Jalandhar Bypoll: ਸੁਖਬੀਰ ਬਾਦਲ ਦਾ ਵੱਡਾ ਬਿਆਨ, ਜੇ ਸੁੱਖੀ ਬਣੇ ਐੱਮਪੀ ਤਾਂ ਬੰਗਾ ਤੋਂ ਬਸਪਾ ਲੜੇਗੀ ਚੋਣ

Published: 

07 May 2023 18:09 PM

ਜ਼ਿਮਨੀ ਚੋਣ ਨੂੰ ਲੈ ਕੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਜਿਸ ਕਾਰਨ ਸਾਰੀਆਂ ਪਾਰਟੀਆਂ ਨੇ ਚੋਣ ਪ੍ਰਚਾਰ ਲਈ ਪੂਰੀ ਵਾਹ ਲਾਈ ਹੋਈ ਹੈ। ਐਤਵਾਰ ਜਿੱਥੇ ਆਪ ਅਤੇ ਕਾਂਗਰਸ ਨੇ ਆਪਣੇ ਉਮੀਦਵਾਰ ਲ਼ਈ ਚੋਣ ਪ੍ਰਚਾਰ ਕੀਤਾ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਰੈਲੀਆਂ ਕੀਤੀਆਂ।

Jalandhar Bypoll: ਸੁਖਬੀਰ ਬਾਦਲ ਦਾ ਵੱਡਾ ਬਿਆਨ, ਜੇ ਸੁੱਖੀ ਬਣੇ ਐੱਮਪੀ ਤਾਂ ਬੰਗਾ ਤੋਂ ਬਸਪਾ ਲੜੇਗੀ ਚੋਣ

ਸੁਖਬੀਰ ਬਾਦਲ

Follow Us On

ਜਲੰਧਰ। ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਸੁਖਬੀਰ ਬਾਦਲ (Sukhbir Badal) ਨੇ ਪਹਿਲੇ ਐਤਵਾਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਸੁਖਵਿੰਦਰ ਸਿੰਘ ਸੁੱਖੀ ਲਈ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇੱਕ ਵੱਡਾ ਐਲਾਨ ਕੀਤਾ। ਸਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਡਾ. ਸੁਖਵਿੰਦਰ ਸੁੱਖੀ ਜਲੰਧਰ ਜਿਮਨੀ ਚੋਣ ਤੋਂ ਜਿੱਤ ਜਾਂਦੇ ਹਨ ਤਾਂ ਬੰਗਾ ਤੋਂ ਵਿਧਾਨਸਭਾ ਦੀ ਟਿਕਟ ਬਸਪਾ ਦੇ ਉਮੀਦਵਾਰ ਨੂੰ ਦਿੱਤੀ ਜਾਵੇਗੀ।

ਜਲੰਧਰ ਜ਼ਿਮਨੀ ਚੋਣ ਵਿੱਚ ਸਾਰੀਆਂ ਪਾਰਟੀਆਂ ਨੇ ਚੋਣ ਪ੍ਰਚਾਰ ਲਈ ਪੂਰੀ ਤਾਕਤ ਲਗਾਈ ਹੋਈ ਹੈ। ਏਸੇ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਵੀ ਚੋਣ ਪ੍ਰਚਾਰ ਲਈ ਪੂਰਾ ਜੋਰ ਲਗਾਇਆ ਹੋਇਆ ਹੈ। ਇਸਦੇ ਤਹਿਤ ਇੱਕ ਪਾਸੇ ਚੋਣ ਪ੍ਰਚਾਰ ਦਾ ਮੋਰਚਾ ਸੁਖਬੀਰ ਸਿੰਘ ਬਾਦਲ ਨੇ ਸੰਭਾਲਿਆ ਹੋਇਆ ਹੈ ਤੇ ਦੂਜੇ ਪਾਸੇ ਬਿਕਰਮ ਮਜੀਠੀਆ (Bikram Majithia) ਨੇ ਵੀ ਪੰਜਾਬ ਸਰਕਾਰ ਦੇ ਖਿਲਾਫ ਮੋਰਚਾ ਖੋਲਿਆ ਹੋਇਆ ਹੈ। ਅਕਾਲੀ-ਬਸਪਾ ਨੇ ਫਿਲੌਰ, ਕੈਂਟ ਅਤੇ ਆਦਮਪੁਰ ਵਿੱਚ ਤਿੰਨ ਰੈਲੀਆਂ ਕੀਤੀਆਂ। ਜਲੰਧਰ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕੀਤਾ।

‘ਸਾਬਕਾ ਮੁੱਖ ਮੰਤਰੀ ਬਾਦਲ ਨੇ ਕਰਾਵਇਆ ਵਿਕਾਸ’

ਸੁਖਬੀਰ ਬਾਦਲ ਨੇ ਕਿਹਾ ਕਿ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਵੱਲੋਂ ਰੱਖੇ ਗਏ ਵਿਕਾਸ ਦੇ ਪੱਥਰਾਂ ਦਾ ਕੋਈ ਮੁਕਾਬਲਾ ਨਹੀਂ ਕਰ ਸਕਦਾ। ਪੰਜਾਬ ਨੂੰ ਵਿਕਸਤ ਸੂਬਾ ਬਣਾਉਣ ਲਈ ਪਿੰਡਾਂ ਵਿੱਚ ਫੋਕਲ ਪੁਆਇੰਟ ਬਣਾਏ ਗਏ, ਬਿਜਲੀ ਦੀ ਘਾਟ ਨੂੰ ਪੂਰਾ ਕਰਨ ਲਈ ਥਰਮਲ ਪਾਵਰ ਪ੍ਰਾਜੈਕਟ ਲਾਏ ਗਏ। ਖੇਤਾਂ ਤੱਕ ਪਾਣੀ ਪਹੁੰਚਾਉਣ ਲਈ ਨਹਿਰਾਂ ਅਤੇ ਟੋਏ ਬਣਾਏ ਗਏ। ਕਿਸਾਨਾਂ ਅਤੇ ਦੱਬੇ-ਕੁਚਲੇ ਲੋਕਾਂ ਦੇ ਵਿਕਾਸ ਲਈ ਉਨ੍ਹਾਂ ਦੀ ਬਿਜਲੀ ਮੁਫਤ ਕੀਤੀ ਗਈ।

‘ਪੰਜਾਬ ਸਰਾਕਰ ਨੇ ਲੋਕਾਂ ਲਈ ਕੁੱਝ ਨਹੀਂ ਕੀਤਾ’

ਉਨ੍ਹਾਂ ਕਿਹਾ ਕਿ ਬਾਦਲ ਸਾਹਿਬ ਹਮੇਸ਼ਾ ਦੱਬੇ-ਕੁਚਲੇ ਲੋਕਾਂ ਦੀ ਭਲਾਈ ਲਈ ਚਿੰਤਤ ਰਹੇ ਹਨ। ਆਪਣੇ ਬੱਚਿਆਂ ਦੀ ਪੜ੍ਹਾਈ ਲਈ ਵਜ਼ੀਫ਼ਾ ਸਕੀਮ ਸ਼ੁਰੂ ਕੀਤੀ। ਗਰੀਬਾਂ ਲਈ ਆਟਾ-ਦਾਲ ਸਕੀਮ ਸ਼ੁਰੂ ਕੀਤੀ, ਨੀਲੇ ਕਾਰਡ ਬਣਾਏ। ਉਨ੍ਹਾਂ ਗਰੀਬ ਲੜਕੀਆਂ ਲਈ ਮੁੱਖ ਮੰਤਰੀ ਆਸ਼ੀਰਵਾਦ ਸ਼ਗਨ ਸਕੀਮ ਸ਼ੁਰੂ ਕੀਤੀ, ਜਦੋਂ ਕਿ ਦੇਸ਼ ਵਿੱਚ ਪਹਿਲੀ ਵਾਰ ਬਜ਼ੁਰਗਾਂ ਲਈ ਪੈਨਸ਼ਨ ਸਕੀਮ ਲਾਗੂ ਕੀਤੀ, ਪਰ ਸੂਬੇ ਵਿੱਚ ਅਜਿਹੀ ਬੇਕਾਰ ਸਰਕਾਰ ਆਈ ਜਿਸ ਨੇ ਲੋਕ ਹਿੱਤ ਦੀਆਂ ਸਾਰੀਆਂ ਸਕੀਮਾਂ ਬੰਦ ਕਰ ਦਿੱਤੀਆਂ। ਗਰੀਬ ਲੋਕਾਂ ਦੇ ਨੀਲੇ ਕਾਰਡ ਕੱਟੇ ਗਏ।

‘ਬਾਦਲ ਸਾਬ ਨੇ ਲੰਬੇ ਸਮੇਂ ਤੱਕ ਕੀਤੀ ਪੰਜਾਬ ਦੀ ਸੇਵਾ’

ਸ਼ਹਿਰ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਸੁਖਬੀਰ ਬਾਦਲ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕੀਤਾ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਲੰਬੇ ਸਮੇਂ ਤੱਕ ਪੰਜਾਬ ਦੀ ਸੇਵਾ ਕੀਤੀ। ਉਨ੍ਹਾਂ ਨੇ ਕਿਹਾ ਕਿ ਜਦੋਂ 1966 ਵਿੱਚ ਪੰਜਾਬ ਬਣਿਆ ਤਾਂ ਪੰਜਾਬ ਦਾ ਕੋਈ ਖਾਸ ਵਿਕਾਸ ਨਹੀਂ ਹੋਇਆ ਸੀ ਪਰ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿੱਚ ਬਹੁਤ ਹੀ ਜ਼ਿਆਦਾ ਵਿਕਾਸ ਕੀਤਾ ਹੈ। ਇਸ ਦੌਰਾਨ ਉਨਾਂ ਨੇ ਅਕਾਲੀ ਸਰਕਾਰ ਨੇ ਜਿਹੜੀ ਸਕੀਮਾਂ ਸ਼ੁਰੂ ਕੀਤੀਆਂ ਸਨ ਉਨ੍ਹਾਂ ਦਾ ਵਿਸਥਾਰ ਪੂਰਵਕ ਜਿਕਰ ਕੀਤਾ।

‘ਬਸਪਾ ਲਈ ਬਾਬੂ ਕਾਂਸ਼ੀ ਰਾਮ ਨੇ ਬਹੁਤ ਮਿਹਨਤ ਕੀਤੀ’

ਉਨ੍ਹਾਂ ਨੇ ਕਿਹਾ ਕਿ ਪੰਜ ਵਾਰੀ ਮੁੱਖ ਮੰਤਰੀ ਬਣਨਾ ਵੱਡੀ ਗੱਲ ਹੈ। ਇਸ ਦੌਰਾਨ ਬਾਬੂ ਕਾਂਸ਼ੀ ਰਾਮ ਦਾ ਵੀ ਜ਼ਿਕਰ ਕੀਤਾ। ਬਾਦਲ ਨੇ ਕਿਹਾ ਕਿ ਬਸਪਾ ਨੂੰ ਬਣਾਉਣ ਵਿੱਚ ਬਾਬੂ ਕਾਂਸ਼ੀ ਰਾਮ ਨੇ ਬਹੁਤ ਮਿਹਨਤ ਕੀਤੀ ਸੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇ ਪ੍ਰਕਾਸ਼ ਸਿੰਘ ਬਾਦਲ ਨੂੰ ਦੇਣੀ ਹੈ ਤਾਂ ਜਲੰਧਰ ਤੋਂ ਅਕਾਲੀ ਦਲ ਦੇ ਉਮੀਦਵਾਰ ਡਾ. ਸੁਖੀ ਨੂੰ ਜਿਤਾਓ। ਉਨ੍ਹਾਂ ਨੇ ਕਿਹਾ ਕਿ ਜੇ ਗਠਜੋਰ ਦੇ ਵਰਕਰ ਮਿਹਨਤ ਕਰਨ ਤਾਂ ਅਕਾਲੀ ਦਲ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ