ਅਹਿਮਦਾਬਾਦ ਵਿੱਚ ਹੋਏ ਪਲੇਨ ਕ੍ਰੈਸ਼ ਹਾਦਸੇ ‘ਤੇ ਪੰਜਾਬ ਦੇ ਸੀਐੱਮ ਮਾਨ ਸਮੇਤ ਵੱਡੇ ਆਗੂਆਂ ਨੇ ਪ੍ਰਗਟਾਇਆ ਦੁੱਖ

rohit-kumar
Updated On: 

13 Jun 2025 13:32 PM

ਏਅਰ ਇੰਡੀਆ ਦੀ ਯਾਤਰੀ ਫਲਾਈਟ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋ ਗਈ ਹੈ। ਇਸ ਫਲਾਈਟ ਵਿੱਚ 252 ਯਾਤਰੀ ਸਵਾਰ ਸਨ। ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਇਸ ਘਟਨਾ ਤੇ ਪੰਜਾਬ ਦੇ ਵੱਡੇ ਆਗੂਆ ਨੇ ਦੁੱਖ ਦਾ ਪ੍ਰਗਟਾਇਆ ਹੈ।

ਅਹਿਮਦਾਬਾਦ ਵਿੱਚ ਹੋਏ ਪਲੇਨ ਕ੍ਰੈਸ਼ ਹਾਦਸੇ ਤੇ ਪੰਜਾਬ ਦੇ ਸੀਐੱਮ ਮਾਨ ਸਮੇਤ ਵੱਡੇ ਆਗੂਆਂ ਨੇ ਪ੍ਰਗਟਾਇਆ ਦੁੱਖ
Follow Us On

ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਇਸ ਜਹਾਜ਼ ਵਿੱਚ 10 ਕਰੂ ਮੈਂਬਰਾਂ ਸਮੇਤ 252 ਯਾਤਰੀ ਸਵਾਰ ਸਨ। ਬਚਾਅ ਟੀਮਾਂ ਮੌਕੇ ਤੇ ਪਹੁੰਚ ਗਈਆਂ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਇਸ ਜਹਾਜ਼ ਵਿੱਚ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸਵਾਰ ਸਨ।

ਗੁਜਰਾਤ ਦੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਜਹਾਜ਼ ਵਿੱਚ ਸਵਾਰ ਸਨ। ਬਚਾਅ ਲਈ ਫਾਇਰ ਬ੍ਰਿਗੇਡ ਅਤੇ ਮੈਡੀਕਲ ਟੀਮਾਂ ਮੌਕੇ ਤੇ ਮੌਜੂਦ ਹਨ। ਹਾਦਸੇ ਵਿੱਚ ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਜਾ ਰਿਹਾ ਹੈ। ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਟੇਕ ਆਫ ਦੌਰਾਨ ਦਰੱਖਤ ਨਾਲ ਟਕਰਾਉਣ ਕਾਰਨ ਹੋਇਆ। ਹਾਦਸੇ ਸਮੇਂ ਜਹਾਜ਼ ਵਿੱਚ 242 ਲੋਕ ਸਵਾਰ ਸਨ।

ਸੀਐੱਮ ਮਾਨ ਨੇ ਪ੍ਰਗਟਾਇਆ ਦੁੱਖ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਘਟਨਾ ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅਹਿਮਦਾਬਾਦ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਮਿਲੀ ਹੈ। ਇੱਕ ਯਾਤਰੀ ਜਹਾਜ਼ ਉਡਾਣ ਦੌਰਾਨ ਰਿਹਾਇਸ਼ੀ ਖੇਤਰ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ ਹੈ। ਧੂੰਏਂ ਅਤੇ ਤਬਾਹੀ ਦੀਆਂ ਤਸਵੀਰਾਂ ਬੇਹੱਦ ਪਰੇਸ਼ਾਨ ਕਰਨ ਵਾਲੀਆਂ ਹਨ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ।

ਅਮਰਿੰਦਰ ਸਿੰਘ ਰਾਜਾ ਵੜਿੰਗ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਹਿਮਦਾਬਾਦ ਨੇੜੇ ਹੋਏ ਏਅਰ ਇੰਡੀਆ ਦੇ ਜਹਾਜ਼ ਹਾਦਸੇ ਦੀ ਖ਼ਬਰ ਤੋਂ ਬਹੁਤ ਦੁੱਖ ਹੋਇਆ ਹੈ। ਜਿਸ ਵਿੱਚ 242 ਯਾਤਰੀ ਸਵਾਰ ਸਨ। ਮੇਰੀ ਪ੍ਰਾਰਥਨਾਵਾਂ ਯਾਤਰੀ ਅਤੇ ਚਾਲਕ ਦਲ ਦੇ ਮੈਂਬਰਾਂ ਨਾਲ ਹਨ। ਜ਼ਖਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦੇ ਹੋਏ ਅਤੇ ਸਾਰਿਆਂ ਦੀ ਸੁਰੱਖਿਆ ਦੀ ਕਾਮਨਾ ਕਰਦੇ ਹਾਂ।

ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ -ਰਵਨੀਤ ਬਿੱਟੂ

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅਹਿਮਦਾਬਾਦ ਵਿੱਚ ਹੋਏ ਭਿਆਨਕ ਜਹਾਜ਼ ਹਾਦਸੇ ਤੋਂ ਬਹੁਤ ਦੁੱਖ ਅਤੇ ਦਿਲ ਟੁੱਟ ਗਿਆ ਹੈ, ਜਿਸਨੇ ਬਹੁਤ ਸਾਰੇ ਮਾਸੂਮ ਜਾਨਾਂ ਲੈ ਲਈਆਂ ਹਨ। ਇਸ ਭਾਰੀ ਨੁਕਸਾਨ ਦਾ ਸਾਹਮਣਾ ਕਰ ਰਹੇ ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਸਰਕਾਰ ਹਰ ਸੰਭਵ ਮਦਦ ਅਤੇ ਸਹਾਇਤਾ ਨੂੰ ਯਕੀਨੀ ਬਣਾ ਰਹੀ ਹੈ।

ਅਹਿਮਦਾਬਾਦ ਦੀ ਘਟਨਾ ਬਹੁਤ ਦੁੱਖਦਾਈ -ਕੈਪਟਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਹਿਮਦਾਬਾਦ ਨੇੜੇ ਏਅਰ ਇੰਡੀਆ ਦੀ ਉਡਾਣ ਦੀ ਦੁਖਦਾਈ ਘਟਨਾ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ, ਜਿਸ ਵਿੱਚ 242 ਯਾਤਰੀ ਸਵਾਰ ਸਨ। ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਪ੍ਰਭਾਵਿਤ ਸਾਰੇ ਲੋਕਾਂ ਨਾਲ ਹਨ। ਹਰ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਦੀ ਸੁਰੱਖਿਆ ਅਤੇ ਤੰਦਰੁਸਤੀ ਦੀ ਉਮੀਦ ਕਰਦਾ ਹਾਂ।

ਜਹਾਜ਼ ਹਾਦਸੇ ਤੋਂ ਬੇਹੱਦ ਦੁਖੀ -ਸੁਖਬੀਰ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਦੁਖੀ ਹਾਂ। ਸਾਰੇ ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ।