ਬਿਹਾਰ ਸਰਕਾਰ ਮੰਤਰੀ ਸੰਜੇ ਪਾਸਵਾਨ ਦਾ ਲੁਧਿਆਣਾ ਦੌਰਾ, ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਥਾਪਰ ਦੇ ਨਾਮ ‘ਤੇ ਰੱਖਣ ਦੀ ਮੰਗ
ਇਸ ਫੇਰੀ ਦੌਰਾਨ ਸੰਜੇ ਪਾਸਵਾਨ ਨੇ ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਸੁਖਦੇਵ ਥਾਪਰ ਦੇ ਨਾਮ 'ਤੇ ਰੱਖਣ ਦੀ ਮੰਗ ਵੀ ਚੁੱਕੀ। ਉਨ੍ਹਾਂ ਕਿਹਾ ਕਿ ਉਹ ਇਹ ਮੁੱਦਾ ਆਪਣੀ ਪਾਰਟੀ ਦੇ ਨੇਤਾ ਚਿਰਾਗ ਪਾਸਵਾਨ ਦੇ ਸਾਹਮਣੇ ਪੇਸ਼ ਕਰਨਗੇ, ਤੇ ਇਸ ਨੂੰ ਗੱਠਜੋੜ ਸਰਕਾਰ ਦੇ ਪੱਧਰ 'ਤੇ ਵੀ ਉਠਾਉਣ ਦੀ ਕੋਸ਼ਿਸ਼ ਕਰਨਗੇ।
ਬਿਹਾਰ ਸਰਕਾਰ ਮੰਤਰੀ ਸੰਜੇ ਪਾਸਵਾਨ ਦਾ ਲੁਧਿਆਣਾ ਦੌਰਾ
ਬਿਹਾਰ ਸਰਕਾਰ ਦੇ ਮੰਤਰੀ ਸੰਜੇ ਪਾਸਵਾਨ ਅੱਜ ਲੁਧਿਆਣਾ ਪਹੁੰਚੇ, ਜਿੱਥੇ ਉਨ੍ਹਾਂ ਨੇ ਇਨਕਲਾਬੀ ਸ਼ਹੀਦ ਸੁਖਦੇਵ ਥਾਪਰ ਦੀ ਜਨਮ ਭੂਮੀ ਦਾ ਦੌਰਾ ਕੀਤਾ ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੇ ਨਾਲ ਪਾਰਟੀ ਦੇ ਪੰਜਾਬ ਇੰਚਾਰਜ ਤੇ ਕਈ ਪਾਰਟੀ ਵਰਕਰ ਵੀ ਸਨ। ਮੰਤਰੀ ਸੰਜੇ ਪਾਸਵਾਨ ਨੇ ਕਿਹਾ ਕਿ ਅੱਜ ਦੇਸ਼ ਉਨ੍ਹਾਂ ਬਹਾਦਰ ਸ਼ਹੀਦਾਂ ਨੂੰ ਯਾਦ ਕਰਦਾ ਹੈ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।
ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਸੁਖਦੇਵ ਥਾਪਰ ਦੇ ਨਾਮ ‘ਤੇ ਰੱਖਣ ਦੀ ਮੰਗ
ਇਸ ਫੇਰੀ ਦੌਰਾਨ ਸੰਜੇ ਪਾਸਵਾਨ ਨੇ ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਸੁਖਦੇਵ ਥਾਪਰ ਦੇ ਨਾਮ ‘ਤੇ ਰੱਖਣ ਦੀ ਮੰਗ ਵੀ ਚੁੱਕੀ। ਉਨ੍ਹਾਂ ਕਿਹਾ ਕਿ ਉਹ ਇਹ ਮੁੱਦਾ ਆਪਣੀ ਪਾਰਟੀ ਦੇ ਨੇਤਾ ਚਿਰਾਗ ਪਾਸਵਾਨ ਦੇ ਸਾਹਮਣੇ ਪੇਸ਼ ਕਰਨਗੇ, ਤੇ ਇਸ ਨੂੰ ਗੱਠਜੋੜ ਸਰਕਾਰ ਦੇ ਪੱਧਰ ‘ਤੇ ਵੀ ਉਠਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਬਿਹਾਰ ਸਰਕਾਰ ਵੱਲੋਂ ਸ਼ਹੀਦ ਸੁਖਦੇਵ ਥਾਪਰ ਦਾ ਬੁੱਤ ਲਗਾਉਣ ਲਈ ਯੋਜਨਾਵਾਂ ਬਣਾਈਆਂ ਜਾਣਗੀਆਂ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਰੱਖ ਸਕਣ।
ਸ਼ਹੀਦਾਂ ਨੂੰ ਅਣਗੌਲਿਆਂ ਕਰਨ ਦਾ ਇਲਜ਼ਾਮ
ਮੰਤਰੀ ਸੰਜੇ ਪਾਸਵਾਨ ਨੇ ਸਰਕਾਰਾਂ ‘ਤੇ ਟਿੱਪਣੀ ਕਰਦੇ ਹੋਏ ਇਲਜ਼ਾਮ ਲਗਾਇਆ ਕਿ ਸ਼ਹੀਦਾਂ ਨੂੰ ਉਹ ਸਨਮਾਨ ਨਹੀਂ ਮਿਲ ਰਿਹਾ, ਜਿਸ ਦੇ ਉਹ ਹੱਕਦਾਰ ਹਨ। ਉਨ੍ਹਾਂ ਨੇ ਕਿਹਾ ਕਿ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਨਾਇਕਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ।
ਰਾਮ ਮੰਦਰ ਮੁੱਦੇ ‘ਤੇ ਬਿਆਨ
ਰਾਮ ਮੰਦਰ ਮੁੱਦੇ ਸੰਬੰਧੀ ਇੱਕ ਸਵਾਲ ਦੇ ਜਵਾਬ ‘ਚ ਸੰਜੇ ਪਾਸਵਾਨ ਨੇ ਕਿਹਾ ਕਿ ਇਹ ਮਾਮਲਾ ਇਸ ਸਮੇਂ ਜਾਂਚ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿਸ਼ੇ ‘ਤੇ ਫੈਸਲਾ ਉਚਿਤ ਪ੍ਰਕਿਰਿਆ ਦੇ ਅਨੁਸਾਰ ਲਿਆ ਜਾਵੇਗਾ।
