ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀਆਂ ਦੀ ਭਾਲ ‘ਚ ਸਾਰੇ ਜ਼ਿਲਿਆਂ ‘ਚ ਛਾਪੇਮਾਰੀ
ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਗੈਂਗਸਟਰਾਂ ਖਿਲਾਫ ਮੁਹਿੰਮ ਚਲਾਈ ਹੈ। ਬਰਾੜ ਦੇ ਨਜ਼ੀਦੀਕੀਆਂ ਨੂੰ ਫੜਨ ਲ਼ਈ ਪੰਜਾਬ ਪੁਲਿਸ ਨੇ ਛਾਪੇਮਾਰੀ ਕਰ ਰਹੀ ਹੈ। ਸਵੇਰੇ 7 ਵਜੇ ਤੋਂ ਕਾਰਵਾਈ ਕੀਤੀ ਜਾ ਰਹੀ ਹੈ। ਸਾਰੇ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੰਜਾਬ ਨਿਊਜ। ਪੰਜਾਬ ਪੁਲਿਸ ਨੇ ਗੈਂਗਸਟਰਾਂ ਗੋਲਡੀ ਬਰਾੜ (Goldy Brar) ਨਾਲ ਜੁੜੇ ਲੋਕਾਂ ਦੇ ਸ਼ੱਕੀ ਟਿਕਾਣਿਆਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਨ੍ਹਾਂ ਅਪਰਾਧੀਆਂ ਨਾਲ ਜੁੜੇ ਟਿਕਾਣਿਆਂ ‘ਤੇ ਸਾਰੇ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਆਪਰੇਸ਼ਨ ਸਵੇਰੇ ਸ਼ਾਮ ਸੱਤ ਤੋਂ ਸ਼ੁਰੂ ਹੋਇਆ ਹੈ। ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਇਸ ਆਪ੍ਰੇਸ਼ਨ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਵਿਚਕਾਰ ਗਠਜੋੜ ਨੂੰ ਖਤਮ ਕਰਨਾ ਸੀ।
ਮੂਸੇਵਾਲਾ ਹੱਤਿਆ ‘ਚ ਸ਼ਾਮਿਲ ਹੈ ਗੋਲਡੀ ਬਰਾੜ
ਕੈਨੇਡਾ ਅਤੇ ਭਾਰਤ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਇਸੇ ਦੌਰਾਨ ਬੁੱਧਵਾਰ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ 11 ਬਦਨਾਮ ਗੈਂਗਸਟਰਾਂ ਦੀ ਸੂਚੀ ਉਨ੍ਹਾਂ ਦੀਆਂ ਫੋਟੋਆਂ ਸਮੇਤ ਜਾਰੀ ਕੀਤੀ ਹੈ। ਇਨ੍ਹਾਂ ਵਿੱਚ ਗੈਂਗਸਟਰ (Gangster) ਗੋਲਡੀ ਬਰਾੜ ਦਾ ਨਾਂਅ ਵੀ ਸ਼ਾਮਿਲ ਹੈ ਤੇ ਹੁਣ ਪੰਜਾਬ ਪੁਲਿਸ ਨੇ ਉਸਦੇ ਨਜ਼ਦੀਕੀਆਂ ਖਿਲਾਫ ਮੁਹਿੰਮ ਸ਼ੁਰੂ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਮੂਸੇਵਾਲਾ ਦੀ ਹੱਤਿਆ ਵਿੱਚ ਗੋਲਡੀ ਬਰਾੜ ਦਾ ਨਾਂਅ ਸ਼ਾਮਿਲ ਹੈ।
2017 ‘ਚ ਕੈਨੇਡਾ ਗਿਆ ਸੀ ਗੋਲਡੀ
ਮੁਕਤਸਰ ਸਾਹਿਬ ਦਾ ਰਹਿਣ ਵਾਲਾ ਗੋਲਡੀ ਬਰਾੜ 2017 ‘ਚ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਉਹ ਕਈ ਅੱਤਵਾਦੀ ਗਤੀਵਿਧੀਆਂ ਅਤੇ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਸ਼ਾਮਲ ਹੈ। ਉਹ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਰੋਹ ਦਾ ਮੈਂਬਰ ਸੀ। ਬਰਾੜ ਨੇ ਪਿਛਲੇ ਸਾਲ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਪੰਜਾਬੀ ਸਿਆਸਤਦਾਨ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਬਰਾੜ ਨੇ ਪਿਛਲੇ ਸਾਲ ਨਵੰਬਰ ਵਿੱਚ ਕੋਟਕਪੂਰਾ ਵਿੱਚ ਸਿਰਸਾ ਡੇਰਾ ਸਮਰਥਕ ਅਤੇ ਬਰਗਾੜੀ ਬੇਅਦਬੀ ਮਾਮਲੇ ਦੇ ਮੁਲਜ਼ਮ ਪ੍ਰਦੀਪ ਸ਼ਰਮਾ ਦੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ