਤਾਰਨ ਜ਼ਿਲ੍ਹੇ ਵਿੱਚ 12.06 ਕਰੋੜ ਰੁਪਏ ਅਤੇ ਫਿਰੋਜ਼ਪੁਰ ਵਿੱਚ 6.16 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਕੋਲੋਂ 15.81 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

‘ਪੁਲਿਸ ਨੇ ਵੱਡੇ ਪੱਧਰ ‘ਤੇ ਨਸ਼ਾ ਤਸਕਰਾਂ ਖਿਲਾਫ ਛੇੜੀ ਜੰਗ’

ਪੁਲਿਸ ਨਸ਼ਾ ਤਸਕਰਾਂ ਖਿਲਾਫ ਫੈਸਲਾਕੁੰਨ ਜੰਗ ਛੇੜ ਰਹੀ ਹੈ। ਪੁਲਿਸ ਨੇ 15 ਮਹੀਨਿਆਂ ਵਿੱਚ 20979 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ 3003 ਵੱਡੇ ਤਸਕਰ ਸ਼ਾਮਲ ਹਨ। ਇਨ੍ਹਾਂ ਕੋਲੋਂ 1658 ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਸ ਸਮੇਂ ਦੌਰਾਨ ਕੁੱਲ 15434 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 1864 ਕੇਸ ਵਪਾਰਕ ਮਾਤਰਾ ਨਾਲ ਸਬੰਧਤ ਹਨ। ਪੁਲਿਸ ਨੇ ਪੰਜਾਬ ਤੋਂ ਇਲਾਵਾ ਗੁਜਰਾਤ ਅਤੇ ਮਹਾਰਾਸ਼ਟਰ (Maharashtra) ਦੀਆਂ ਬੰਦਰਗਾਹਾਂ ਤੋਂ 147.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਦੋਵਾਂ ਥਾਵਾਂ ਤੋਂ 1658.05 ਕਿਲੋ ਹੈਰੋਇਨ ਬਰਾਮਦ ਹੋਈ। ਇਸ ਦੌਰਾਨ 924 ਕਿਲੋ ਅਫੀਮ, 986 ਕਿਲੋ ਗਾਂਜਾ, 471 ਕੁਇੰਟਲ ਭੁੱਕੀ ਅਤੇ 92 ਲੱਖ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਗਈਆਂ।

ਇੱਕ ਹਫ਼ਤੇ ਵਿੱਚ 260 ਤਸਕਰ ਫੜ੍ਹੇ ਗਏ-ਆਈਜੀ

ਆਈਜੀਪੀ (IGP) ਨੇ ਦੱਸਿਆ ਕਿ ਪੁਲਿਸ ਨੇ ਇੱਕ ਹਫ਼ਤੇ ਵਿੱਚ 21 ਵਪਾਰਕ ਮਾਮਲਿਆਂ ਸਮੇਤ 185 ਐਫਆਈਆਰ ਦਰਜ ਕਰਕੇ 260 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 15.82 ਕਿੱਲੋ ਹੈਰੋਇਨ ਅਤੇ 6.13 ਕਿੱਲੋ ਅਫੀਮ ਬਰਾਮਦ ਹੋਈ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ 6.38 ਕੁਇੰਟਲ ਭੁੱਕੀ, 43388 ਨਸ਼ੀਲੀਆਂ ਦਵਾਈਆਂ ਅਤੇ 4.11 ਲੱਖ ਰੁਪਏ ਦੀ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। 13 ਭਗੌੜੇ ਕਾਬੂ ਕੀਤੇ ਗਏ ਹਨ।

Related Stories
Exit mobile version