Jalandhar Bypoll: ਸੁਖਬੀਰ ਬਾਦਲ ਦਾ ਵੱਡਾ ਬਿਆਨ, ਜੇ ਸੁੱਖੀ ਬਣੇ ਐੱਮਪੀ ਤਾਂ ਬੰਗਾ ਤੋਂ ਬਸਪਾ ਲੜੇਗੀ ਚੋਣ
ਜ਼ਿਮਨੀ ਚੋਣ ਨੂੰ ਲੈ ਕੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਜਿਸ ਕਾਰਨ ਸਾਰੀਆਂ ਪਾਰਟੀਆਂ ਨੇ ਚੋਣ ਪ੍ਰਚਾਰ ਲਈ ਪੂਰੀ ਵਾਹ ਲਾਈ ਹੋਈ ਹੈ। ਐਤਵਾਰ ਜਿੱਥੇ ਆਪ ਅਤੇ ਕਾਂਗਰਸ ਨੇ ਆਪਣੇ ਉਮੀਦਵਾਰ ਲ਼ਈ ਚੋਣ ਪ੍ਰਚਾਰ ਕੀਤਾ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਰੈਲੀਆਂ ਕੀਤੀਆਂ।
ਸੁਖਬੀਰ ਬਾਦਲ
ਜਲੰਧਰ। ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਸੁਖਬੀਰ ਬਾਦਲ (Sukhbir Badal) ਨੇ ਪਹਿਲੇ ਐਤਵਾਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਸੁਖਵਿੰਦਰ ਸਿੰਘ ਸੁੱਖੀ ਲਈ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇੱਕ ਵੱਡਾ ਐਲਾਨ ਕੀਤਾ। ਸਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਡਾ. ਸੁਖਵਿੰਦਰ ਸੁੱਖੀ ਜਲੰਧਰ ਜਿਮਨੀ ਚੋਣ ਤੋਂ ਜਿੱਤ ਜਾਂਦੇ ਹਨ ਤਾਂ ਬੰਗਾ ਤੋਂ ਵਿਧਾਨਸਭਾ ਦੀ ਟਿਕਟ ਬਸਪਾ ਦੇ ਉਮੀਦਵਾਰ ਨੂੰ ਦਿੱਤੀ ਜਾਵੇਗੀ।
ਜਲੰਧਰ ਜ਼ਿਮਨੀ ਚੋਣ ਵਿੱਚ ਸਾਰੀਆਂ ਪਾਰਟੀਆਂ ਨੇ ਚੋਣ ਪ੍ਰਚਾਰ ਲਈ ਪੂਰੀ ਤਾਕਤ ਲਗਾਈ ਹੋਈ ਹੈ। ਏਸੇ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਵੀ ਚੋਣ ਪ੍ਰਚਾਰ ਲਈ ਪੂਰਾ ਜੋਰ ਲਗਾਇਆ ਹੋਇਆ ਹੈ। ਇਸਦੇ ਤਹਿਤ ਇੱਕ ਪਾਸੇ ਚੋਣ ਪ੍ਰਚਾਰ ਦਾ ਮੋਰਚਾ ਸੁਖਬੀਰ ਸਿੰਘ ਬਾਦਲ ਨੇ ਸੰਭਾਲਿਆ ਹੋਇਆ ਹੈ ਤੇ ਦੂਜੇ ਪਾਸੇ ਬਿਕਰਮ ਮਜੀਠੀਆ (Bikram Majithia) ਨੇ ਵੀ ਪੰਜਾਬ ਸਰਕਾਰ ਦੇ ਖਿਲਾਫ ਮੋਰਚਾ ਖੋਲਿਆ ਹੋਇਆ ਹੈ। ਅਕਾਲੀ-ਬਸਪਾ ਨੇ ਫਿਲੌਰ, ਕੈਂਟ ਅਤੇ ਆਦਮਪੁਰ ਵਿੱਚ ਤਿੰਨ ਰੈਲੀਆਂ ਕੀਤੀਆਂ। ਜਲੰਧਰ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕੀਤਾ।


