A case of threats :ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਮਾਮਲੇ ਵਿੱਚ ਪੁਲਿਸ ਦੀ ਵੱਡੀ ਕਾਰਵਾਈ
ਮਾਨਸਾ ਪੁਲਿਸ ਨੇ 14 ਸਾਲ ਦੇ ਨਬਾਲਿਗ ਮੁਲਜ਼ਮ ਨੂੰ ਰਾਜਸਥਾਨ ਦੇ ਜੋਧਪੁਰ ਤੋਂ ਗ੍ਰਿਫਤਾਰ ਕੀਤਾ,, ਮੁਲਜ਼ਮ ਦਾ ਪਰਿਵਾਰ ਉਸਨੂੰ ਸੋਮਵਾਰ ਪੁਲਿਸ ਸਾਹਮਣੇ ਪੇਸ਼ ਕਰੇਗਾ,, ਸਲਮਾਨ ਖਾਨ ਨੂੰ ਵੀ ਧਮਕੀ ਦਿੱਤੀ ਸੀ,,
ਬਾਕੀ ਮੁਲਜ਼ਮ ਵੀ ਜਲਦੀ ਹੀ ਕੀਤੇ ਜਾਣਗੇ ਗ੍ਰਿਫਤਾਰ-ਪੁਲਿਸ
ਪੰਜਾਬ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ,, ਪੁਲਿਸ ਨੇ ਮੂਸੇਵਾਲਾ ਦੇ ਪਿਤਾ ਨੂੰ ਜਾਨੋ ਮਾਰਨ ਦੀ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਰਾਜਸਥਾਨ ਦੇ ਜੋਧਪੁਰ ਤੋਂ ਗ੍ਰਿਫਤਾਰ ਕੀਤਾ ਹੈ,, ਜਾਣਕਾਰੀ ਅਨੂਸਾਰ ਜਿਸ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ ਉਸਦੀ ਉਮਰ ਕਰੀਬ 14 ਸਾਲ ਹੈ ਤੇ ਉਹ ਰਾਜਸਥਾਨ ਦੇ ਜੋਧਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ,, ਤੁਹਾਨੂੰ ਦੱਸ ਦੇਈਏ ਕਿ ਮੂਸੇਵਾਲਾ ਦੇ ਪਿਤਾ ਤੋਂ ਇਲਾਵਾ ਮੁਲਜ਼ਮ ਨੇ ਸਲਮਾਨ ਖਾਨ ਨੂੰ ਧਮਕੀ ਦਿੱਤੀ, ਜਾਣਕਾਰੀ ਇਹ ਵੀ ਮਿਲੀ ਹੈ ਕਿ ਇਸ ਨਬਾਲਿਗ ਮੁਲਜ਼ਮ ਦਾ ਪਰਿਵਾਰ ਉਸਨੂੰ ਸੋਮਵਾਰ ਨੂੰ ਪੰਜਾਬ ਪੁਲਿਸ ਸਾਹਮਣੇ ਪੇਸ਼ ਕਰੇਗਾ,,ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਮੁਲਜ਼ਮ ਦੇ ਦੂਜੇ ਸਾਥੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ,, ਜਿਹੜੇ ਕਿ ਜੋਧਪੁਰ ਦੇ ਇਲਾਕੇ ਵਿੱਚ ਹੀ ਰਹਿੰਦੇ ਨੇ
29 ਮਈ 2022 ਨੂੰ ਕੀਤਾ ਗਿਆ ਸੀ ਮੂਸੇਵਾਲਾ ਦਾ ਕਤਲ
ਮੂਸੇਵਾਲਾ ਦੇ ਪਿਤਾ ਦੀ ਸ਼ਿਕਾਇਤ ਪੁਲਿਸ ਨੇ ਮੁਲਜ਼ਮ ਦੇ ਖਿਲਾਫ ਧਮਕੀ ਦੇਣ ਦਾ ਕੇਸ ਦਰਜ ਕੀਤਾ ਹੈ,, ਤੁਹਾਨੂੰ ਦੱਸ ਦੇਈਏ ਕਿ 29 ਮਈ 2022 ਵਿੱਚ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਸੀ,, ਇਹ ਕਤਲ ਕਰਨ ਦੀ ਜਿੰਮੇਵਾਰੀ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਨੇ ਲਈ ਸੀ,, ਮੁਸੇਵਾਲਾ ਦਾ ਪਰਿਵਾਰ ਹੁਣ 19 ਮਾਰਚ ਨੂੰ ਮੁਸੇਵਾਲਾ ਦੀ ਬਰਸੀ ਮਨਾਉਣ ਦੀਆਂ ਤਿਆਰੀਆਂ ਕਰ ਰਿਹਾ ਹੈ ਪਰ ਏਸੇ ਦੌਰਾਨ ਉਨ੍ਹਾਂ ਦੇ ਪਿਤਾ ਨੂੰ ਜਾਨੋ ਮਾਰਨ ਦੀ ਧਮਕੀ ਦੇ ਦਿੱਤੀ ਗਈ,, ਇਸ ਤੋਂ ਪਹਿਲਾਂ ਵੀ ਮੁਸੇਵਾਲਾ ਦੇ ਪਿਤਾ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਕਈ ਵਾਰ ਮਿਲੀਆਂ ਹਨ..
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ